ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | May 31, 2025 06:40 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਨੂੰ ਸਮਰਪਿਤ ‘ਸਾਡੀਆਂ ਨਰਸਾਂ, ਸਾਡਾ ਭਵਿੱਖ : ਨਰਸਾਂ ਦੀ ਦੇਖਭਾਲ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਂਦੀ ਹੈ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਉਕਤ ਪ੍ਰੋਗਰਾਮ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਗਰਾਮ ਅਫਸਰ ਡਾ. ਨੀਲਮ ਭਗਤ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਹਸਪਤਾਲ ਸ੍ਰੀਮਤੀ ਰਾਜ ਕੌਰ ਮੇਟਰਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਪ੍ਰੋਗਰਾਮ ਦਾ ਅਗਾਜ਼ ਕਾਲਜ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ। ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਆਏ ਮਹਿਮਾਨਾਂ ਨੂੰ ਪੌਦਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਉਪਰੰਤ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਉਕਤ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਨਵੇਂ ਨਰਸਿੰਗ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਅੰਦਰੂਨੀ ਭਾਵਨਾਵਾਂ ਨੂੰ ਹਮੇਸ਼ਾਂ ਜਗਾ ਕੇ ਰੱਖਣ ਅਤੇ ਆਪਣੇ ਪ੍ਰੋਫੈਸ਼ਨਲ ਕੈਰੀਅਰ ਦੌਰਾਨ 3 ਐੱਚ ਜਿਸ ’ਚ ਸਿਰ (ਹੈੱਡ-ਗਿਆਨ), ਦਿਲ (ਹਾਰਟ-ਰਵੱਈਆ) ਅਤੇ ਹੱਥ (ਹੈੱਡ-ਹੁਨਰ) ਨੂੰ ਹਮੇਸ਼ਾਂ ਯਾਦ ਰੱਖਣ।

ਇਸ ਮੌਕੇ ਡਾ. ਭਗਤ ਨੇ ਨਰਸ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਆਪਣੀ ਡਾਕਟਰੀ ਸੇਵਾਵਾਂ ਦੌਰਾਨ ਨਰਸਾਂ ਤੋਂ ਬਹੁਤ ਕੁਝ ਸਿੱਖਿਆ। ਜਦਕਿ ਸ੍ਰੀਮਤੀ ਰਾਜ ਕੌਰ ਨੇ ਫਲੋਰੈਂਸ ਨਾਇਟਿੰਗੇਲ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ ਸੀ੍ਰਮਤੀ ਸਾਬੀਆ ਨੇ ਅੰਤਰਰਾਸ਼ਟਰੀ ਨਰਸ ਦਿਵਸ ਵਿਸ਼ੇ ’ਤੇ ਵਿਸਥਾਰਪੂਰਵਕ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਜਦਕਿ ਸ੍ਰੀਮਤੀ ਵੰਦਨਾ ਰਿਆੜ ਨੇ ਸਾਲਾਨਾ ਐੱਸ. ਐੱਨ. ਏ. ਰਿਪੋਰਟ ਪੇਸ਼ ਕੀਤੀ।

ਇਸ ਮੌਕੇ ਪ੍ਰਿੰ: ਅਮਨਪ੍ਰੀਤ ਕੌਰ ਨੇ ਕਿਹਾ ਕਿ ਸਮੂਹ ਨਵੇਂ ਨਰਸਿੰਗ ਵਿਦਿਆਰਥੀਆਂ ਦਾ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਅਤੇ ਨਰਸਿਸ ਵੀਕ ਮੁਕਾਬਲੇ ’ਚ ਜੇਤੂ ਆਏ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫ਼ਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਉਪਰੰਤ ਵਿਸ਼ੇ ’ਤੇ ਅਧਾਰਿਤ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ। ਇਸ ਦੌਰਾਨ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਭਰਤੀ ਕਮੇਟੀ ਨੂੰ ਮਿਲਿਆ ਵੱਡਾ ਹੁੰਗਾਰਾ,ਸਾਬਕਾ ਵਿਧਾਇਕ ਬੀਬਾ ਵਨਿੰਦਰ ਕੌਰ ਲੂੰਬਾ, ਕਰਨ ਸਿੰਘ ਡੀਟੀਓ ਅਤੇ ਮਹਿੰਦਰ ਸਿੰਘ ਲਾਲਵਾ ਨੇ ਸ਼ੁਰੂ ਕੀਤੀ ਭਰਤੀ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਲਓ ਜੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਰਾਹੀ ਮੋਟੂ ਪਤਲੂ, ਛੋਟਾ ਭੀਮ, ਡੋਰੇਮੋਨ, ਇਕ ਰਿੱਛ ਤੇ ਇਕ ਬਾਂਦਰ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਪਹੁੰਚੇ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ

ਪੰਜਾਬ ਨੂੰ ਜਲਦ ਹੀ 1,000 ਨਵੇਂ ਮੈਡੀਕਲ ਅਫਸਰ ਮਿਲਣਗੇ: ਡਾ. ਬਲਬੀਰ ਸਿੰਘ

ਹਰਭਜਨ ਸਿੰਘ ਈਟੀਓ ਵੱਲੋਂ ਆਰਕੀਟੈਕਚਰ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 64 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ