ਪੰਜਾਬ

ਆਨਲਾਈਨ ਐਨ.ਆਰ.ਆਈ. ਮਿਲਣੀਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ

ਕੌਮੀ ਮਾਰਗ ਬਿਊਰੋ | May 31, 2025 08:52 PM

ਅੰਮ੍ਰਿਤਸਰ-ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।

ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 51 ਮਾਮਲੇ ਅਦਾਲਤੀ ਕੇਸਾਂ ਕਾਰਨ ਲੰਬਿਤ ਹਨ, ਜਦਕਿ ਬਾਕੀ ਸਾਰੇ ਕੇਸ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਹੋਣ ਵਾਲੀਆਂ ਇਨ੍ਹਾਂ ਐਨ.ਆਰ.ਆਈ. ਮਿਲਣੀਆਂ ਵਿੱਚ ਆਪਣੀਆਂ ਸ਼ਿਕਾਇਤਾਂ ਉਠਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਛੇਵੀਂ ਐਨਆਰਆਈ ਔਨਲਾਈਨ ਮਿਲਣੀ ਦੌਰਾਨ ਡੀਆਈਜੀ ਐਨਆਰਆਈ ਮਾਮਲੇ ਰਾਜਪਾਲ ਸਿੰਘ ਸੰਧੂ, ਏਆਈਜੀ ਜਗਜੀਤ ਸਿੰਘ ਵਾਲੀਆ, ਏਆਈਜੀ ਐਨਆਰਆਈ ਵਿੰਗ ਪੰਜਾਬ ਪੁਲਿਸ ਅਜਿੰਦਰ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

ਪੰਜਾਬ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਚੋਣ ਕਮਿਸ਼ਨ ਵੋਟਿੰਗ ਪ੍ਰਤੀਸ਼ਤਤਾ ਰਿਪੋਰਟ ਸਾਂਝੀ ਕਰਨ ਦੀ ਪ੍ਰਕਿਰਿਆ ਨੂੰ ਕਰੇਗਾ ਅਪਗ੍ਰੇਡ  – ਸਿਬਿਨ ਸੀ

ਪੰਜਾਬ ਦੇ ਪਾੜ੍ਹਿਆਂ ਨੇ ਸਿਰਜਿਆ ਇਤਿਹਾਸ: ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਵੱਲੋਂ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਪਾਸ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਸਮਰਥਨ ਕੀਤਾ ਰਾਜਾ ਵੜਿੰਗ ਨੇ

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

9 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਸਰਬ ਪ੍ਰਵਾਨਤ ਹੋਵੇ: ਸਮੂੰਹ ਨਿਹੰਗ ਸਿੰਘ ਜਥੇਬੰਦੀਆਂ

ਆਪ੍ਰੇਸ਼ਨ ਸਿੰਦੂਰ 'ਤੇ ਭਾਜਪਾ ਦੀਆਂ ਨੌਟੰਕੀਆਂ ਦਾ ਕੋਈ ਫਾਇਦਾ ਨਹੀਂ ਹੋਣਾ- ਭਗਵੰਤ ਮਾਨ

ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ’ਤੇ ਜਥੇਦਾਰ ਗੜਗੱਜ ਨੇ ਪ੍ਰਗਟਾਈ ਸੰਵੇਦਨਾ