ਪੰਜਾਬ

ਜੂਨ 84 ਦਾ ਸ਼ਹੀਦੀ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਉਣ ਖਾਤਰ ਸ਼੍ਰੋਮਣੀ ਕਮੇਟੀ ਦਾ ਵਫਦ ਮਿਲੂਗਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 01, 2025 06:48 PM

ਅੰਮ੍ਰਿਤਸਰ- ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।
ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਰਥਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਧ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

Have something to say? Post your comment

 

ਪੰਜਾਬ

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ- ਭਗਵੰਤ ਮਾਨ

ਜਦੋਂ ਧਾਮੀ ਸਾਹਿਬ ਤੁਸੀਂ ਖੁਦ ਮੰਨ ਚੁੱਕੇ ਹੋ ਕਿ ਇਹ ਜਥੇਦਾਰ ਮਰਿਯਾਦਾ ਅਨੁਸਾਰ ਨਹੀਂ ਲੱਗੇ,ਤੁਸੀ ਤੁਰੰਤ ਪੁਰਾਣੇ ਜੱਥੇਦਾਰ ਬਹਾਲ ਕਰੋ- ਛੋਟੇਪੁਰ

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਜਾਈ ਲਈ ਪਾਈਪਲਾਈਨ ਨਾਲ ਮਿਲੇਗਾ ਨਹਿਰੀ ਪਾਣੀ

ਜਸਬੀਰ ਸਿੰਘ  'ਤੇ ਲੱਗੇ ਦੋਸ਼ ਹੈਰਾਨ ਕਰਨ ਵਾਲੇ ਹਨ: ਸਰਪੰਚ

ਮਨਮੋਹਨ ਸਿੰਘ ਢਿੱਲੋਂ ਦੀ ਕਿਤਾਬ ਜ਼ਿੰਦਗੀ ਲੋਕਾਂ ‘ਚੋਂ ਹੀ ਲੱਭਦੀ ਹੈ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਆਸਟ੍ਰੇਲੀਆ ਤੋ ਮੈਂਬਰ ਪਾਰਲੀਮੈਂਟ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ