ਪੰਜਾਬ

ਜੂਨ 84 ਦਾ ਸ਼ਹੀਦੀ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਉਣ ਖਾਤਰ ਸ਼੍ਰੋਮਣੀ ਕਮੇਟੀ ਦਾ ਵਫਦ ਮਿਲੂਗਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 01, 2025 06:48 PM

ਅੰਮ੍ਰਿਤਸਰ- ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।
ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਰਥਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਧ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

Have something to say? Post your comment

 

ਪੰਜਾਬ

ਸਾਡਾ ਪਿੰਡ ਵਿਕਾਊ ਹੈ ਇਹ ਕੋਈ ਨਾਰਾ ਨਹੀਂ, ਪੰਜਾਬ ਵਿੱਚ ਨਸ਼ਿਆਂ ਦੀ ਭਿਆਨਕ ਹਕੀਕਤ

ਜੂਨ 1984 ਦੇ ਮਹਾਨ ਸ਼ਹੀਦ ਜਰਨਲ ਸ਼ਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਖਿਆਲਾ ਦਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਜਵਾਬ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ

ਸਭ ਨੂੰ ਪਤਾ ਹੈ, ਸਿਰਫ਼ ਇੱਕ ਰਾਜ ਸਭਾ ਸੀਟ ਲੈਣ ਲਈ ਭਾਜਪਾ ਦੀ ਗੋਦੀ ਵਿੱਚ ਜਾ ਕੇ ਬੈਠ ਗਏ ਸਨ ਰਵਨੀਤ ਬਿੱਟੂ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ 'ਲੈਂਡ ਪੂਲਿੰਗ ਸਕੀਮ'- 'ਆਪ' ਕਿਸਾਨ ਵਿੰਗ ਪ੍ਰਧਾਨ

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਭਗਵੰਤ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ