ਪੰਜਾਬ

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | June 01, 2025 06:48 PM
 
ਦਿੜ੍ਹਬਾ-ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ। 
 
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਕਰੀਬ 02 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਮਿਊਨਿਟੀ ਹਾਲ ਦਾ ਕੰਮ 06 ਮਹੀਨਿਆਂ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਤੇ ਇਸ ਦੀ ਸਮਰੱਥਾ 500 ਵਿਅਕਤੀਆਂ ਦੀ ਹੈ। 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿੜ੍ਹਬਾ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਅਤੇ ਗਰੀਬ ਲੋਕਾਂ ਦੀ ਚਿਰੋਕਣੀ ਮੰਗ ਸੀ ਕਿ ਖੁਸ਼ੀ-ਗਮੀ ਦੇ ਸਮਾਗਮ ਕਰਨ ਲਈ ਕੋਈ ਹਾਲ ਬਣਾਇਆ ਜਾਵੇ, ਜਿਸ ਦੇ ਮੱਦੇਨਜ਼ਰ ਅੱਜ ਇਸ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਾਲ ਦਾ ਵੱਡੀ ਗਿਣਤੀ ਲੋਕਾਂ ਨੂੰ ਫਾਇਦਾ ਹੋਵੇਗਾ, ਖਾਸਕਰ ਕੇ ਗ਼ਰੀਬ ਤੇ ਮੱਧਵਰਗੀ ਪਰਿਵਾਰ ਆਪਣੇ ਖੁਸ਼ੀ ਤੇ ਗਮੀ ਸਬੰਧੀ ਸਮਾਗਮ ਬਹੁਤ ਸੌਖਿਆਂ ਇੱਥੇ ਕਰ ਸਕਣਗੇ। 
 
ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਜਦੋਂ ਆਪਣੇ ਸਮਾਗਮ ਕਰਜ਼ਾ ਚੁੱਕ ਕੇ ਮਹਿੰਗੇ ਪੈਲੇਸਾਂ ਵਿੱਚ ਕਰਦੇ ਹਨ ਤਾਂ ਕਰਜ਼ੇ ਦੇ ਬੋਝ ਹੇਠ ਦੱਬੇ ਜਾਂਦੇ ਹਨ ਤੇ ਕਈ ਕਈ ਸਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਨਹੀਂ ਹੁੰਦੀਆਂ ਪਰ ਇਹ ਕਮਿਊਨਿਟੀ ਹਾਲ ਲੋਕਾਂ ਲਈ ਸਹਾਈ ਸਿੱਧ ਹੋਵੇਗਾ ਤੇ ਉਨ੍ਹਾਂ ਨੂੰ ਕਰਜ਼ੇ ਤੋਂ ਵੀ ਬਚਾਏਗਾ।
 
ਸ. ਚੀਮਾ ਨੇ ਦੱਸਿਆ ਕਿ ਦਿੜ੍ਹਬਾ ਵਿਖੇ ਗੁਰਦੁਆਰਾ ਸਾਹਿਬ ਵਾਲੇ ਤਿੰਨ ਗੇਟਾਂ ਸਬੰਧੀ ਵੀ ਪੈਸੇ ਜਾਰੀ ਕਰ ਦਿੱਤੇ ਗਏ ਹਨ। 
 
ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕਾ ਦਿੜ੍ਹਬਾ ਦੇ ਪਿੰਡਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ ਤੇ ਉਹ ਤਨਦੇਹੀ ਨਾਲ ਕੰਮ ਕਰਦੇ ਹੋਏ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਆਪਣੀ ਨਿਗਰਾਨੀ ਹੇਠ ਪੂਰਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ, ਗਲੀਆਂ, ਟੋਭਿਆਂ ਦੀ ਸਫਾਈ, ਪਿੰਡਾਂ ਦੇ ਸਕੂਲਾਂ ਦੀ ਕਾਇਆ ਕਲਪ, ਮੰਡੀਆਂ ਦੀ ਅਪਗ੍ਰੇਡੇਸ਼ਨ, ਆਦਿ ਕੋਈ ਵੀ ਅਜਿਹਾ ਪੱਖ ਨਹੀਂ ਹੈ, ਜਿਸ ਸਬੰਧੀ ਵਿਕਾਸ ਕਾਰਜ ਨਾ ਹੋਏ ਹੋਣ ਜਾਂ ਵਿਕਾਸ ਕਾਰਜ ਨਾ ਚੱਲ ਰਹੇ ਹੋਣ। ਹਲਕਾ ਦਿੜ੍ਹਬਾ ਸੂਬੇ ਭਰ ਵਿੱਚ ਮਿਸਾਲ ਬਣ ਕੇ ਉੱਭਰ ਰਿਹਾ ਹੈ।
 
ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ, ਐੱਸ.ਡੀ.ਐੱਮ. ਦਿੜ੍ਹਬਾ ਰਾਜੇਸ਼ ਕੁਮਾਰ ਸ਼ਰਮਾ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ, ਐਸ.ਡੀ.ਓ. ਲੋਕ ਨਿਰਮਾਣ ਦਲਜੀਤ ਸਿੰਘ, ਜੇ. ਈ. ਜੀਵਨਜੋਤ ਸਿੰਘ, ਅਜੈ ਸਿੰਗਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਸੁਨੀਲ ਬਾਂਸਲ, ਮੰਗਤ ਰਾਏ ਸ਼ੈਲਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਸਮੂਹ ਐਮ.ਸੀ. ਸਾਹਿਬਾਨ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਵੱਡੀ ਗਿਣਤੀ ਦਿੜ੍ਹਬਾ ਵਾਸੀ ਹਾਜ਼ਰ ਸਨ।

Have something to say? Post your comment

 

ਪੰਜਾਬ

ਸਾਡਾ ਪਿੰਡ ਵਿਕਾਊ ਹੈ ਇਹ ਕੋਈ ਨਾਰਾ ਨਹੀਂ, ਪੰਜਾਬ ਵਿੱਚ ਨਸ਼ਿਆਂ ਦੀ ਭਿਆਨਕ ਹਕੀਕਤ

ਜੂਨ 1984 ਦੇ ਮਹਾਨ ਸ਼ਹੀਦ ਜਰਨਲ ਸ਼ਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਖਿਆਲਾ ਦਾ ਬਾਬਾ ਹਰਨਾਮ ਸਿੰਘ ਧੁੰਮਾ ਨੂੰ ਜਵਾਬ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਆਪ ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ

ਸਭ ਨੂੰ ਪਤਾ ਹੈ, ਸਿਰਫ਼ ਇੱਕ ਰਾਜ ਸਭਾ ਸੀਟ ਲੈਣ ਲਈ ਭਾਜਪਾ ਦੀ ਗੋਦੀ ਵਿੱਚ ਜਾ ਕੇ ਬੈਠ ਗਏ ਸਨ ਰਵਨੀਤ ਬਿੱਟੂ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਭੂ-ਮਾਫੀਆ ਲਈ ਝਟਕਾ ਅਤੇ ਕਿਸਾਨਾਂ ਲਈ ਗੇਮ-ਚੇਂਜਰ ਹੈ 'ਲੈਂਡ ਪੂਲਿੰਗ ਸਕੀਮ'- 'ਆਪ' ਕਿਸਾਨ ਵਿੰਗ ਪ੍ਰਧਾਨ

ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

ਭਗਵੰਤ ਕੈਬਨਿਟ ਵੱਲੋਂ ਸੂਬੇ ਲਈ ਪ੍ਰਗਤੀਸ਼ੀਲ ਲੈਂਡ ਪੂਲਿੰਗ ਨੀਤੀ ਲਿਆਉਣ ਲਈ ਸਹਿਮਤੀ

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ