ਨੈਸ਼ਨਲ

ਜੰਤਰ ਮੰਤਰ 'ਤੇ ਸਰਦਾਰ ਵੱਲਭ ਭਾਈ ਹਸਪਤਾਲ ਅਤੇ ਪਟੇਲ ਨਗਰ ਪੁਲਿਸ ਖ਼ਿਲਾਫ਼ ਹੋਵੇਗਾ ਵਿਰੋਧ ਪ੍ਰਦਰਸ਼ਨ: ਪੰਮਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 01, 2025 06:44 PM

ਨਵੀਂ ਦਿੱਲੀ - ਪਟੇਲ ਨਗਰ ਦੇ ਸਰਦਾਰ ਵੱਲਭ ਭਾਈ ਪਟੇਲ ਹਸਪਤਾਲ ਵਿੱਚ ਹਸਪਤਾਲ ਸਟਾਫ਼ ਡਾਕਟਰਾਂ, ਹਾਊਸਕੀਪਿੰਗ ਅਤੇ ਸੁਰੱਖਿਆ ਗਾਰਡਾਂ ਵੱਲੋਂ ਕੀਤੇ ਹਮਲੇ ਦਾ ਮਾਮਲਾ ਤੇਜ਼ ਹੁੰਦਾ ਜਾ ਰਿਹਾ ਹੈ। ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਣ ਤੇ ਤਿੰਨ ਨੌਜਵਾਨਾਂ ਰੂਪ ਸਿੰਘ ਗੁਸਾਈਂ, ਸ਼ੇਖਰ, ਦੀਪਕ ਖੱਤਰੀ 'ਤੇ ਹੋਏ ਬੇਰਹਿਮੀ ਭਰੇ ਹਮਲੇ ਦੇ ਮਾਮਲੇ ਬਾਰੇ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ, "ਇਹ ਬਹੁਤ ਦੁੱਖ ਦੀ ਗੱਲ ਹੈ ਕਿ 22 ਮਈ ਦੀ ਘਟਨਾ ਨੂੰ ਇੱਕ ਹਫ਼ਤੇ ਤੋਂ ਵੱਧ ਸਮਾਂ ਬੀਤ ਗਿਆ ਹੈ, ਪਰ ਪਟੇਲ ਨਗਰ ਪੁਲਿਸ ਸਟੇਸ਼ਨ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੋਈ ਐਫਆਈਆਰ ਦਰਜ ਕੀਤੀ ਗਈ ਹੈ"। ਇੰਝ ਲੱਗਦਾ ਹੈ ਕਿ ਪੁਲਿਸ ਅਤੇ ਹਸਪਤਾਲ ਦੀ ਮਿਲੀਭੁਗਤ ਨਾਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਮਾ ਨੇ ਕਿਹਾ ਕਿ ਨੈਸ਼ਨਲ ਅਕਾਲੀ ਦਲ ਅਤੇ ਵੱਖ-ਵੱਖ ਸਮਾਜਿਕ ਸੰਗਠਨ ਜੰਤਰ ਮੰਤਰ 'ਤੇ ਸਰਦਾਰ ਵੱਲਭ ਭਾਈ ਹਸਪਤਾਲ ਅਤੇ ਪਟੇਲ ਨਗਰ ਪੁਲਿਸ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰੂਪ ਸਿੰਘ ਗੁਸਾਈਂ ਨੇ ਦੱਸਿਆ ਕਿ ਉਹ ਕਿਸੇ ਦਾ ਇਲਾਜ ਕਰਵਾਉਣ ਲਈ ਹਸਪਤਾਲ ਗਿਆ ਸੀ ਅਤੇ ਝਗੜੇ ਤੋਂ ਬਾਅਦ ਹਸਪਤਾਲ ਦੇ ਸਟਾਫ਼ ਅਤੇ ਡਾਕਟਰਾਂ ਨੇ ਉਸਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਬੈਲਟਾਂ, ਲੱਤਾਂ, ਮੁੱਕਿਆਂ ਅਤੇ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਤਿੰਨੋਂ ਨੌਜਵਾਨਾਂ ਨੂੰ ਗੰਭੀਰ ਸੱਟਾਂ ਵੀ ਲੱਗੀਆਂ ਹਨ ਪਰ ਪੁਲਿਸ ਦੋਸ਼ੀ ਹਸਪਤਾਲ ਕਰਮਚਾਰੀਆਂ ਵਿਰੁੱਧ ਕੋਈ ਕਾਰਵਾਈ ਕਰਨ ਲਈ ਤਿਆਰ ਨਹੀਂ ਹੈ।

Have something to say? Post your comment

 

ਨੈਸ਼ਨਲ

ਪੀਓਕੇ ਭਾਰਤ ਦਾ ਹਿੱਸਾ ਬਣਨਾ ਚਾਹੀਦਾ ਹੈ: ਐਮਐਸ ਬਿੱਟਾ

ਵਿਰੋਧੀ ਧਿਰ 'ਆਪ੍ਰੇਸ਼ਨ ਸਿੰਦੂਰ' ਦੌਰਾਨ ਭਾਰਤ-ਪਾਕਿ ਜੰਗਬੰਦੀ 'ਤੇ ਸਵਾਲ ਉਠਾ ਕੇ ਆਪਣਾ ਫਰਜ਼ ਨਿਭਾ ਰਹੀ ਹੈ: ਹਰੀਸ਼ ਰਾਵਤ

ਦੇਸ਼ ਵਿੱਚ ਜਾਤੀ ਜਨਗਣਨਾ ਕਦੋਂ ਸ਼ੁਰੂ ਹੋਵੇਗੀ, ਆ ਗਈ ਹੈ ਤਾਰੀਖ਼

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗ੍ਰੀਨ ਹਾਈਵੇ ਪ੍ਰੋਜੈਕਟ ਨੂੰ ਅੱਗ ਲੱਗਣ ਨਾਲ 4 ਹਜ਼ਾਰ ਰੁੱਖ ਸੜਕੇ ਨਸ਼ਟ

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦੀ ਸਾਕੇ ਦੀ ਯਾਦ ’ਚ ਦਿੱਲੀ ਕਮੇਟੀ ਵਲੋਂ ਅਰਦਾਸ ਸਮਾਗਮ

ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਟਰੰਪ ਅੱਗੇ ਆਤਮ ਸਮਰਪਣ ਕਰਨ ਦਾ ਲਗਾਇਆ ਦੋਸ਼

ਰਾਮਗੜੀਆ ਬਰਾਦਰੀ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦਾਂ ਨੂੰ ਭੁੱਲ ਜਾਣ ਵਾਲੀਆਂ ਕੌਮਾਂ ਸ਼ਹੀਦਾਂ ਦੀਆਂ ਹੀ ਨਹੀ ਆਪਣੀਆਂ ਨਸਲਾਂ ਦੀਆਂ ਵੀ ਹੁੰਦੀਆਂ ਹਨ ਗ਼ੁਨਹਗਾਰ: ਪਰਮਜੀਤ ਸਿੰਘ ਵੀਰਜੀ

ਸਿਰਸਾ ਦਾ ਰਾਹੁਲ ਗਾਂਧੀ 'ਤੇ ਵਿਅੰਗ, 'ਉਹ ਪਾਕਿਸਤਾਨ ਦੀ ਭਾਸ਼ਾ ਬੋਲਦੇ ਹਨ'