ਪੰਜਾਬ

ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਨੂੰ ਅਗਨੀ ਇਕਬਾਲ ਸਿੰਘ ਢਿੱਲੋਂ ਨੇ ਵਿਖਾਈ

ਕੌਮੀ ਮਾਰਗ ਬਿਊਰੋ | June 01, 2025 10:25 PM

ਸ੍ਰੀ ਅਨੰਦਪੁਰ ਸਾਹਿਬ-ਬੀਬੀ ਅਮਰਜੀਤ ਕੌਰ ਢਿਲੋਂ ਦਾ ਸਸਕਾਰ ਅੱਜ ਸਿੱਖ ਰਹੁਰੀਤਾਂ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੇ ਅੰਗੀਠੇ ਨੂੰ ਅਗਨੀ ਦੇਣ ਤੋਂ ਪਹਿਲਾਂ ਸੰਤ ਬਾਬਾ ਜਰਨੈਲ ਸਿੰਘ ਕਾਰਸੇਵਾ ਵਾਲਿਆਂ ਨੇ ਅਰਦਾਸ ਕੀਤੀ। ਸ. ਇਕਬਾਲ ਸਿੰਘ ਢਿਲੋਂ ਨੇ ਉਨ੍ਹਾਂ ਦੇ ਪੰਜ ਭੂਤਕ ਦੇਹ ਨੂੰ ਅਗਨੀ ਵਿਖਾਈ।

ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸ. ਫਤਹਿਜੰਗ ਸਿੰਘ ਸਾਬਕਾ ਵਧਾਇਕ ਕਾਦੀਆਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਧਾਰਮਿਕ ਰਾਜਨੀਤਕ ਤੇ ਸਮਾਜਿਕ ਸਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਬਾਬਾ ਬਲਬੀਰ ਸਿੰਘ ਨੇ ਸਾਰੀ ਪੁਹੰਚੀ ਸੰਗਤ ਦਾ ਧੰਨਵਾਦ ਕਰਦਿਆਂ ਦਸਿਆ ਕਿ ਫੁੱਲਾਂ ਦੀ ਰਸਮ 2 ਜੂਨ ਨੂੰ ਸਵੇਰੇ 7:30 ਵਜੇ ਹੋਵੇਗੀ ਅਤੇ ਅੰਤਿਮ ਅਰਦਾਸ ਸਮਾਗਮ 9 ਜੂਨ ਨੂੰ ਗੁ: ਅਜੀਤਗੜ੍ਹ ਸਾਹਿਬ ਛਾਉਣੀ ਹਰੀਆਂ ਬੇਲਾਂ ਅਤੇ ਪਾਰਕਿੰਗ ਗੁ: ਗੁਰੂ ਕਾ ਬਾਗ਼ ਛਾਉਣੀ ਬੁੱਢਾ ਦਲ ਵਿਖੇ ਹੋਵੇਗੀ। ਅੰਤਿਮ ਯਾਤਰਾ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਸੀ.ਟੀ ਯੂਨੀਵਰਸਿਟੀ ਜਲੰਧਰ ਦੇ ਚਾਂਸਲਰ ਸ. ਚਰਨਜੀਤ ਸਿੰਘ, ਬੀਬੀ ਮਨਪ੍ਰੀਤ ਕੌਰ, ਸ. ਇੰਦਰ ਸਿੰਘ ਅਰੋੜਾ ਪ੍ਰਧਾਨ ਵਿਉਪਾਰ ਮੰਡਲ, ਸ. ਬਿੱਟੂ ਵਾਲੀਆ ਐਮ.ਸੀ, ਜਥੇ: ਰਾਮ ਸਿੰਘ ਸਾਬਕਾ ਪ੍ਰਧਾਨ ਨਗਰ ਕੌਸਲ, ਸ. ਗੁਰਦੀਪ ਸਿੰਘ ਕੰਗ ਮੈਨੇਜਰ, ਸ. ਹਰਦੇਵ ਸਿੰਘ, ਗੁਰਿੰਦਰ ਸਿੰਘ ਗੋਗੀ, ਸ. ਜਰਨੈਲ ਸਿੰਘ ਅਲੌਖ, ਸ. ਕਰਨਰਾਜਬੀਰ ਸਿੰਘ ਐਡਵੋਕੇਟ, ਸ. ਤਲਵਿੰਦਰ ਸਿੰਘ ਬੁੱਟਰ, ਬਾਬਾ ਬਿਧੀ ਚੰਦ ਸੰਪਰਦਾ, ਸ਼ਹੀਦ ਮਿਸਲ ਬਾਬਾ ਬਕਾਲਾ ਦੇ ਨੁਮਾਇੰਦੇ, ਬਾਬਾ ਨਾਗਰ ਸਿੰਘ ਹਰੀਆਂ ਬੇਲਾਂ, ਨਾਨਕਸਰ ਸੰਪਰਦਾ ਕਰਨਾਲ ਤੋਂ ਬਾਬਾ ਜੋਗਾ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਮਾਨ੍ਹਾ ਸਿੰਘ ਬਟਾਲਾ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਲਛਮਣ ਸਿੰਘ, ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਬਲਦੇਵ ਸਿੰਘ ਮੁਸਤਰਾਬਾਦ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਜਗਤਾਰ ਸਿੰਘ ਠੱਠੇ ਵਾਲੇ, ਬਾਬਾ ਛਿੰਦਾ ਸਿੰਘ ਭਿੰਖੀਵਿੰਡ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਬੂਟਾ ਸਿੰਘ ਲੰਬਵਾਲੀ, ਬਾਬਾ ਸਤਨਾਮ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਸਰਵਣ ਸਿੰਘ ਮਝੈਲ, ਬਾਬਾ ਲਛਮਣ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਤਰਸੇਮ ਸਿੰਘ ਮੌਰਾਵਾਲੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਭਗਤ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ- ਭਗਵੰਤ ਮਾਨ

ਜਦੋਂ ਧਾਮੀ ਸਾਹਿਬ ਤੁਸੀਂ ਖੁਦ ਮੰਨ ਚੁੱਕੇ ਹੋ ਕਿ ਇਹ ਜਥੇਦਾਰ ਮਰਿਯਾਦਾ ਅਨੁਸਾਰ ਨਹੀਂ ਲੱਗੇ,ਤੁਸੀ ਤੁਰੰਤ ਪੁਰਾਣੇ ਜੱਥੇਦਾਰ ਬਹਾਲ ਕਰੋ- ਛੋਟੇਪੁਰ

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ

ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਜਾਈ ਲਈ ਪਾਈਪਲਾਈਨ ਨਾਲ ਮਿਲੇਗਾ ਨਹਿਰੀ ਪਾਣੀ

ਜਸਬੀਰ ਸਿੰਘ  'ਤੇ ਲੱਗੇ ਦੋਸ਼ ਹੈਰਾਨ ਕਰਨ ਵਾਲੇ ਹਨ: ਸਰਪੰਚ

ਮਨਮੋਹਨ ਸਿੰਘ ਢਿੱਲੋਂ ਦੀ ਕਿਤਾਬ ਜ਼ਿੰਦਗੀ ਲੋਕਾਂ ‘ਚੋਂ ਹੀ ਲੱਭਦੀ ਹੈ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ

ਆਸਟ੍ਰੇਲੀਆ ਤੋ ਮੈਂਬਰ ਪਾਰਲੀਮੈਂਟ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੀਤੀ ਸਰਬਤ ਦੇ ਭਲੇ ਦੀ ਕਾਮਨਾ