ਪੰਜਾਬ

ਸਭ ਨੂੰ ਪਤਾ ਹੈ, ਸਿਰਫ਼ ਇੱਕ ਰਾਜ ਸਭਾ ਸੀਟ ਲੈਣ ਲਈ ਭਾਜਪਾ ਦੀ ਗੋਦੀ ਵਿੱਚ ਜਾ ਕੇ ਬੈਠ ਗਏ ਸਨ ਰਵਨੀਤ ਬਿੱਟੂ

ਕੌਮੀ ਮਾਰਗ ਬਿਊਰੋ | June 02, 2025 07:13 PM

ਚੰਡੀਗੜ੍ਹ- ਭਾਜਪਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ 'ਤੇ ਤਿੱਖਾ ਹਮਲਾ ਕਰਦੇ ਹੋਏ 'ਆਪ' ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਉਨ੍ਹਾਂ 'ਤੇ ਪੰਜਾਬ ਦੀ ਭਲਾਈ ਦੀ ਬਜਾਏ ਆਪਣੇ ਨਿੱਜੀ ਲਾਭਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਬਿੱਟੂ ਨੂੰ ਸਵਾਲ ਕੀਤਾ ਕਿ ਪੰਜਾਬ ਭਾਜਪਾ ਨਿਰਦੇਸ਼ ਕਿੱਥੋਂ ਲੈਂਦੀ ਹੈ, ਕੀ ਉਹ ਦਿੱਲੀ ਦੀ ਕੇਂਦਰੀ ਲੀਡਰਸ਼ਿਪ ਤੋਂ ਨਿਰਦੇਸ਼ ਨਹੀਂ ਲੈਂਦੀ?

ਉਨ੍ਹਾਂ ਨੇ ਪੰਜਾਬ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ 'ਤੇ ਚੁੱਪ ਰਹਿਣ ਲਈ ਬਿੱਟੂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ 'ਤੇ ਭਾਜਪਾ ਦੀਆਂ ਨੀਤੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ, ਜਿਸ ਨੇ ਲਗਾਤਾਰ ਸੂਬੇ ਨਾਲ ਵਿਤਕਰਾ ਕੀਤਾ ਹੈ।

ਕੰਗ ਨੇ ਬਿੱਟੂ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਭਾਜਪਾ ਦੀ ਸਰਪ੍ਰਸਤੀ ਹੇਠ ਰਾਜਸਥਾਨ ਤੋਂ ਰਾਜ ਸਭਾ ਸੀਟ ਹਾਸਲ ਕਰਨ ਲਈ ਕਾਂਗਰਸ ਵਿੱਚ ਆਪਣੇ ਪਰਿਵਾਰ ਦੀ ਸਾਲਾਂ ਪੁਰਾਣੀ ਵਿਰਾਸਤ ਨੂੰ ਤਿਆਗ ਦਿੱਤਾ। ਕੰਗ ਨੇ ਕਿਹਾ, "ਬਿੱਟੂ ਨੇ ਨਿੱਜੀ ਲਾਭ ਲਈ ਪੰਜਾਬ ਦੇ ਹਿੱਤਾਂ ਦਾ ਸੌਦਾ ਕੀਤਾ ਅਤੇ ਇੱਕ ਅਜਿਹੀ ਪਾਰਟੀ ਨਾਲ ਗੱਠਜੋੜ ਕੀਤਾ ਹੈ ਜਿਸ ਨੇ ਵਾਰ-ਵਾਰ ਸੂਬੇ ਨਾਲ ਬੁਰਾ ਸਲੂਕ ਕੀਤਾ ਹੈ।"

ਉਨ੍ਹਾਂ ਨੇ ਭਾਜਪਾ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਸੈਨੇਟ ਚੋਣਾਂ ਨਾ ਕਰਵਾਉਣ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਬਕਾਇਆ ਫ਼ੰਡ ਜਾਰੀ ਨਾ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ 'ਤੇ ਬਿੱਟੂ ਦੀ ਨਾਕਾਮੀ ਵੱਲ ਇਸ਼ਾਰਾ ਕੀਤਾ। ਕੰਗ ਨੇ ਕਿਹਾ, "ਜਦੋਂ ਪੰਜਾਬ ਦੇ ਹੱਕਾਂ 'ਤੇ ਹਮਲਾ ਹੋਇਆ, ਜਦੋਂ ਭਾਜਪਾ ਨੇ ਫੰਡਿੰਗ ਬੰਦ ਕਰ ਦਿੱਤੀ ਅਤੇ ਸਿੱਖ ਜੱਜਾਂ ਦੀਆਂ ਨਿਆਂਇਕ ਨਿਯੁਕਤੀਆਂ ਨੂੰ ਰੋਕ ਦਿੱਤਾ, ਤਾਂ ਬਿੱਟੂ ਚੁੱਪ ਕਿਉਂ ਸਨ।"

ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਪੰਜਾਬ ਨਾਲ ਵਿਤਕਰਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਬਿੱਟੂ ਇਨ੍ਹਾਂ ਬੇਇਨਸਾਫ਼ੀਆਂ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ "ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਲੈ ਕੇ ਨੌਜਵਾਨਾਂ ਦੇ ਰੁਜ਼ਗਾਰ ਅਤੇ ਹਾਈ ਕੋਰਟ ਦੀਆਂ ਨਿਆਂਇਕ ਨਿਯੁਕਤੀਆਂ ਤੱਕ, ਬਿੱਟੂ ਕਦੇ ਪੰਜਾਬ ਲਈ ਖੜ੍ਹੇ ਨਹੀਂ ਹੋਏ। ਉਨ੍ਹਾਂ ਦਾ ਪਖੰਡ ਉਦੋਂ ਸਪੱਸ਼ਟ ਹੋਇਆ ਜਦੋਂ ਉਹ ਭਾਜਪਾ ਦੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਲੈਂਦੇ ਹੋਏ ਸੂਬੇ ਲਈ ਬੋਲਣ ਦਾ ਦਾਅਵਾ ਕਰਦੇ ਹਨ।"

'ਆਪ' ਆਗੂ ਨੇ ਭਾਜਪਾ ਦੀਆਂ ਕੇਂਦਰੀ ਨੀਤੀਆਂ ਨੂੰ ਪੰਜਾਬ ਵਿਰੋਧੀ ਦੱਸਿਆ ਅਤੇ ਬਿੱਟੂ 'ਤੇ ਵਿਸ਼ਵਾਸਘਾਤ ਵਿੱਚ ਸਰਗਰਮ ਭਾਗੀਦਾਰ ਹੋਣ ਦਾ ਦੋਸ਼ ਲਗਾਇਆ। ਕੰਗ ਨੇ ਕਿਹਾ, "ਪੰਜਾਬ ਦੇ ਲੋਕ ਬਿੱਟੂ ਦੇ ਸਵਾਰਥੀ ਇਰਾਦਿਆਂ ਨੂੰ ਸਮਝਦੇ ਹਨ ਅਤੇ ਜਾਣਦੇ ਹਨ ਕਿ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਬਿੱਟੂ 'ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।"

 

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ