ਪੰਜਾਬ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 02, 2025 07:19 PM
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਣਜੀਤ ਸਿੰਘ ਕਾਹਲੋਂ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਹਾਜ਼ਰ ਸਨ।
ਮੀਟਿੰਗ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਚੰਗੇ ਮਹੌਲ ਵਿੱਚ ਗਲਬਾਤ ਹੋਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ