ਪੰਜਾਬ

ਸਾਡਾ ਪਿੰਡ ਵਿਕਾਊ ਹੈ ਇਹ ਕੋਈ ਨਾਰਾ ਨਹੀਂ, ਪੰਜਾਬ ਵਿੱਚ ਨਸ਼ਿਆਂ ਦੀ ਭਿਆਨਕ ਹਕੀਕਤ

ਕੌਮੀ ਮਾਰਗ ਬਿਊਰੋ | June 02, 2025 08:57 PM

ਚੰਡੀਗੜ੍ਹ- ਪਹਿਲੀ ਜੂਨ ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਦੇਹੜਕਾ, ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੋਡੀਕਪੂਰਾ, ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸੇਨੀਆ ਵਿੱਚ ਨਸ਼ਿਆਂ ਦੀ ਓਵਰਡੋਜ਼ ਕਾਰਨ ਤਿੰਨ ਮੌਤਾਂ ਹੋਈਆਂ। ਇਸੇ ਤਰ੍ਹਾਂ, ਪਿੰਡ ਬਖਤਾਵਰ ਵਿੱਚ ਨਸ਼ਾ ਤਸਕਰਾਂ ਤੋਂ ਤੰਗ ਆ ਕੇ ਲੋਕਾਂ ਨੇ ਬੋਰਡ ਲਗਾਇਆ ਕਿ "ਸਾਡਾ ਪਿੰਡ ਵਿਕਾਊ ਹੈ"। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਾਅਵੇ "ਯੁੱਧ ਨਸ਼ਿਆਂ ਵਿਰੁੱਧ" ਦੀ ਭਿਆਨਕ ਹਕੀਕਤ ਅਤੇ 31 ਮਈ ਤੱਕ ਪੰਜਾਬ ਨੂੰ ਨਸ਼ਾ-ਮੁਕਤ ਕਰਨ ਦੀ ਡੈਡਲਾਈਨ ਦੀ ਨਾਕਾਮੀ ਦਾ ਸਬੂਤ ਹੈ। ਇਹ ਕਹਿਣਾ ਹੈ ਪੰਜਾਬ ਭਾਜਪਾ ਦੇ ਮੀਡੀਆ ਪ੍ਰਧਾਨ ਵਿਨੀਤ ਜੋਸ਼ੀ ਦਾ।

ਜੋਸ਼ੀ ਨੇ ਕਿਹਾ ਕਿ ਬਠਿੰਡਾ ਦੇ ਪਿੰਡ ਭਾਈ ਬਖਤਾਉਰ ਵਿੱਚ ਲੱਗੇ ਪੋਸਟਰ "ਸਾਡਾ ਪਿੰਡ ਵਿਕਾਊ ਹੈ" ਕੋਈ ਨਾਰਾ ਨਹੀਂ, ਸਗੋਂ ਨਸ਼ਾ ਤਸਕਰਾਂ ਤੋਂ ਪੀੜਤ ਪੰਜਾਬ ਦੇ ਪਿੰਡ ਦੀ ਬੇਬਸੀ ਦੀ ਚੀਕ ਹੈ, ਜਿੱਥੇ ਇੱਕ ਸਾਬਕਾ ਸੈਨਿਕ ਰਣਵੀਰ ਸਿੰਘ ਨੂੰ ਨਸ਼ਿਆਂ ਦੇ ਖਿਲਾਫ ਬੋਲਣ 'ਤੇ ਨਸ਼ਾ ਤਸਕਰਾਂ ਨੇ ਬੇਰਹਮੀ ਨਾਲ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ। ਅੱਜ ਪਿੰਡ ਦੇ ਦੁਕਾਨਦਾਰ, ਮਜ਼ਦੂਰ, ਤੇ ਬਹਿਣਾਂ-ਧੀਆਂ ਨਸ਼ਾ ਤਸਕਰਾਂ ਤੋਂ ਸੁਰੱਖਿਅਤ ਨਹੀਂ। ਪੰਜਾਬ ਦੇ ਕਿਸਾਨ ਜਾਂ ਆਮ ਲੋਕ ਜੇ ਕੋਈ ਧਰਨਾ-ਪ੍ਰਦਰਸ਼ਨ ਕਰਦੇ ਹਨ, ਤਾਂ ਪੁਲਿਸ ਉਨ੍ਹਾਂ ਦੀਆਂ ਮਾਤਾ-ਭੈਣਾਂ ਸਮੇਤ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲੈਂਦੀ ਹੈ, ਪਰ ਨਸ਼ਾ ਤਸਕਰਾਂ ਦੇ ਖਿਲਾਫ 10-10 ਕੇਸ ਚੱਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਤੁਰੰਤ ਜ਼ਮਾਨਤ 'ਤੇ ਛੱਡ ਦਿੱਤਾ ਜਾਂਦਾ ਹੈ।

ਪੰਜਾਬ ਦੀ ਮੌਜੂਦਾ ਹਾਲਤ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਵੀ ਵਿਗੜ ਚੁੱਕੀ ਹੈ। ਪਿੰਡ ਦੇ ਲੋਕ "ਚਿੱਟਾ"  ਤਸਕਰਾਂ ਤੋਂ ਬੁਰੀ ਤਰ੍ਹਾਂ ਡਰੇ ਹੋਏ ਹਨ। ਇਹ ਤਸਕਰ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਵੀ ਡਰਾ ਰਹੇ ਹਨ। 

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ