ਪੰਜਾਬ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | June 03, 2025 09:21 PM


ਤਰਨਤਾਰਨ-ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ’ਆਪ੍ਰੇਸ਼ਨ ਸਿੰਦੂਰ’ ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ।

ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ