ਪੰਜਾਬ

ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 04, 2025 07:14 PM

ਅੰਮ੍ਰਿਤਸਰ- ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਫੈਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਭਾਈ ਕੰਵਰਚੜਤ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਦੀ ਮੰਗ ਕੇਂਦਰ ਵਲੋਂ ਪ੍ਰਵਾਨ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੁਹਾ () ਦੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਹੋਇਆ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ