ਨੈਸ਼ਨਲ

ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 04, 2025 07:17 PM

ਨਵੀਂ ਦਿੱਲੀ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਸਬੰਧੀ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ ਤੇ ਅਰੰਭਤਾ ਦੀ ਅਰਦਾਸ ਉਨ੍ਹਾਂ ਨੇ ਖੁਦ ਕੀਤੀ। ਅਰਦਾਸ ਵਿੱਚ ਜਥੇਦਾਰ ਗੜਗੱਜ ਨੇ ਗੁਰੂ ਸਾਹਿਬ ਦੇ ਸਨਮੁਖ ਖ਼ਾਲਸਾ ਪੰਥ ਵਿਚਕਾਰ ਏਕਤਾ ਤੇ ਇਤਫ਼ਾਕ ਤੇ ਪੰਥ ਦੀ ਚੜ੍ਹਦੀ ਕਲਾ ਦੀ ਬੇਨਤੀ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਐਡੀਸ਼ਨਲ ਮੈਨੇਜਰ ਸ. ਹਰਦੇਵ ਸਿੰਘ, ਸ. ਦਿਲਬਾਗ ਸਿੰਘ ਗ੍ਰੰਥੀ, ਸ. ਹਰਦੇਵ ਸਿੰਘ ਨਿੱਜੀ ਸਹਾਇਕ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਹਰਪ੍ਰੀਤ ਸਿੰਘ ਸੂਚਨਾ ਅਫ਼ਸਰ, ਸ. ਦਵਿੰਦਰ ਸਿੰਘ ਖਜ਼ਾਨਚੀ, ਸ. ਹਰਜਿੰਦਰ ਸਿੰਘ ਭੈਣੀ, ਸ. ਸਰਬਜੀਤ ਸਿੰਘ ਇੰਚਾਰਜ, ਸ. ਜਗਨੰਦਨ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਕੈਨੇਡਾ ਨੇ ਭਾਰਤ ਨੂੰ ਜੀ-7  ਸੰਮੇਲਨ ਲਈ ਸੱਦਾ ਦਿੱਤਾ, ਪ੍ਰਧਾਨ ਮੰਤਰੀ ਮੋਦੀ ਨੇ ਜਾਣਕਾਰੀ ਦਿੱਤੀ

ਆਪ੍ਰੇਸ਼ਨ ਬਲੂ ਸਟਾਰ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਦਾ ਖੁਲਾਸਾ ਕਰੇ ਕੇਂਦਰ ਸਰਕਾਰ : ਗੰਭੀਰ

ਦਿੱਲੀ ਸਰਕਾਰ ਅਤੇ ਦਿੱਲੀ ਕਮੇਟੀ ਵਿਰੁੱਧ ਐਤਵਾਰ ਨੂੰ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ : ਸਰਨਾ/ਜੀਕੇ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

ਦਿੱਲੀ ਕਮੇਟੀ ਨਾਲ ਪ੍ਰਧਾਨਗੀ ਰਹਿੰਦੇ ਸਮੇਂ ਵਪਾਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ, ਜਲਦੀ ਜਾਵੇਗੀ ਮੈਂਬਰੀ: ਕਾਲਕਾ/ ਕਾਹਲੋਂ

ਬਾਬਾ ਹਰਨਾਮ ਸਿੰਘ ਜੀ ਧੂੰਮਾ ਅਕਾਲ ਤਖਤ ਸਾਹਿਬ ਦਾ ਮਾਣ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਭੜਕਾਹਟ ਨਾ ਪੈਦਾ ਕਰਣ - ਪੀਤਮਪੁਰਾ

ਡਬਲਊਐਸਸੀਸੀ ਵੱਲੋਂ 490 ਤੋਂ ਵੱਧ ਬੱਚਿਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਦਿੱਤੇ ਗਏ

ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਲਗਾਇਆ ਗੁਰਮਤਿ ਕੈਂਪ

ਸਿੰਘ ਸਭਾਵਾਂ ਦੇ ਲਾਟਰੀ ਡਰਾਅ ’ਚੋਂ ਕਸ਼ਮੀਰ ਸਿੰਘ ਤੇ ਮਲਕੀਤ ਸਿੰਘ ਨੂੰ ਮਿਲੀ ਮਾਨਤਾ, ਦਿੱਲੀ ਕਮੇਟੀ ਪ੍ਰਧਾਨ ਨੇ ਚੁਕਾਈ ਸਹੁੰ

ਪੀਓਕੇ ਭਾਰਤ ਦਾ ਹਿੱਸਾ ਬਣਨਾ ਚਾਹੀਦਾ ਹੈ: ਐਮਐਸ ਬਿੱਟਾ