ਪੰਜਾਬ

ਪਿੰਡ ਗਹਿਲਾਂ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਨੂੰ ਸਿੰਜਾਈ ਲਈ ਪਾਈਪਲਾਈਨ ਨਾਲ ਮਿਲੇਗਾ ਨਹਿਰੀ ਪਾਣੀ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | June 04, 2025 09:10 PM
 
 
ਸੰਗਰੂਰ- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਜਾਈ ਲਈ ਲਗਭਗ 01.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਸ਼ੁਰੂਆਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰਵਾਈ। ਇਸ ਮੌਕੇ ਪਹਿਲੀ ਵਾਰ ਆਪਣੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਵੇਖ ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਵੱਡੀ ਖੁਸ਼ੀ ਜ਼ਾਹਿਰ ਕੀਤੀ। 
 
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਦੀ ਗੁਣਵੰਤਾ ਬਾਬਤ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ। ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਲਕੇ ਵਿੱਚ ਜਿਹੜੇ ਵੀ ਵਿਕਾਸ ਕਾਰਜ ਹੋ ਰਹੇ ਹਨ, ਉਹਨਾਂ ਉੱਤੇ ਖੁਦ ਨਜ਼ਰ ਰੱਖਣ, ਜੇਕਰ ਕਿਤੇ ਕੋਈ ਢਿੱਲ-ਮੱਠ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 
 
ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਤਕ ਪੁਜਦਾ ਕੀਤਾ ਜਾਵੇ। ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ। 
 
ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਸੰਗਰੂਰ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। 
 
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਜਤਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਵਿੰਦਰ ਸਿੰਘ ਚੱਠਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ