ਪੰਜਾਬ

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ- ਭਗਵੰਤ ਮਾਨ

ਕੌਮੀ ਮਾਰਗ ਬਿਊਰੋ | June 04, 2025 09:45 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ।

ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਦੇ ਬਿਆਨ ਉੱਤੇ ਕਿਹਾ ਹੈ ਕਿ ਉਹ ਪਾਕਿਸਤਾਨ ਦੀ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਬਿੱਟੂ ਨੇ ਅਜਿਹੇ ਤਰਕਹੀਣ ਬਿਆਨ ਦਿੱਤੇ ਹਨ ਜਦੋਂ ਕਿ ਦਿੱਲੀ ਵਿੱਚ ਬੈਠੇ ਉਨ੍ਹਾਂ ਦੇ ਆਕਾ ਬੇਬੁਨਿਆਦ ਬਿਆਨ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਇਹ ਭੁੱਲ ਗਏ ਹਨ ਕਿ ਉਨ੍ਹਾਂ ਦੀ ਆਪਣੀ ਪਾਰਟੀ ਹਰ ਘਰ ਵਿੱਚ ਸਿੰਦੂਰ ਭੇਜਣ ਦੇ ਆਪਣੇ ਫੈਸਲੇ ਤੋਂ ਪਿੱਛੇ ਹਟ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਦਾ ਰਵੱਈਆ ਬੇਲੋੜਾ ਅਤੇ ਗੈਰ-ਵਾਜਬ ਹੈ ਅਤੇ ਇਹ ਦੇਸ਼ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਵੀ ਸਰਕਾਰ ਆਪਣੇ ਨਾਮਜ਼ਦ ਵਿਅਕਤੀਆਂ ਨੂੰ ਦੁਨੀਆ ਭਰ ਵਿੱਚ ਭੇਜ ਰਹੀ ਹੈ ਤਾਂ ਜੋ ਸਾਰਿਆਂ ਨੂੰ ਇਹ ਦੱਸਿਆ ਜਾ ਸਕੇ ਕਿ ਉਹ ਜੰਗ ਵਿੱਚ ਜੇਤੂ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤ ਬਾਰੇ ਕਿਸੇ ਨੂੰ ਦੱਸਣ ਦੀ ਕੋਈ ਲੋੜ ਨਹੀਂ ਹੁੰਦੀ ਕਿਉਂਕਿ ਜਿੱਤ ਆਪਣੇ ਆਪ ਬੋਲਦੀ ਹੈ।

ਸੂਬੇ ਦੇ ਇਕ ਯੂਟਿਊਬਰ ਦੀ ਗ੍ਰਿਫ਼ਤਾਰੀ ਬਾਰੇ ਪੁੱਛੇ ਜਾਣ `ਤੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਸੋਸ਼ਲ ਮੀਡੀਆ ਚੈਨਲਾਂ ਨੂੰ ਕੇਂਦਰ ਸਰਕਾਰ ਨਿਯਮਤ ਕਰਦੀ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜੇ ਸੂਬੇ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਧਿਆਨ ਵਿੱਚ ਕੋਈ ਵੀ ਦੇਸ਼ ਵਿਰੋਧੀ ਗਤੀਵਿਧੀ ਆਉਂਦੀ ਹੈ ਤਾਂ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਢੁਕਵੀਂ ਕਾਰਵਾਈ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਦੇਸ਼ ਵਿਰੁੱਧ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਂਦੀ ਹੈ।

Have something to say? Post your comment

 

ਪੰਜਾਬ

ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਨੇ ਨਵੇਂ ਚੁਣੇ ਗਏ 26 ਯੂਪੀਐਸਸੀ ਅਧਿਕਾਰੀਆਂ ਨੂੰ ਦੇਸ਼ ਭਰ ਵਿੱਚ ਸੂਬੇ ਦੇ ਅਮੀਰ ਸੱਭਿਆਚਾਰ ਅਤੇ ਵਿਰਾਸਤ ਦੇ ਦੂਤ ਬਣਨ ਲਈ ਪ੍ਰੇਰਿਆ

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ 'ਆਪ' ਵਿੱਚ ਹੋਏ ਸ਼ਾਮਲ

ਆਪ' ਨੇ ਉਪ ਚੋਣ ਲਈ ਕੇਜਰੀਵਾਲ, ਮਾਨ, ਸਿਸੋਦੀਆ ਸਮੇਤ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ 

ਵੜਿੰਗ ਦਾ ਭਾਜਪਾ ਨੂੰ ਜਵਾਬ: ‘ਆਪ੍ਰੇਸ਼ਨ ਸਿੰਦੂਰ’ ‘ਆਪ੍ਰੇਸ਼ਨ ਲੋਟਸ’ ਨਹੀਂ ਹੈ

ਲੁਧਿਆਣਾ ਪੱਛਮੀ ਜ਼ਿਮਨੀ ਚੋਣ : 14 ਉਮੀਦਵਾਰ ਲੜਨਗੇ ਚੋਣ - ਸਿਬਿਨ ਸੀ

ਮੁਫ਼ਤ ਕੋਚਿੰਗ ਅਤੇ ਮਜ਼ਬੂਤ ​​ਸਰਕਾਰੀ ਪ੍ਰਣਾਲੀ ਨੇ ਆਰਥਿਕ ਰੁਕਾਵਟਾਂ ਨੂੰ ਤੋੜਿਆ: ਮੁੱਖ ਮੰਤਰੀ ਮਾਨ

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਹਰਚੰਦ ਸਿੰਘ ਬਰਸਟ ਨੇ ‘ਆਪ’ ਦੇ ਪੁਰਾਣੇ ਵਲੰਟੀਅਰਾਂ ਨੂੰ ਕੀਤਾ ਲਾਮਬੰਦ