ਨੈਸ਼ਨਲ

ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਲਗਾਇਆ ਗੁਰਮਤਿ ਕੈਂਪ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 05, 2025 09:57 PM

ਨਵੀਂ ਦਿੱਲੀ-ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਯਮੁਨਾ ਪਾਰ ਵਿਖੇ ਗੁਰਬਾਣੀ ਪ੍ਰਚਾਰ ਸੁਸਾਇਟੀ (ਝੀਲ) ਵੱਲੋਂ ਗੁਰਮਤਿ ਕੈਂਪ ਲਗਾਇਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਡੀਆ ਸੈਲ ਦੇ ਚੇਅਰਮੈਨ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਵਿਸ਼ੇਸ਼ ਤੌਰ ਤੇ ਪੁੱਜਕੇ ਬੱਚਿਆ ਦੀ ਹੌਸਲਾ ਅਫਜ਼ਾਈ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਪਿਛਲੇ 23 ਸਾਲਾਂ ਤੋਂ ਗੁਰਬਾਦੀ ਪ੍ਰਚਾਰ ਸੁਸਾਇਟੀ (ਝੀਲ) ਵੱਲੋਂ ਇਸ ਅਸਥਾਨ ’ਤੇ ਗੁਰਮਤਿ ਕੈਂਪ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਤੇ ਗੁਰਸਿੱਖੀ ਜੀਵਨ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਜਿਹਨਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜ੍ਹੀ ਹੈ। ਉਹਨਾਂ ਕਿਹਾ ਕਿ ਇਸ ਸੰਸਥਾ ਵੱਲੋਂ 2003 ਤੋਂ ਇਹ ਸੇਵਾ ਕੀਤੀ ਜਾ ਰਹੀ ਹੈ ਤੇ ਇਸ ਵਿਚ ਸਿਰਫ ਬੱਚੇ ਹੀ ਨਹੀਂ ਬਲਕਿ ਵਡੇਰੀ ਉਮਰ ਦੇ ਲੋਕ ਵੀ ਗੁਰਸਿੱਖੀ ਜੀਵਨ ਨਾਲ ਜੁੜਨਾ ਸਿੱਖ ਰਹੇ ਹਨ। ਉਹਨਾਂ ਕਿਹਾ ਕਿ ਇਹ ਵੀ ਬਹੁਤ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਇਸ ਕੈਂਪ ਵਿਚ ਸਿੱਖਲਾਈ ਹਾਸਲ ਕਰ ਕੇ ਕੁਝ ਸ਼ਖਸੀਅਤਾਂ ਅੱਜ ਆਪ ਅਧਿਆਪਕ ਬਣ ਕੇ ਇਸ ਗੁਰਮਤਿ ਕੈਂਪ ਵਿਚ ਬੱਚਿਆਂ ਨੂੰ ਸਿੱਖਲਾਈ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹ ਵੀ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਵੀ ਅਜਿਹੇ ਗੁਰਮਤਿ ਕੈਂਪ ਲਗਾ ਕੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਪਰਾਲੇ ਕੀਤੇ ਹਨ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿਚ ਸਿਰਫ ਗੁਰਬਾਣੀ ਹੀ ਨਹੀਂ ਸਿਖਾਈ ਜਾ ਰਹੀ ਬਲਕਿ ਪੂਰਨ ਗੁਰਮਤਿ ਅਨੁਸਾਰ ਜੀਵਨ ਜਿਉਣਾ ਵੀ ਸਿਖਾਇਆ ਜਾ ਰਿਹਾ ਹੈ ਅਤੇ ਕੀਰਤਨ ਕਰਨ ਵਾਸਤੇ ਤਬਲਾ, ਹਰਮੋਨੀਅਮ ਤੇ ਹੋਰ ਸਾਜ਼ਾਂ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।

Have something to say? Post your comment

 

ਨੈਸ਼ਨਲ

ਕੈਨੇਡਾ ਨੇ ਭਾਰਤ ਨੂੰ ਜੀ-7  ਸੰਮੇਲਨ ਲਈ ਸੱਦਾ ਦਿੱਤਾ, ਪ੍ਰਧਾਨ ਮੰਤਰੀ ਮੋਦੀ ਨੇ ਜਾਣਕਾਰੀ ਦਿੱਤੀ

ਆਪ੍ਰੇਸ਼ਨ ਬਲੂ ਸਟਾਰ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਦਾ ਖੁਲਾਸਾ ਕਰੇ ਕੇਂਦਰ ਸਰਕਾਰ : ਗੰਭੀਰ

ਦਿੱਲੀ ਸਰਕਾਰ ਅਤੇ ਦਿੱਲੀ ਕਮੇਟੀ ਵਿਰੁੱਧ ਐਤਵਾਰ ਨੂੰ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ : ਸਰਨਾ/ਜੀਕੇ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

ਦਿੱਲੀ ਕਮੇਟੀ ਨਾਲ ਪ੍ਰਧਾਨਗੀ ਰਹਿੰਦੇ ਸਮੇਂ ਵਪਾਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ, ਜਲਦੀ ਜਾਵੇਗੀ ਮੈਂਬਰੀ: ਕਾਲਕਾ/ ਕਾਹਲੋਂ

ਬਾਬਾ ਹਰਨਾਮ ਸਿੰਘ ਜੀ ਧੂੰਮਾ ਅਕਾਲ ਤਖਤ ਸਾਹਿਬ ਦਾ ਮਾਣ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਭੜਕਾਹਟ ਨਾ ਪੈਦਾ ਕਰਣ - ਪੀਤਮਪੁਰਾ

ਡਬਲਊਐਸਸੀਸੀ ਵੱਲੋਂ 490 ਤੋਂ ਵੱਧ ਬੱਚਿਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਦਿੱਤੇ ਗਏ

ਸਿੰਘ ਸਭਾਵਾਂ ਦੇ ਲਾਟਰੀ ਡਰਾਅ ’ਚੋਂ ਕਸ਼ਮੀਰ ਸਿੰਘ ਤੇ ਮਲਕੀਤ ਸਿੰਘ ਨੂੰ ਮਿਲੀ ਮਾਨਤਾ, ਦਿੱਲੀ ਕਮੇਟੀ ਪ੍ਰਧਾਨ ਨੇ ਚੁਕਾਈ ਸਹੁੰ

ਪੀਓਕੇ ਭਾਰਤ ਦਾ ਹਿੱਸਾ ਬਣਨਾ ਚਾਹੀਦਾ ਹੈ: ਐਮਐਸ ਬਿੱਟਾ

ਵਿਰੋਧੀ ਧਿਰ 'ਆਪ੍ਰੇਸ਼ਨ ਸਿੰਦੂਰ' ਦੌਰਾਨ ਭਾਰਤ-ਪਾਕਿ ਜੰਗਬੰਦੀ 'ਤੇ ਸਵਾਲ ਉਠਾ ਕੇ ਆਪਣਾ ਫਰਜ਼ ਨਿਭਾ ਰਹੀ ਹੈ: ਹਰੀਸ਼ ਰਾਵਤ