ਪੰਜਾਬ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਕੌਮੀ ਮਾਰਗ ਬਿਊਰੋ | June 06, 2025 06:46 PM

ਚੰਡੀਗੜ੍ਹ- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 254, ਮੋਗਾ ਦੇ 64, ਸ੍ਰੀ ਮੁਕਤਸਰ ਸਾਹਿਬ ਦੇ 43, ਪਟਿਆਲਾ ਦੇ 616, ਪਠਾਨਕੋਟ ਦੇ 127, ਐਸ.ਏ.ਐਸ.ਨਗਰ ਦੇ 200, ਸੰਗਰੂਰ ਦੇ 288, ਮਾਲੇਰਕੋਟਲਾ ਦੇ 16 ਅਤੇ ਜਿਲ੍ਹਾ ਤਰਨਤਾਰਨ ਦੇ 141 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51, 000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32, 790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ DBT ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

 

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਦੀ ਮੰਗ ਕੇਂਦਰ ਵਲੋਂ ਪ੍ਰਵਾਨ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੁਹਾ () ਦੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਹੋਇਆ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ