ਪੰਜਾਬ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਕੌਮੀ ਮਾਰਗ ਬਿਊਰੋ | June 06, 2025 06:52 PM

ਚੰਡੀਗੜ੍ਹ- ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਯੋਗ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰ ਵੋਟਰ ਤੱਕ ਪੁੱਜਦਾ ਕਰਨ ਲਈ ਸਾਰਥਕ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ।

ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਫਸਰਾਂ ਨੂੰ ਹੋਰ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨ ਵੋਟਰਾਂ ਤੱਕ ਸੂਚਨਾਵਾਂ ਪਹੁੰਚਾਉਣ ਲਈ ਪੰਜਾਬ ਵੱਲੋਂ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤੇ ਫੇਸਬੁੱਕ ਲਾਈਵ, ਵੋਟਰਾਂ ਦੇ ਸਵਾਲਾਂ ਦੇ ਲਾਈਵ ਜਵਾਬ ਅਤੇ ਪੋਡਕਾਸਟ ਸੀਰੀਜ਼ ਬਾਰੇ ਦੱਸਿਆ ਗਿਆ। ਇਸ ਤੋਂ ਇਲਾਵਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਰੋਜ਼ਾਨਾ ਦਿੱਤੀਆਂ ਜਾਣ ਵਾਲੀਆਂ ਸੂਚਨਾਵਾਂ, ਜਾਣਕਾਰੀਆਂ ਤੇ ਗਤੀਵਿਧੀਆਂ ਬਾਬਤ ਵੀ ਦੱਸਿਆ ਗਿਆ।

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਦੀ ਮੰਗ ਕੇਂਦਰ ਵਲੋਂ ਪ੍ਰਵਾਨ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੁਹਾ () ਦੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਹੋਇਆ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ