ਪੰਜਾਬ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਕੌਮੀ ਮਾਰਗ ਬਿਊਰੋ | June 06, 2025 07:23 PM

ਐੱਸ.ਏ.ਐੱਸ. ਨਗਰ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਵਿਕਾਸ ਭਵਨ ਮੋਹਾਲੀ ਵਿਖੇ ਹੋਈ ਜਿਸ ਵਿੱਚ ਪੰਚਾਇਤ ਸਮਿਤੀਆਂ/ਜ਼ਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਸੰਬੰਧ ਵਿੱਚ 10 ਜੂਨ ਨੂੰ ਵਿਕਾਸ ਭਵਨ ਵਿਖੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਵਿਚਾਰ ਚਰਚਾ ਕੀਤੀ ਗਈ। ਵਿਚਾਰ ਚਰਚਾ ਸ਼ੁਰੂ ਕਰਨ ਤੋਂ ਪਹਿਲਾਂ ਜਥੇਬੰਦੀ ਦਾ ਪੰਜ ਮੈਂਬਰੀ ਵਫਦ ਸੂਬਾ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਡਾਇਰੈਕੲਟਰ ਪੰਚਾਇਤ ਵਿਭਾਗ ਪੰਜਾਬ ਦੇ ਦਫਤਰ ਵਿਖੇ ਉਨ੍ਹਾਂ ਨੂੰ ਇਨ੍ਹਾਂ ਪੈਨਸ਼ਨਰਾਂ ਦੀਆਂ ਮੰਗਾ ਦੇ ਸਬੰਧ ਵਿੱਚ ਮਿਲਿਆ। ਮੰਗ ਪੱਤਰ ਵਿੱਚ ਦਰਜ ਮੰਗਾਂ ਪ੍ਰਤੀ ਗੱਲ ਕਰਦਿਆਂ ਡਾਇਰੈਕਟਰ ਸਾਹਿਬ ਨੇ ਦੱਸਿਆ ਕਿ ਮਈ ਮਹੀਨੇ ਦੀ ਪੈਨਸ਼ਨ ਦੇ ਬਿੱਲ ਖਜਾਨੇ ਭੇਜੇ ਜਾ ਚੁੱਕੇ ਹਨ। ਛੇਤੀ ਪੈਨਸ਼ਨ ਪਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜੁਲਾਈ 21 ਤੋਂ ਪੇ-ਕਮਿਸ਼ਨ ਦੀ ਰਿਪੋਰਟ ਅਨੁਸਾਰ ਬਣਦੇ ਬਕਾਏ ਦੇ ਬਿੱਲ 30 ਜੂਨ ਤੱਕ ਖਜਾਨੇ ਪੁੱਜਦੇ ਕਰ ਦਿੱਤੇ ਜਾਣਗੇ। ਬੁਢਾਪਾ ਭੱਤਾ ਦੂਜੇ ਪੈਨਸ਼ਨਰਾਂ ਦੀ ਤਰਜ ਤੇ ਜਾਰੀ ਕਰਾਉਣ ਲਈ ਵਿੱਤ ਵਿਭਾਗ ਦੀ ਪ੍ਰਵਾਨਗੀ ਲਈ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ ਜਿਸ ਵਿੱਚ ਜਥੇਬੰਦੀ ਨੂੰ ਵੀ ਯਤਨ ਕਰਨੇ ਹੋਣਗੇ। ਪੈਨਸ਼ਨ ਤੇ ਫੈਮਿਲੀ ਪੈਨਸ਼ਨ ਲਾਉਣ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਬਣਦੀ ਸਜਾ ਦਿੱਤੀ ਜਾਵੇਗੀ। ਡਾਇਰੈਕਟਰ ਸਾਹਿਬ ਨੇ ਜਥੇਬੰਦੀ ਦੇ ਮੈਂਬਰਾਂ ਨੂੰ ਹਰ ਮਹੀਨੇ ਪੈਨਸ਼ਨ ਮੁਸ਼ਕਲਾਂ ਪ੍ਰਤੀ ਇੱਕ ਦੋ ਵਾਰ ਮਿਲਣ ਦੀ ਹਦਾਇਤ ਵੀ ਕੀਤੀ।
ਜਥੇਬੰਦੀ ਦੇ ਹਾਜਰ ਮੈਂਬਰਾਂ ਨੇ ਆਪਣੀ ਮੀਟਿੰਗ ਵਿੱਚ ਗਹਿਨ ਵਿਚਾਰ ਚਰਚਾ ਕਰਨ ਉਪਰੰਤ ਡਾਇਰੈਕਟਰ ਸਾਹਿਬ ਦੇ ਭਰੋਸੇ ਤੇ ਵਿਸ਼ਵਾਸ ਕਰਦਿਆਂ 10 ਜੂਨ ਦੇ ਧਰਨੇ ਨੂੰ ਅਗਲੇ ਐਲਾਨ ਤੱਕ ਮੁਲਤਵੀ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਜੇ ਇਸ ਭਰੋਸੇ ਨੂੰ ਕਾਇਮ ਨਾ ਰੱਖਿਆ ਗਿਆ ਤਾਂ ਉਹ ਸੰਘਰਸ਼ ਦੇ ਮੈਦਾਨ ਵਿੱਚ ਕੁੱਦਣ ਤੋਂ ਗੁਰੇਜ਼ ਨਹੀਂ ਕਰਨਗੇ। ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਲਛਮਣ ਸਿੰਘ ਗਰੇਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭਾਂਖਰਪੁਰ, ਸਕੱਤਰ ਜਾਗੀਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਦਿਆਲ ਸਿੰਘ ਫਤਹਿਗੜ੍ਹ ਸਾਹਿਬ, ਗੁਰਮੇਲ ਸਿੰਘ ਸਮਰਾਲਾ, ਪਰਮਜੀਤ ਸਿੰਘ, ਸਤਪਾਲ ਭਾਰਦਵਾਜ, ਸੁਖਦੇਵ ਸਿੰਘ ਆਦਿ ਸ਼ਾਮਲ ਸਨ।

Have something to say? Post your comment

 

ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਯੂਏਈ ਦੇ ਸਿੱਖਾਂ ਨੂੰ ਕੱਕਾਰ ਉਤਾਹਰਣ ਦੇ ਮਾਮਲੇ ਨੂੰ ਲੈ ਕੇ ਜਾਣ ਦੇ ਨਿਰਦੇਸ਼ 'ਤੇ ਵਿਰੋਧ ਪ੍ਰਦਰਸ਼ਨ ਕੀਤਾ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਕੀਤੀ ਮੀਟਿੰਗ

ਛੀਨਾ ਨੇ 12ਵੇਂ ਸਮਰ ਆਰਟ ਕੈਂਪ ਦੌਰਾਨ ਕੀਤਾ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਸਿਰਸਾ  ਨੇ  ਅਕਾਲੀ ਸਰਕਾਰ ਦੌਰਾਨ ਸੁਖਬੀਰ ਬਾਦਲ ਦੇ ਓਐਸਡੀ ਰਹਿੰਦਿਆਂ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕੀਤਾ- ਕੰਗ

ਜੂਨ 84 ਵਿੱਚ ਦਰਬਾਰ ਸਾਹਿਬ ਉੱਪਰ ਹਮਲਾ ਅਤੇ ਨਵੰਬਰ 84 ਸਿੱਖਾਂ ਦਾ ਕਤਲੇਆਮ ਭਾਰਤੀ ਸਟੇਟ ਵੱਲੋਂ ਸਿੱਖ ਫਲਸਫੇ ਨੂੰ ਕੁਚਲਣ ਲਈ ਕੀਤੀਆਂ ਵਹਿਸ਼ੀ ਕਾਰਵਾਈਆਂ 

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ੀ ਜਸਬੀਰ ਸਿੰਘ ਦਾ ਰਿਮਾਂਡ ਦੋ ਦਿਨ ਵਧਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ