ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 06, 2025 07:25 PM

ਅੰਮ੍ਰਿਤਸਰ- ਨਿਹੰਗ ਸਿੰਘਾਂ ਦੀਆਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸਮੇਤ 1984 ਦੇ ਸ਼ਹੀਦੀ ਘੱਲੂਘਾਰੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰਕਰਮਾ ‘ਚ ਸਥਿਤ ਯਾਦਗਾਰ ਗੁ: ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਨਿਹੰਗ ਸਿੰਘ ਅਸਥਾਨ ਤੇ ਸ਼ਰਧਾ ਪੂਰਵਕ ਨਤਮਸਤਕ ਹੋਈਆਂ, ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ।

ਉਨ੍ਹਾਂ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ‘ਚ ਅਯੋਜਤ ਸਮਾਗਮ ਭਲੀਭਾਂਤ ਸਾਂਤੀ ਪੂਰਨ ਮੁਕੰਮਲ ਹੋਇਆ ਹੈ। ਉਨ੍ਹਾਂ ਕਿਹਾ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਵੱਡ ਵੱਡੇਰਿਆਂ ਨੇ ਸੱਚੰਖਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਖਾਤਰ ਬੇ-ਹਿਸਾਬ ਕੁਰਬਾਨੀਆਂ ਦਿੱਤੀਆਂ ਹਨ। ਗੁਰੂ ਦੀਆਂ ਲਾਡਲੀਆਂ ਫੌਜਾਂ ਪਹਿਲਾਂ ਵੀ, ਹੁਣ ਵੀ ਅਤੇ ਭਵਿੱਖ ਵਿੱਚ ਵੀ ਇਨ੍ਹਾਂ ਸਰਵਉਚ ਧਾਰਮਿਕ ਪਵਿੱਤਰ ਅਸਥਾਨਾਂ ਦੀ ਅਜਮਤ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਅੱਜ ਨਿਹੰਗ ਸਿੰਘ ਜਥੇਬੰਦੀਆਂ 6 ਜੂਨ 1984 ਨੂੰ ਭਾਰਤੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ, ਭੁਜੰਗੀਆਂ ਅਤੇ ਹੋਰ ਸ਼ਹੀਦ ਸ਼ਰਧਾਲੂਆਂ ਨੂੰ ਸ਼ਰਧਾ ਸਤਿਕਾਰ ਭੇਟ ਕਰਨ ਲਈ ਪੁਜੀਆਂ ਹਨ, ਉਨ੍ਹਾਂ ਕਿਹਾ ਨਿਹੰਗ ਸਿੰਘ ਜਥੇਬੰਦੀਆਂ ਨੇ ਇਨ੍ਹਾਂ ਪਵਿੱਤਰ ਅਸਥਾਨਾਂ ਦੀ ਆਨ ਬਾਣ ਸ਼ਾਨ ਲਈ ਮਹਾਨ ਕੁਰਬਾਨੀਆਂ ਦਿਤੀਆਂ ਹਨ, ਉਨ੍ਹਾਂ ਕਿਹਾ ਇਨ੍ਹਾਂ ਪਾਵਨ ਪਵਿੱਤਰ ਅਸਥਾਨਾਂ ਦੀ ਮਾਣ ਮਰਯਾਦਾ ਕਾਇਮ ਰੱਖਣੀ ਸਾਡਾ ਫਰਜ਼ ਹੈ। ਜੇਕਰ ਸ਼੍ਰੋਮਣੀ ਕਮੇਟੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਮਰਯਾਦਾ ਪੂਰਨ ਕਾਰਜ ਕਰਦੀ ਹੈ, ਤਾਂ ਸਾਰੀਆਂ ਜਥੇਬੰਦੀਆਂ ਸਹਿਯੋਗ ਕਰਦੀਆਂ ਹਨ। ਉਨ੍ਹਾਂ ਕਿਹਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪਹਿਲਾਂ ਵੀ ਸਪੱਸ਼ਟ ਕਿਹਾ ਗਿਆ ਸੀ ਕਿ ਸਾਡੀ ਸ਼੍ਰੋਮਣੀ ਕਮੇਟੀ ਜਾਂ ਕਿਸੇ ਵਿਸ਼ੇਸ਼ ਨਾਲ ਨਿਜੀ ਲੜਾਈ ਨਹੀਂ ਹੈ ਪਰ ਮਰਯਾਦਾ ਮਾਮਲੇ ਤੇ ਕਿਸੇ ਨਾਲ ਕੋਈ ਸਮਝੌਤਾ ਨਹੀਂ ਹੈ। ਉਨ੍ਹਾਂ ਕਿਹਾ ਅੱਜ ਵਾਲੇ ਪ੍ਰੋਗਰਾਮ ਦੀ ਤਫਸੀਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਮੀਡੀਏ ਰਾਹੀਂ ਪਹਿਲਾਂ ਹੀ ਸੰਗਤਾਂ ਨਾਲ ਸਾਂਝੀ ਕਰ ਲੈਂਦੇ ਤਾਂ ਸਿੱਖ ਪੰਥਕ ਜਥੇਬੰਦੀਆਂ ਵਿੱਚ ਭਰਮ ਭੁਲੇਖੇ ਜਾਂ ਮਾਨਸਿਕ ਤਣਾਅ ਵਾਲੇ ਸ਼ੰਕੇ ਪੈਦਾ ਹੋਣੇ ਹੀ ਨਹੀਂ ਸਨ।

Have something to say? Post your comment

 

ਪੰਜਾਬ

ਹਰਸਿਮਰਤ ਕੌਰ ਬਾਦਲ ਨੇ ਯੂਏਈ ਦੇ ਸਿੱਖਾਂ ਨੂੰ ਕੱਕਾਰ ਉਤਾਹਰਣ ਦੇ ਮਾਮਲੇ ਨੂੰ ਲੈ ਕੇ ਜਾਣ ਦੇ ਨਿਰਦੇਸ਼ 'ਤੇ ਵਿਰੋਧ ਪ੍ਰਦਰਸ਼ਨ ਕੀਤਾ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਕੀਤੀ ਮੀਟਿੰਗ

ਛੀਨਾ ਨੇ 12ਵੇਂ ਸਮਰ ਆਰਟ ਕੈਂਪ ਦੌਰਾਨ ਕੀਤਾ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਸਿਰਸਾ  ਨੇ  ਅਕਾਲੀ ਸਰਕਾਰ ਦੌਰਾਨ ਸੁਖਬੀਰ ਬਾਦਲ ਦੇ ਓਐਸਡੀ ਰਹਿੰਦਿਆਂ ਪੰਜਾਬ ਨੂੰ ਲੁੱਟਿਆ ਅਤੇ ਬਰਬਾਦ ਕੀਤਾ- ਕੰਗ

ਜੂਨ 84 ਵਿੱਚ ਦਰਬਾਰ ਸਾਹਿਬ ਉੱਪਰ ਹਮਲਾ ਅਤੇ ਨਵੰਬਰ 84 ਸਿੱਖਾਂ ਦਾ ਕਤਲੇਆਮ ਭਾਰਤੀ ਸਟੇਟ ਵੱਲੋਂ ਸਿੱਖ ਫਲਸਫੇ ਨੂੰ ਕੁਚਲਣ ਲਈ ਕੀਤੀਆਂ ਵਹਿਸ਼ੀ ਕਾਰਵਾਈਆਂ 

ਮੁੱਖ ਮੰਤਰੀ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ੀ ਜਸਬੀਰ ਸਿੰਘ ਦਾ ਰਿਮਾਂਡ ਦੋ ਦਿਨ ਵਧਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ