ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਈਦ-ਉਲ-ਜ਼ੁਹਾ (ਬਕਰੀਦ) ਦੇ ਤਿਓਹਾਰ, ਜੋ ਪੈਗੰਬਰ ਹਜ਼ਰਤ ਇਬਰਾਹਿਮ ਦੀ ਅੱਲ੍ਹਾ ਪ੍ਰਤੀ ਅਟੁੱਟ ਸ਼ਰਧਾ ਲਈ ਮਨਾਇਆ ਜਾਂਦਾ ਹੈ, ਦੇ ਸ਼ੁਭ ਅਵਸਰ ‘ਤੇ ਲੋਕਾਂ ਖਾਸ ਕਰਕੇ ਮੁਸਲਿਮ ਭਾਈਚਾਰੇ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਈਦ-ਉਲ-ਜ਼ੁਹਾ (ਬਕਰੀਦ) ਅਟੁੱਟ ਵਿਸ਼ਵਾਸ ਅਤੇ ਦ੍ਰਿੜ ਵਚਨਬੱਧਤਾ ਨਾਲ ਲਬਰੇਜ਼ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ ਹੈ। ਇਹ ਦਿਨ ਸਾਨੂੰ ਸਮੁੱਚੀ ਲੋਕਾਈ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਉਤਸ਼ਾਹਿਤ ਕਰਦਿਆਂ ਸਮਾਜ ਦੇ ਪਛੜੇ ਵਰਗਾਂ ਦੀ ਭਲਾਈ ਲਈ ਪ੍ਰੇਰਿਤ ਕਰਦਾ ਹੈ।