ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਖੇ ਪੈਟ ਸਕੈਨ ਸਹੂਲਤ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 06, 2025 09:16 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਗੁਰੂ ਹਰਿਕ੍ਰਿਸ਼ਨ ਪੋਲੀ ਕਲੀਨਿਕ ਵਿਖੇ ਅੱਜ ਪੈਟ ਸਕੈਨ ਟੈਸਟ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ। ਇਸ ਟੈਸਟ ਰਾਹੀਂ ਸਰੀਰ ਵਿਚ ਕੈਂਸਰ ਰੋਗ ਦਾ ਪਤਾ ਲੱਗਦਾ ਹੈ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਇਸ ਪ੍ਰਾਜੈਕਟ ਦਾ ਉਦਘਾਟਨ ਅਰਦਾਸ ਉਪਰੰਤ ਕੀਤਾ। ਇਸ ਮੋਕੇਵਦਿੱਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜਿਥੇ ਮਾਰਕੀਟ ਵਿਚ ਪੈਟ ਸਕੈਨ ਟੈਸਟ 25 ਹਜ਼ਾਰ ਰੁਪਏ ਵਿਚ ਹੁੰਦਾ ਹੈ, ਉਥੇ ਹੀ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਇਹ ਟੈਸਟ ਸਿਰਫ 7 ਹਜ਼ਾਰ ਰੁਪਏ ਵਿਚ ਹੋਵੇਗਾ। ਉਹਨਾਂ ਦੱਸਿਆ ਕਿ ਇਸ ਸਹੂਲਤ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਸਿਰਫ 50 ਰੁਪਏ ਵਿਚ ਐਮ ਆਰ ਆਈ ਅਤੇ ਸੀ ਟੀ ਸਕੈਨ ਦੀ ਸਹੂਲਤ ਮਿਲ ਰਹੀ ਹੈ ਤੇ ਅੱਜ ਤੱਕ ਇਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਇਸ ਸਹੂਲਤ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਬਾਲਾ ਸਾਹਿਬ ਹਸਪਤਾਲ ਵਿਚ ਮੁਫਤ ਡਾਇਲਸਿਸ ਸਹੂਲਤ ਦਾ ਵੀ ਸੰਗਤਾਂ ਲਾਭ ਲੈ ਰਹੀਆਂ ਹਨ।
ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਚਲਾਉਣ ਦੀ ਆਪਣੀ ਮੁੱਢਲੀ ਜ਼ਿੰਮੇਵਾਰੀ ਨਿਭਾ ਰਹੀ ਹੈ, ਉਥੇ ਹੀ ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਵੀ ਵੱਡੀਆਂ ਸੇਵਾਵਾਂ ਦੇ ਰਹੀ ਹੈ। ਉਹਨਾਂ ਕਿਹਾ ਕਿ ਜਿਥੇ ਸਿੱਖਿਆ ਦੇ ਖੇਤਰ ਵਿਚ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਚਲਾਈਆਂ ਜਾ ਰਹੀਆਂ ਹਨ, ਉਥੇ ਹੀ ਸਿਹਤ ਦੇ ਖੇਤਰ ਵਿਚ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਤੇ ਬਾਲਾ ਸਾਹਿਬ ਹਸਪਤਾਲ ਵਿਚ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਸਾਰੀਆਂ ਸੇਵਾਵਾਂ ਸੰਗਤਾਂ ਦੇ ਵੱਡਮੁੱਲੇ ਸਹਿਯੋਗ ਨਾਲ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜਿਸ ਵਾਸਤੇ ਉਹ ਹਮੇਸ਼ਾ ਸੰਗਤਾਂ ਦੇ ਧੰਨਵਾਦੀ ਹਨ। ਇਸ ਮੌਕੇ ’ਤੇ ਪੈਟ ਸਕੈਨ ਮਸ਼ੀਨ ਦੇਣ ਵਾਲੇ ਟੀ ਸੀਰੀਜ਼ ਪਰਿਵਾਰ ਤੋਂ ਸ੍ਰੀਮਤੀ ਸੁਦੇਸ਼ ਅਤੇ ਕੁਮਾਰੀ ਤੁਲਸੀ ਉਚੇਚੇ ਤੌਰ ’ਤੇ ਹਾਜ਼ਰ ਸਨ। ਕਮੇਟੀ ਵੱਲੋਂ ਇਹਨਾਂ ਨੂੰ ਅਤੇ ਬਾਬਾ ਬਚਨ ਸਿੰਘ ਨੂੰ ਸਨਮਾਨਤ ਕੀਤਾ ਗਿਆ।

Have something to say? Post your comment

 

ਨੈਸ਼ਨਲ

ਕੈਨੇਡਾ ਨੇ ਭਾਰਤ ਨੂੰ ਜੀ-7  ਸੰਮੇਲਨ ਲਈ ਸੱਦਾ ਦਿੱਤਾ, ਪ੍ਰਧਾਨ ਮੰਤਰੀ ਮੋਦੀ ਨੇ ਜਾਣਕਾਰੀ ਦਿੱਤੀ

ਆਪ੍ਰੇਸ਼ਨ ਬਲੂ ਸਟਾਰ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਦਾ ਖੁਲਾਸਾ ਕਰੇ ਕੇਂਦਰ ਸਰਕਾਰ : ਗੰਭੀਰ

ਦਿੱਲੀ ਸਰਕਾਰ ਅਤੇ ਦਿੱਲੀ ਕਮੇਟੀ ਵਿਰੁੱਧ ਐਤਵਾਰ ਨੂੰ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ : ਸਰਨਾ/ਜੀਕੇ

ਦਿੱਲੀ ਕਮੇਟੀ ਨਾਲ ਪ੍ਰਧਾਨਗੀ ਰਹਿੰਦੇ ਸਮੇਂ ਵਪਾਰ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ, ਜਲਦੀ ਜਾਵੇਗੀ ਮੈਂਬਰੀ: ਕਾਲਕਾ/ ਕਾਹਲੋਂ

ਬਾਬਾ ਹਰਨਾਮ ਸਿੰਘ ਜੀ ਧੂੰਮਾ ਅਕਾਲ ਤਖਤ ਸਾਹਿਬ ਦਾ ਮਾਣ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਭੜਕਾਹਟ ਨਾ ਪੈਦਾ ਕਰਣ - ਪੀਤਮਪੁਰਾ

ਡਬਲਊਐਸਸੀਸੀ ਵੱਲੋਂ 490 ਤੋਂ ਵੱਧ ਬੱਚਿਆਂ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਐਵਾਰਡ ਦਿੱਤੇ ਗਏ

ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਲਗਾਇਆ ਗੁਰਮਤਿ ਕੈਂਪ

ਸਿੰਘ ਸਭਾਵਾਂ ਦੇ ਲਾਟਰੀ ਡਰਾਅ ’ਚੋਂ ਕਸ਼ਮੀਰ ਸਿੰਘ ਤੇ ਮਲਕੀਤ ਸਿੰਘ ਨੂੰ ਮਿਲੀ ਮਾਨਤਾ, ਦਿੱਲੀ ਕਮੇਟੀ ਪ੍ਰਧਾਨ ਨੇ ਚੁਕਾਈ ਸਹੁੰ

ਪੀਓਕੇ ਭਾਰਤ ਦਾ ਹਿੱਸਾ ਬਣਨਾ ਚਾਹੀਦਾ ਹੈ: ਐਮਐਸ ਬਿੱਟਾ

ਵਿਰੋਧੀ ਧਿਰ 'ਆਪ੍ਰੇਸ਼ਨ ਸਿੰਦੂਰ' ਦੌਰਾਨ ਭਾਰਤ-ਪਾਕਿ ਜੰਗਬੰਦੀ 'ਤੇ ਸਵਾਲ ਉਠਾ ਕੇ ਆਪਣਾ ਫਰਜ਼ ਨਿਭਾ ਰਹੀ ਹੈ: ਹਰੀਸ਼ ਰਾਵਤ