ਪੰਜਾਬ

ਪਿੰਗਲਵਾੜਾ ਦੀ ਪਲਸੌਰਾ ਸ਼ਾਖਾ ਚ ਭਗਤ ਪੂਰਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਕੌਮੀ ਮਾਰਗ ਬਿਊਰੋ | June 06, 2025 08:53 PM

ਚੰਡੀਗੜ੍ਹ  - ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਵੱਲੋਂ ਪਲਸੌਰਾ, ਚੰਡੀਗੜ੍ਹ ਸਥਿਤ ਪਿੰਗਲਵਾੜਾ ਦੀ ਬਰਾਂਚ ਵਿਖੇ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਖੂਨਦਾਨ ਕੈਂਪ ਡਾ.ਬੀ.ਆਰ. ਅੰਬੇਡਕਰ ਇੰਸਟੀਚਿਊਟ ਫੇਜ਼ 6 ਮੋਹਾਲੀ ਦੀ ਟੀਮ ਵੱਲੋਂ ਅਤੇ ਮੈਡੀਕਲ ਕੈਂਪ ਫ਼ਾਇਵ ਰੀਵਰ ਸੰਸਥਾ ਵੱਲੋਂ ਲਗਾਇਆ ਗਿਆ ਜਿਸ ਦਾ ਉਦਘਾਟਨ ਸੀਜੇਐਮ-ਕਮ-ਸਕੱਤਰ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਵੱਲੋਂ ਅਤੇ ਮੈਡੀਕਲ ਕੈਂਪ ਦਾ ਉਦਘਾਟਨ ਪਿੰਗਲਵਾੜਾ ਦੇ ਨਿਸ਼ਕਾਮ ਸੇਵਕ ਸੇਵਾ ਮੁਕਤ ਏਡੀਜੀਪੀ ਸ.ਜਤਿੰਦਰ ਸਿੰਘ ਔਲਖ ਅਤੇ ਪੀ.ਸੀ ਜੈਨ ਨੇ ਕੀਤਾ।

ਇਸ ਮੌਕੇ ਪਿੰਗਲਵਾੜਾ ਦੇ ਸੋਸ਼ਲ ਵਰਕਰ ਹਰਪਾਲ ਸਿੰਘ ਨੇ ਦੱਸਿਆ ਕਿ ਪਲਸੌਰਾ ਸ਼ਾਖਾ ਵਿਖੇ ਸਪੈਸ਼ਲ ਬੱਚਿਆਂ ਲਈ ਇੱਕ ਸਕੂਲ ਵੀ ਚਲਾਇਆ ਜਾ ਰਿਹਾ ਹੈ ਅਤੇ ਇਸ ਸਕੂਲ ਦੇ ਵਿਦਿਆਰਥੀ ਸਕੂਲਾਂ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਮੈਡਲ ਜਿੱਤ ਕੇ ਲਿਆਏ ਹਨ। ਇਸ ਤੋਂ ਇਲਾਵਾ ਇੱਥੋਂ ਮਰੀਜ਼ਾਂ ਲਈ ਮੁਫਤ ਡੈਂਟਲ ਕੇਅਰ ਅਤੇ ਫਿਜੀਉਥਿਰੈਪੀ ਸੈਂਟਰ ਵੀ ਚੱਲ ਰਿਹਾ ਹੈ।
ਇਸ ਸਮਾਗਮ ਮੌਕੇ ਚੰਡੀਗੜ੍ਹ ਨਗਰ ਨਿਗਮ ਦੇ ਕੌਂਸਲਰ ਹਰਦੀਪ ਸਿੰਘ ਬੁਟਰੇਲਾ, ਕੌਂਸਲਰ ਮਨੋਵਰ, ਪਿੰਗਲਵਾੜਾ ਦੇ ਨਿਸ਼ਕਾਮ ਸੇਵਕ ਬ੍ਰਾਂਚ ਇੰਚਾਰਜ ਐਚ ਸੀ ਗੁਲਾਟੀ, ਨਿਸ਼ਕਾਮ ਸੇਵਕ ਮਹਿੰਦਰ ਸਿੰਘ ਨਿਰਮਲ ਸਿੰਘ, ਫਿਲਮ ਡਾਇਰੈਕਟਰ ਔਜਸਵੀ, ਜ਼ਿਲਾ ਅਦਾਲਤ ਤੋਂ ਸ਼ਿਵ, ਵਿਸ਼ਾਲ ਅਤੇ ਪਿੰਗਲਵਾੜਾ ਦੀ ਸਮੁੱਚੀ ਟੀਮ ਨੇ ਖਾਸ ਤੌਰ ਤੇ ਹਾਜਰੀ ਭਰੀ।

Have something to say? Post your comment

 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤਮਈ ਸੰਪੂਰਨ ਹੋਇਆ ਜੂਨ 1984 ਘੱਲੂਘਾਰੇ ਦਾ ਸ਼ਹੀਦੀ ਸਮਾਗਮ

ਪੰਜਾਬ ਰਾਜ ਵਿੱਚ 800-800 ਮੈਗਾਵਾਟ ਦੇ 3 ਹੋਰ ਬਿਜਲੀ ਉਤਪਾਦਨ ਯੂਨਿਟ ਦੀ ਮੰਗ ਕੇਂਦਰ ਵਲੋਂ ਪ੍ਰਵਾਨ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਦੇ ਰਾਜਪਾਲ ਵੱਲੋਂ ਲੋਕਾਂ ਨੂੰ ਈਦ-ਉਲ-ਜ਼ੁਹਾ () ਦੀ ਵਧਾਈ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਹੋਇਆ ਸਨਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਲਈ ਨਿਹੰਗ ਜਥੇਬੰਦੀਆਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬਰ ਤਿਆਰ ਹਨ: ਬਾਬਾ ਬਲਬੀਰ ਸਿੰਘ

10 ਜੂਨ ਨੂੰ ਦਿੱਤੇ ਜਾਣ ਵਾਲਾ ਧਰਨਾ ਡਾਇਰੈਕਟਰ ਪੰਚਾਇਤ ਦੇ ਭਰੋਸੇ ਤੋਂ ਬਾਅਦ  ਮੁੱਲਤਵੀ - ਪੰਚਾਇਤੀ ਰਾਜ ਪੈਨਸ਼ਨਰਜ ਯੂਨੀਅਨ

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਆਪਣੀ ਹਾਰ ਤੋਂ ਘਬਰਾਈ ਕਾਂਗਰਸ, ਲੋਕਾਂ ਦੀ ਹਮਦਰਦੀ ਲੈਣ ਲਈ ਕਰ ਰਹੀ ਹੈ ਡਰਾਮੇਬਾਜ਼ੀ- ਨੀਲ ਗਰਗ

ਅਸ਼ੀਰਵਾਦ ਸਕੀਮ ਤਹਿਤ 18 ਜ਼ਿਲ੍ਹਿਆਂ ਦੇ 3207 ਲਾਭਪਾਤਰੀਆਂ ਨੂੰ ਮਿਲੇਗਾ ਲਾਭ