ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤੀ ਸ਼ਰਧਾਂਜਲੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 08, 2025 08:29 PM


ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਮਰਹੂਮ ਪੰਥਕ ਆਗੂ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਉਹਨਾਂ ਵੱਲੋਂ ਪੰਥ ਵਾਸਤੇ ਪਾਏ ਯੋਗਦਾਨ ਦਾ ਕੋਈ ਸਾਨੀ ਨਹੀਂ ਹੈ। ਦੋਵਾਂ ਆਗੂਆਂ ਨੇ ਸਰਦਾਰ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਪੰਥ ਦੇ ਇਕ ਵੱਡੇ ਆਗੂ ਸਨ ਜੋ ਸਰਪੰਚ ਦੇ ਅਹੁਦੇ ਤੋਂ ਲੈ ਕੇ ਕੇਂਦਰੀ ਕੈਬਨਿਟ ਮੰਤਰੀ ਦੇ ਅਹੁਦਿਆਂ ਤੱਕ ਆਪਣੀ ਕਾਬਲੀਅਤ ਸਦਕਾ ਪਹੁੰਚੇ। ਉਹਨਾਂ ਕਿਹਾ ਕਿ ਇਹ ਸਰਦਾਰ ਢੀਂਡਸਾ ਦੀ ਸ਼ਖਸੀਅਤ ਸੀ ਜਿਸਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਪ੍ਰਭਾਵਤ ਕੀਤਾ ਤੇ ਅੱਜ ਸ੍ਰੀ ਮੋਦੀ ਨੇ ਉਹਨਾਂ ਦੇ ਭੋਗ ’ਤੇ ਆਪਣਾ ਸ਼ੋਕ ਸੰਦੇਸ਼ ਭੇਜ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਦੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਬਹੁਤ ਚੰਗੇ, ਗੂੜੇ ਤੇ ਨਿੱਘੇ ਸੰਬੰਧ ਸਨ ਤੇ ਉਹ ਹਮੇਸ਼ਾ ਕਮੇਟੀ ਨੂੰ ਗੁਰਧਾਮਾਂ ਦੀ ਸੰਭਾਲ ਤੇ ਮਨੁੱਖਤਾ ਦੀ ਸੇਵਾ ਵਾਸਤੇ ਸਹੀ ਮਾਰਗ ਦਰਸ਼ਨ ਦਿੰਦੇ ਸਨ।
ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਨੇ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥ ਦੀ ਭਲਾਈ ਵਾਸਤੇ ਕੰਮ ਕੀਤਾ ਤੇ ਹਮੇਸ਼ਾ ਸਿੱਖ ਕੌਮ ਨੂੰ ਇਹੀ ਸੰਦੇਸ਼ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਸਾਡੇ ਵਾਸਤੇ ਸਰਵਉੱਚ ਹੈ ਤੇ ਉਸਦੀ ਅਗਵਾਈ ਹੇਠ ਹੀ ਅਸੀਂ ਪੰਥ ਦੀ ਸੇਵਾ ਵਾਸਤੇ ਤਤਪਰ ਹਾਂ। ਉਹਨਾਂ ਕਿਹਾ ਕਿ ਸਰਦਾਰ ਢੀਂਡਸਾ ਦੇ ਯੋਗਦਾਨ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਤੇ ਜਿੰਨਾ ਕੁਝ ਵੀ ਕਿਹਾ ਜਾਵੇ ਉਹ ਥੋੜ੍ਹਾ ਹੈ। ਉਹਨਾਂ ਕਿਹਾ ਕਿ ਪੰਥ ਨੇ ਅਜਿਹਾ ਆਗੂ ਗੁਆ ਲਿਆ ਹੈ ਜਿਸਦੀ ਸਿਆਣਪ ਹਮੇਸ਼ਾ ਰੜਕਦੀ ਰਹੇਗੀ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰ ਸਰਦਾਰ ਭੁਪਿੰਦਰ ਸਿੰਘ ਭੁੱਲਰ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

Have something to say? Post your comment

 

ਨੈਸ਼ਨਲ

ਚੋਣ ਕਮਿਸ਼ਨ ਦੇ ਸੂਤਰਾਂ ਨੇ ਮਹਾਰਾਸ਼ਟਰ ਚੋਣਾਂ ਸੰਬੰਧੀ ਰਾਹੁਲ ਗਾਂਧੀ ਦੇ ਦੋਸ਼ਾਂ ਦਾ ਜਵਾਬ ਦਿੱਤਾ

ਪੁਲਵਾਮਾ ਦੇ ਤ੍ਰਾਲ ਵਿੱਚ ਗੁਰੂ ਨਾਨਕ ਸਕੂਲ ਦੀ ਉਸਾਰੀ ਲਈ ਸਹਾਇਤਾ ਦੀ ਕੀਤੀ ਅਪੀਲ ਯੂਕੇਐਸਪੀਐਫ ਦੇ ਚੇਅਰਮੈਨ ਨੇ

ਨਿਊਜੀਲੈਂਡ ਦੇ ਗੁਰਦੁਆਰਾ ਨਾਨਕਸਰ ਮੈਨੁਰੇਵਾ ਵਿਖੇ ਜੂਨ 84 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਗਿਆ ਸਮਾਗਮ

ਅਕਾਲੀ ਦਲ ਨੇ ਦਿੱਲੀ ਸਰਕਾਰ ਵੱਲੋਂ ਦਿੱਲੀ ਕਮੇਟੀ ਵਿਚ ਦਖਲਅੰਦਾਜ਼ੀ ਵਿਰੁੱਧ ਸੰਸਦ ਦੇ ਸਾਹਮਣੇ ਕੀਤਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਮਹਾਰਾਸ਼ਟਰ ਚੋਣਾਂ ਵਿੱਚ ਧਾਂਦਲੀ ਦੇ ਬਿਆਨ ਦਾ ਸਮਰਥਨ ਕੀਤਾ ਹਰਸ਼ਵਰਧਨ ਸਪਕਾਲ ਨੇ 

ਰਾਹੁਲ ਗਾਂਧੀ ਨੂੰ ਬਿਹਾਰ ਚੋਣਾਂ ਵਿੱਚ ਹਾਰ ਦਿਖਾਈ ਦੇ ਰਹੀ ਹੈ- ਆਰਪੀ ਸਿੰਘ

ਦਿੱਲੀ ਗੁਰਦੁਆਰਾ ਕਮੇਟੀ ਨੇ ਗਰਮੀ ਦੀਆਂ ਛੁੱਟੀਆਂ ’ਚ ਧਰਮ ਪ੍ਰਚਾਰ ਨੂੰ ਮੁੱਖ ਰੱਖਦਿਆਂ 250 ਗੁਰਮਤਿ ਕੈਂਪ ਲਗਾਏ: ਜਸਪ੍ਰੀਤ ਸਿੰਘ ਕਰਮਸਰ

ਕੈਨੇਡਾ ਨੇ ਭਾਰਤ ਨੂੰ ਜੀ-7  ਸੰਮੇਲਨ ਲਈ ਸੱਦਾ ਦਿੱਤਾ, ਪ੍ਰਧਾਨ ਮੰਤਰੀ ਮੋਦੀ ਨੇ ਜਾਣਕਾਰੀ ਦਿੱਤੀ

ਆਪ੍ਰੇਸ਼ਨ ਬਲੂ ਸਟਾਰ ਨਾਲ ਸਬੰਧਤ ਸਰਕਾਰੀ ਦਸਤਾਵੇਜ਼ਾਂ ਦਾ ਖੁਲਾਸਾ ਕਰੇ ਕੇਂਦਰ ਸਰਕਾਰ : ਗੰਭੀਰ

ਦਿੱਲੀ ਸਰਕਾਰ ਅਤੇ ਦਿੱਲੀ ਕਮੇਟੀ ਵਿਰੁੱਧ ਐਤਵਾਰ ਨੂੰ ਹੋਵੇਗਾ ਵੱਡਾ ਵਿਰੋਧ ਪ੍ਰਦਰਸ਼ਨ : ਸਰਨਾ/ਜੀਕੇ