ਪੰਜਾਬ

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਟਿੱਪਣੀ ਅਪਮਾਨਜਨਕ  - ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 08, 2025 09:12 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਇਹ ਟਿੱਪਣੀ ਨਿਰਅਧਾਰ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਤੇ ਸਿੱਖ ਕੌਮ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਦੀ ਬੇਅਦਬੀ ਕਰਨ ਵਾਲੀ ਹੈ। 
ਐਡਵੋਕੇਟ ਧਾਮੀ ਨੇ ਕਿਹਾ ਕਿ ਅਕਾਲੀ ਲਹਿਰ ਨੇ ਸਦਾ ਸਿੱਖਾਂ ਤੇ ਪੰਜਾਬ ਦੀ ਭਲਾਈ ਲਈ ਲੜਾਈਆਂ ਲੜੀਆਂ। ਅਕਾਲੀ ਯੋਧੀਆਂ ਨੇ ਨਾ ਕੇਵਲ ਦੇਸ਼ ਦੀ ਆਜ਼ਾਦੀ ਲਈ ਆਪਣਾ ਖੂਨ ਵਹਾਇਆ, ਸਗੋਂ ਐਮਰਜੰਸੀ ਵਰਗੇ ਅਧਿਕਾਰ ਖੋਹਣ ਵਾਲੇ ਦੌਰਾਂ ਵਿੱਚ ਵੀ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਅਣਖ ਨਾਲ ਸੰਘਰਸ਼ ਕੀਤਾ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਇਹ ਇਤਿਹਾਸ ਪੜ੍ਹੇ ਕਿ ਅਕਾਲੀ ਤਾਂ ਗੋਲਕਾਂ ਦੀ ਰਖਵਾਲੀ ਲਈ ਆਪਣਾ ਸਭ ਕੁਝ ਕੁਰਬਾਨ ਕਰਦੇ ਆਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚ ਤਾਂ ਇਹ ਹੈ ਕਿ ਭਗਵੰਤ ਮਾਨ ਤਾਂ ਖੁਦ ਪੰਜਾਬ ਨੂੰ ਪਰਵਾਸੀਆਂ ਹੱਥੋਂ ਲੁਟਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਸਭ ਸਮਝਦੀਆਂ ਹਨ ਕਿ ਪੰਜਾਬ ਨੂੰ ਕੌਣ ਲੁੱਟ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾ ਸਿਰਫ ਧਾਰਮਿਕ ਪ੍ਰਬੰਧਕ ਸੰਸਥਾ ਹੈ, ਸਗੋਂ ਸਮਾਜਿਕ ਅਤੇ ਸਿੱਖਿਆ ਖੇਤਰ ਵਿੱਚ ਵੀ ਇੱਕ ਆਦਰਸ਼ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਇਹ ਉਹੀ ਸਿੱਖ ਸੰਸਥਾ ਹੈ ਜਿਸ ਨੇ ਮਾਨਵ ਭਲਾਈ ਲਈ ਸਰਕਾਰਾਂ ਤੋਂ ਵਧ ਕੇ ਕਾਰਜ ਕੀਤੇ ਹਨ। ਆਪਣੇ ਸੀਮਤ ਸਾਧਨਾਂ ਨਾਲ ਪੰਜਾਬ ਵਿੱਚ ਲਗਭਗ 100 ਦੇ ਕਰੀਬ ਵਿਦਿਅਕ ਅਦਾਰਿਆਂ ਦੀ ਸਥਾਪਨਾ ਕਰਕੇ ਵਿਦਿਅਕ ਖੇਤਰ ਵਿੱਚ ਇਸ ਖਿੱਤੇ ਅੰਦਰ ਕ੍ਰਾਂਤੀ ਲਿਆਂਦੀ। ਗਰੀਬ ਤੇ ਪਿੱਛੜੇ ਵਰਗ ਦੇ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਮੈਡੀਕਲ ਤੇ ਇੰਜੀਨੀਅਰਿੰਗ ਕਾਲਜਾਂ ਦੀ ਸਥਾਪਨਾ ਰਾਹੀਂ ਉੱਚ ਸਿੱਖਿਆ ਦਾ ਪ੍ਰਬੰਧ ਕਰਨਾ ਸ਼੍ਰੋਮਣੀ ਕਮੇਟੀ ਦੇ ਸਮਾਜ ਹਿੱਤੂ ਯਤਨਾਂ ਦਾ ਹਿੱਸਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਵੀ ਇਤਿਹਾਸ ਦਾ ਹਿੱਸਾ ਹੈ ਕਿ ਇਸੇ ਗੋਲਕ ਤੋਂ ਕੋਵਿਡ ਮਹਾਂਮਾਰੀ ਦੌਰਾਨ ਆਕਸੀਜਨ ਦੇ ਲੰਗਰ ਲਗਾ ਕੇ ਹਜ਼ਾਰਾਂ ਜਿੰਦਗੀਆਂ ਨੂੰ ਬਚਾਇਆ ਗਿਆ, ਅਤੇ ਹਰ ਕਿਸਮ ਦੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਨੇ ਮਾਨਵ ਭਲਾਈ ਲਈ ਮਿਸਾਲੀ ਸੇਵਾ ਕੀਤੀ। ਕਿਸਾਨੀ ਸੰਘਰਸ਼ ਦੌਰਾਨ ਵੀ ਸਿੱਖ ਸੰਸਥਾ ਨੇ ਜਿੰਮੇਵਾਰ ਤੇ ਮੋਹਰੀ ਭੂਮਿਕਾ ਨਿਭਾਈ, ਜਿਸ ਨਾਲ ਇਹ ਸਾਬਤ ਹੋਇਆ ਕਿ ਸੰਸਥਾ ਹਮੇਸ਼ਾ ਜ਼ਮੀਨ ਨਾਲ ਜੁੜੀ ਆਮ ਲੋਕਾਂ ਦੀ ਆਵਾਜ਼ ਰਹੀ ਹੈ।
ਇਸ ਤੋਂ ਇਲਾਵਾ ਸਮਾਜ ਨੂੰ ਮਾਨਵਤਾ, ਨੈਤਿਕਤਾ ਅਤੇ ਧਾਰਮਿਕ ਸਿਧਾਂਤਾਂ ਨਾਲ ਜੋੜਨ ਲਈ ਲਹਿਰਾਂ ਚਲਾਈਆਂ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਧਾਰਮਿਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਤੋਂ ਗੁਰੇਜ ਕਰੇ ਅਤੇ ਅਜਿਹੀ ਬਿਆਨਬਾਜੀ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਥਾਂ ਪੰਜਾਬ ਦੀ ਨਿਘਰਦੀ ਜਾ ਰਹੀ ਹਾਲਤ ਵੱਲ ਧਿਆਨ ਦੇਵੇ।

Have something to say? Post your comment

 

ਪੰਜਾਬ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

9 ਜੂਨ ਦੀ ਬਜਾਏ 12 ਜੂਨ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਪੰਜਾਬ ਕਲਾ ਭਵਨ ਕਵੀਆਂ ਦੀ ਇਕੱਤਰਤਾ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸ਼ਾਇਰਾਂ ਨੇ ਖ਼ੂਬਸੂਰਤ ਮਾਹੌਲ ਸਿਰਜਿਆ 

ਬੁੱਢਾ ਦਲ ਵਲੋਂ ਕਿਲ੍ਹਾ ਲੋਹਗੜ੍ਹ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਮਨਾਇਆ ਗਿਆ ਸ਼ਹੀਦੀ ਦਿਹਾੜਾ

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ

ਹਰਸਿਮਰਤ ਕੌਰ ਬਾਦਲ ਨੇ ਯੂਏਈ ਦੇ ਸਿੱਖਾਂ ਨੂੰ ਕੱਕਾਰ ਉਤਾਹਰਣ ਦੇ ਮਾਮਲੇ ਨੂੰ ਲੈ ਕੇ ਜਾਣ ਦੇ ਨਿਰਦੇਸ਼ 'ਤੇ ਵਿਰੋਧ ਪ੍ਰਦਰਸ਼ਨ ਕੀਤਾ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵਾਂ ਸ਼ਹੀਦੀ ਦਿਵਸ ਮਨਾਉਣ ਦੇ ਸਬੰਧ ਵਿੰਚ ਸੁਝਾਅ ਪ੍ਰਾਪਤ ਕਰਨ ਲਈ ਕੀਤੀ ਮੀਟਿੰਗ