BREAKING NEWS
ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ – ਹਰਪਾਲ ਚੀਮਾ'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿਰਿਆ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਪੰਜਾਬ

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ

ਕੌਮੀ ਮਾਰਗ ਬਿਊਰੋ | June 09, 2025 06:55 PM

ਚੰਡੀਗੜ੍ਹ- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਇਲ ਜਸਟਿਸ ਐਕਟ-2015 ਅਨੁਸਾਰ ਕਾਨੂੰਨੀ ਤਰੀਕੇ ਨਾਲ ਪੂਰੀ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਇੱਕ ਸੁਰੱਖਿਅਤ, ਪਿਆਰ ਭਰਿਆ ਤੇ ਮਰਿਆਦਾ ਯੁਕਤ ਵਾਤਾਵਰਣ ਮਿੱਲ ਸਕੇ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ 0 ਤੋਂ 18 ਸਾਲ ਤੱਕ ਦੇ ਹਰ ਬੱਚੇ ਦੀ ਜ਼ਿੰਦਗੀ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਉੱਚ ਮਿਆਰੀ ਸੇਵਾਵਾਂ ਉਪਲਬਧ ਕਰਵਾਉਣਾ ਸਾਡੀ ਸਾਰਿਆਂ ਦੀ ਜ਼ਿਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਬੱਚਾ ਸੁਰੱਖਿਅਤ, ਪਿਆਰ ਭਰਪੂਰ ਅਤੇ ਮਰਿਆਦਾ ਯੁਕਤ ਵਾਤਾਵਰਣ ਦਾ ਹੱਕਦਾਰ ਹੈ। ਇਸ ਲਈ ਲੋੜ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਹਮੇਸ਼ਾ ਕਾਨੂੰਨੀ ਤਰੀਕੇ ਨਾਲ ਕੀਤੀ ਜਾਵੇ ਤਾਂ ਜੋ ਬੱਚੇ ਦੇ ਭਵਿੱਖ, ਉਸਦੇ ਹੱਕਾਂ ਅਤੇ ਕਾਨੂੰਨੀ ਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਅਕਸਰ ਇਹ ਦੇਖਣ ਵਿੱਚ ਆਇਆ ਹੈ ਕਿ ਅਣਵਿਆਹੀਆਂ ਮਾਵਾਂ ਜਾਂ ਮਾਪੇ ਜੋ ਕਿ ਬੱਚਿਆਂ ਨੂੰ ਆਪਣੇ ਕੋਲ ਰੱਖਣ ਵਿੱਚ ਅਸਮੱਰਥ ਹਨ ਅਤੇ ਬੱਚਿਆਂ ਨੂੰ ਸਪੁਰਦ ਕਰਨਾ ਚਾਹੁੰਦੇ ਹਨ ਜਾਂ ਗੋਦ ਦੇਣਾ ਚਾਹੁੰਦੇ ਹਨ ਉਹ ਸਭ ਤੋਂ ਪਹਿਲਾਂ ਹਸਪਤਾਲ, ਨਰਸਿੰਗ ਹੋਮ ਜਾਂ ਡਾਕਟਰ ਨਾਲ ਸੰਪਰਕ ਕਰਦੇ ਹਨ। ਇਸ ਤੋਂ ਇਂਲਾਵਾ ਜੋ ਮਾਪੇ ਬੱਚਿਆਂ ਨੂੰ ਗੋਦ ਲੈਣਾ ਚਾਹੁੰਦੇ ਹਨ ਉਹ ਵੀ ਇਹਨਾਂ ਨਾਲ ਹੀ ਸੰਪਰਕ ਕਰਦੇ ਹਨ। ਇਸ ਲਈ ਇਹ ਬਹੁਤ ਜਰੂਰੀ ਹੋ ਜਾਂਦਾ ਹੈ ਕਿ ਜਿੰਨੀਆਂ ਵੀ ਸਿਹਤ ਸਬੰਧੀ ਸੰਸਥਾਵਾਂ (ਸਰਕਾਰੀ/ਪ੍ਰਾਈਵੇਟ) ਅਤੇ ਡਾਕਟਰ ਕੰਮ ਕਰ ਰਹੇ ਹਨ, ਉਹਨਾਂ ਨੂੰ ਬੱਚੇ ਨੂੰ ਸੁਪਰਦ ਕਰਨ ਜਾਂ ਗੋਦ ਲੈਣ ਦੀ ਪ੍ਰਕਿਰਿਆ ਬਾਰੇ ਜਾਣੂ ਹੋਣਾ ਜਰੂਰੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਆਡਪਸ਼ਨ ਨੂੰ ਰੋਕਿਆ ਜਾ ਸਕੇ ਅਤੇ ਬੱਚਿਆਂ ਦੇ ਹਿੱਤਾਂ ਦੀ ਰੱਖਿਆ ਕਰਦੇ ਹੋਏ ਉਹਨਾਂ ਨੂੰ ਟਰੈਫਿਕਿੰਗ ਜਾਂ ਸੋਸ਼ਣ ਦੇ ਜੋਖਿਮਾਂ ਤੋਂ ਬਚਾਇਆ ਜਾ ਸਕੇ।

ਗੋਦ ਲੈਣ ਦੀ ਪ੍ਰਕਿਰਿਆ ਨੂੰ ਗੰਭੀਰਤਾਂ ਨਾਲ ਲੈਂਦਿਆਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਡਾ ਬਲਜੀਤ ਕੌਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਅਦਾਰਿਆਂ ਨੂੰ ਹਦਾਇਤ ਕੀਤੀ ਕਿ ਜੇਕਰ ਉਹਨਾਂ ਕੋਲ ਇਸ ਤਰ੍ਹਾਂ ਦੇ ਮਾਪੇ/ਬੱਚੇ ਆਉਂਦੇ ਹਨ ਤਾਂ ਉਹਨਾਂ ਦੀ ਜਾਣਕਾਰੀ 24 ਘੰਟਿਆਂ ਦੇ ਅੰਦਰ-ਅੰਦਰ ਚਾਇਲਡ ਹੈਲਪਲਾਇਨ 1098/ਨੇੜੇ ਦੇ ਪੁਲਿਸ ਸਟੇਸ਼ਨ/ਬਾਲ ਭਲਾਈ ਕਮੇਟੀ/ਜ਼ਿਲਾ ਬਾਲ ਸੁਰੱਖਿਆ ਯੂਨਿਟ ਜਾਂ ਰਜਿਸਟਰਡ ਚਾਇਲਡ ਕੇਅਰ ਨੂੰ ਦਿੱਤੀ ਜਾਵੇ ਤਾਂ ਜੋ ਕਿ ਇਕ ਕਾਨੂੰਨੀ ਪ੍ਰਕਿਰਿਆ ਨੂੰ ਅਪਨਾਉਂਦਿਆਂ ਹੋਇਆ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾ ਸਕੇ।

ਡਾ ਬਲਜੀਤ ਕੌਰ ਨੇ ਕਿਹਾ ਕਿ ਜੇਕਰ ਕਿਸੇ ਵੀ ਸਰਕਾਰੀ ਜਾਂ ਪ੍ਰਾਈਵੇਟ ਅਦਾਰੇ ਵੱਲੋਂ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਦੀ ਉਲੰਘਣਾ ਕੀਤੀ ਜਾਂਦੀ ਹੈ ਅਤੇ ਬੱਚੇ ਨੂੰ ਗੈਰ- ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਜਾਂ ਜਾਣਕਾਰੀ ਨੂੰ ਗੁਪਤ ਰੱਖਿਆ ਜਾਂਦਾ ਹੈ ਤਾਂ ਇਸ ਸਬੰਧੀ ਉਹਨਾਂ ਨੂੰ 6 ਮਹੀਨੇ ਦੀ ਸਜਾ ਜਾਂ 10 ਹਜ਼ਾਰ ਰੁਪਏ ਦਾ ਜੁਰਮਾਨਾ ਜਾਂ ਦੋਵੇਂ ਸਜ਼ਾ ਦਾ ਉਪਬੰਧ ਹੈ।

ਉਨ੍ਹਾਂ ਕਿਹਾ ਕਿ ਬੱਚੇ ਨੂੰ ਗੋਦ ਲੈਣ ਦੀ ਪ੍ਰਕਿਰਿਆ ਦੀ ਜਾਣਕਾਰੀ ਵਿਭਾਗ ਦੀ ਵੈਬਸਾਇਟ www.sswcd.punjab.gov.in ਤੇ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਬੱਚੇ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਲੈਣ ਦੀ ਜਾਣਕਾਰੀ ਕਾਰਾ ਨਵੀਂ ਦਿੱਲੀ ਦੀ ਵੈਬਸਾਇਟ carings.wcd.gov.in
'ਤੇ ਵੀ ਉਪਲਬੱਧ ਹੈ।

 

Have something to say? Post your comment

 

ਪੰਜਾਬ

ਪਾਵਨ ਸਰੂਪਾਂ ਦੇ ਪ੍ਰਕਾਸ਼ਨ ਲਈ ਅਤਿ ਅਹਿਮ ਰਹੇਗਾ ਨਵੇਂ ਰੂਪ ਵਿਚ ਤਿਆਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ

ਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ – ਹਰਪਾਲ ਚੀਮਾ

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿਰਿਆ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ

ਪੈਸੇ ਦੀ ਲਾਲਸਾ ਵਿੱਚ ਅਕਾਲੀਆਂ ਨੇ ਐਸ.ਜੀ.ਪੀ.ਸੀ. ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਬਣਾ ਕੇ ਰੱਖ ਦਿੱਤਾ-ਮੁੱਖ ਮੰਤਰੀ

ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ