ਪੰਜਾਬ

ਪਿੰਡਾਂ ਵਿੱਚ ਪ੍ਰਸ਼ਾਸਨ ਨੂੰ ਹੁਲਾਰਾ ਦੇਣ ਲਈ ਅਸੀਂ ਸ਼ਾਸਨ ਨੂੰ ਪਿੰਡਾਂ ਦੇ ਨੇੜੇ ਲਿਆ ਰਹੇ ਹਾਂ: ਮੁੱਖ ਮੰਤਰੀ ਮਾਨ

ਕੌਮੀ ਮਾਰਗ ਬਿਊਰੋ | June 09, 2025 07:01 PM

ਦੂਧਨ ਸਾਧਾਂ (ਪਟਿਆਲਾ)- ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ।

ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

 

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ