ਨੈਸ਼ਨਲ

ਜੂਨ 1984 ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 41ਵੀਂ ਬਰਸੀ ਮਨਾਈ ਗਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 09, 2025 07:33 PM

ਨਵੀਂ ਦਿੱਲੀ -ਜੂਨ 1984 ਵਿਚ ਵਾਪਰੇ ਤੀਸਰੇ ਘੱਲੂਘਾਰੇ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਭੁਝੰਗੀਆ ਦੀ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ 41ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਮਨਾਈ ਗਈ। ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦਮਦਮੀ ਟਕਸਾਲ ਦੇ ਹਜੂਰੀ ਰਾਗੀ ਭਾਈ ਲਵਪ੍ਰੀਤ ਸਿੰਘ ਸਿੰਘ ਜੀ ਦੇ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੀ ਸੇਵਾ ਨਿਭਾਈ, ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਜੀ ਵਲੋਂ ਸ਼ਹੀਦੀ ਪ੍ਰੰਪਰਾ ਤੇ ਗੁਰਬਾਣੀ ਇਤਿਹਾਸ ਚੋਂ ਭਾਵਪੂਰਤ ਵਿਚਾਰ ਰੱਖੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਜਥੇਦਾਰ ਅਨੂਪ ਸਿੰਘ, ਜਥੇਦਾਰ ਦਿਲਦਾਰ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸੀ ਅਤੇ ਸ਼ਹੀਦ ਭਾਈ ਬਲਦੇਵ ਸਿੰਘ ਜੀ ਦੀ ਸਪੁੱਤਰੀ ਬੀਬੀ ਜਸਬੀਰ ਕੌਰ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਇਸ ਮੌਕੇ ਸਾਬਕਾ ਸਰਪੰਚ ਅਨੂਪ ਸਿੰਘ, ਦਿਲਦਾਰ ਸਿੰਘ ਢਿਲੋਂ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਹਰਪਾਲ ਸਿੰਘ ਬੁੱਟਰ, ਕੁਲਦੀਪ ਸਿੰਘ ਸੈਕਟਰੀ, ਸ਼ਮਸ਼ੇਰ ਸਿੰਘ ਜੇਠੂਵਾਲ, ਕਰਮ ਸਿੰਘ ਗਿੱਲ, ਜਥੇਦਾਰ ਬਲਬੀਰ ਸਿੰਘ ਦਸਮੇਸ਼ ਤਰਨਾ ਦਲ, ਉਸਤਾਦ ਮੰਗਲ ਸਿੰਘ, ਸੁਖਜਿੰਦਰ ਸਿੰਘ, ਬਾਬਾ ਕਰਨੈਲ ਸਿੰਘ, ਕੁਲਦੀਪ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਲਾਲੀ, ਪਰਮਜੀਤ ਸਿੰਘ, ਸਾਹਿਬ ਸਿੰਘ ਢਿਲੋਂ, ਜਥੇਦਾਰ ਸੰਤੋਖ ਸਿੰਘ, ਇੰਸਪੈਕਟਰ ਹਰਦਿਆਲ ਸਿੰਘ, ਸੁਰਜੀਤ ਸਿੰਘ ਫੌਜੀ, ਬਾਬਾ ਚਤਰ ਸਿੰਘ, ਤਰਸੇਮ ਸਿੰਘ, ਤਸਵੀਰ ਸਿੰਘ ਫੌਜੀ, ਸਵਿੰਦਰ ਸਿੰਘ, ਦਿਲਬਾਗ ਸਿੰਘ, ਢਾਡੀ ਨਿਰਮਲ ਸਿੰਘ, ਸੁਖਵਿੰਦਰ ਸਿੰਘ, ਮਲੂਕ ਸਿੰਘ, ਪ੍ਰਿੰਸਪਾਲ ਸਿੰਘ, ਗਿਆਨੀ ਦਲਜੀਤ ਸਿੰਘ ਮੱਲੂਵਾਲ ਆਦਿ ਹਾਜਰ ਸਨ ।

Have something to say? Post your comment

 

ਨੈਸ਼ਨਲ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ

ਡੀ.ਐਸ.ਜੀ.ਐੱਮ.ਸੀ. ਵੱਲੋਂ ਬਾਲਾ ਸਾਹਿਬ ਹਸਪਤਾਲ ਦਿੱਲੀ ਵਾਸੀਆਂ ਨੂੰ ਸਮਰਪਿਤ

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ

ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ