ਨੈਸ਼ਨਲ

ਕਾਲਕਾ ਐਂਡ ਕੰਪਨੀ, ਸਰਕਾਰ ਦੀ ਚਾਪਲੂਸੀ ਵਿੱਚ ਸਹੀ ਅਤੇ ਗਲਤ ਦਾ ਫ਼ਰਕ ਕਰਨ ਦੀ ਗੁਆ ਚੁੱਕੀ ਹੈ ਸਮਰੱਥਾ: ਸਰਨਾ/ਜੀਕੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 09, 2025 07:36 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਦਿੱਲੀ ਕਮੇਟੀ ਪ੍ਰਬੰਧਕਾਂ ਵੱਲੋਂ ਪੰਜਾਬ ਵਿੱਚ ਈਸਾਈ ਧਰਮ ਦੇ ਫੈਲਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜ਼ਿੰਮੇਵਾਰ ਠਹਿਰਾਉਣ ਵਾਲੀ ਟਿੱਪਣੀ 'ਤੇ ਪ੍ਰਤੀਕਿਰਿਆ ਦਿੱਤੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਪੁੱਛਿਆ ਕਿ ਉਹ ਦੱਸਣ ਕਿ ਪੀਲੀਭੀਤ, ਯੂ.ਪੀ. ਵਿੱਚ 3000 ਸਿੱਖਾਂ ਦੇ ਈਸਾਈ ਧਰਮ ਅਪਣਾਉਣ ਲਈ ਕੌਣ ਜ਼ਿੰਮੇਵਾਰ ਹੈ.? ਪਿਛਲੇ ਹਫ਼ਤੇ ਮਾਡਲ ਟਾਊਨ ਵਿੱਚ ਇੱਕ ਸਿੱਖ ਪਰਿਵਾਰ ਦੇ ਚਾਰ ਮੈਂਬਰਾਂ ਵੱਲੋਂ ਵਿੱਤੀ ਸੰਕਟ ਕਾਰਨ ਕੀਤੀਆਂ ਗਈਆਂ ਖੁਦਕੁਸ਼ੀਆਂ ਲਈ ਕੌਣ ਜ਼ਿੰਮੇਵਾਰ ਹੈ? ਸਰਨਾ ਅਤੇ ਜੀ.ਕੇ. ਨੇ ਕਿਹਾ ਕਿ ਕਾਲਕਾ ਐਂਡ ਕੰਪਨੀ, ਜੋ ਸਰਕਾਰ ਦੀ ਚਾਪਲੂਸੀ ਵਿੱਚ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਸਮਰੱਥਾ ਗੁਆ ਚੁੱਕੀ ਹੈ, ਨੂੰ ਆਪਣੇ ਐਨਕਾਂ ਦੇ ਨੰਬਰ ਦੁਬਾਰਾ ਬਦਲਣ ਦੀ ਲੋੜ ਹੈ, ਕਿਉਂਕਿ 46 ਡਿਗਰੀ ਤਾਪਮਾਨ ਵਿੱਚ ਦਿੱਲੀ ਦੇ ਹਰ ਕੋਨੇ ਤੋਂ ਆਉਣ ਵਾਲੇ ਹਜ਼ਾਰਾਂ ਲੋਕ ਉਨ੍ਹਾਂ ਨੂੰ ਸਿਰਫ਼ 100 ਹੀ ਦਿਖਾਈ ਦਿੱਤੇ ਹਨ। ਸਾਡੇ ਵਿਰੋਧ ਪ੍ਰਦਰਸ਼ਨ ਵਿੱਚ ਇਨ੍ਹਾਂ ਦੀ ਤਰ੍ਹਾਂ ਨਾ ਤਾਂ ਕਮੇਟੀ ਅਤੇ ਸਕੂਲਾਂ ਦਾ ਮਜਬੂਰ ਸਟਾਫ ਸੀ ਅਤੇ ਨਾ ਹੀ ਕਿਰਾਏ ਦੀਆਂ ਬੱਸਾਂ ਵਿੱਚ ਭਰ ਕੇ ਲਿਆਂਦੀ ਗਈ ਭਾਵੇਂ ਦੀ ਭੀੜ ਸੀ। ਜਿੱਥੋਂ ਤੱਕ ਕਾਲਕਾ ਦੇ ਇਸ ਦਾਅਵੇ ਦਾ ਸਵਾਲ ਹੈ ਕਿ ਸਾਡੇ ਪ੍ਰਦਰਸ਼ਨ ਕਰਕੇ ਮਾਸਟਰ ਤਾਰਾ ਸਿੰਘ ਦੀ ਰੂਹ ਸ਼ਰਮਸਾਰ ਹੋਈ ਹੈ, ਤਾਂ ਸਾਡਾ ਮੰਨਣਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਕਿਰਦਾਰ ਵਿੱਚ ਨਾ ਤਾਂ ਇਨ੍ਹਾਂ ਵਾਂਗ ਸਰਕਾਰੀ ਚਾਪਲੂਸੀ ਸੀ ਅਤੇ ਨਾ ਹੀ ਇਨ੍ਹਾਂ ਦੀ ਤਰ੍ਹਾਂ ਕੌਮ ਨਾਲ ਵਿਸ਼ਵਾਸਘਾਤ ਕਰਨ ਦਾ ਇਰਾਦਾ ਸੀ। ਪਰ ਇੰਨ੍ਹਾ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਕਾਲਕਾ ਦੇ ਸ਼ਬਦਾਂ ਅਤੇ ਸਰੀਰਕ ਭਾਸ਼ਾ ਨੇ ਇੰਨ੍ਹਾਂ ਦੀ ਨਿਰਾਸ਼ਾ ਨੂੰ ਜ਼ਰੂਰ ਦਰਸਾਇਆ ਹੈਂ।

Have something to say? Post your comment

 

ਨੈਸ਼ਨਲ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ

ਡੀ.ਐਸ.ਜੀ.ਐੱਮ.ਸੀ. ਵੱਲੋਂ ਬਾਲਾ ਸਾਹਿਬ ਹਸਪਤਾਲ ਦਿੱਲੀ ਵਾਸੀਆਂ ਨੂੰ ਸਮਰਪਿਤ

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ

ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ