ਪੰਜਾਬ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 09, 2025 08:43 PM
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਗੁਰਮੀਤ ਸਿੰਘ ਬੂਹ ਸਮੇਤ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਖਾਲਸਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ।
ਇਸੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮਾਗਮ ਸਿੱਖ ਪੰਥ ਦੀ ਮਜ਼ਬੂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਸੀ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਸਿੱਖ ਪੰਥ ਸਦਾ ਚੜ੍ਹਦੀ ਕਲਾ ਵਿਚ ਰਹੇ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਰਪਨ ਭਾਵ ਨਾਲ ਸੇਵਾ ਕਰਨ ਦੀ ਪ੍ਰੇਰਨਾ ਕੀਤੀ।
ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ ਅਗਵਾਨ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਗੁਰਦਿਆਲ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ