BREAKING NEWS

ਪੰਜਾਬ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ, ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 10, 2025 06:59 PM

ਅੰਮ੍ਰਿਤਸਰ-ਅੱਜ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਆਦੇਸ਼ਾਂ ਅਨੁਸਾਰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿਚ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਸ੍ਰੀ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬਾਬਾ ਫੂਲਾ ਸਿੰਘ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸ਼ਹੀਦ ਸੁਖਮਨੀ ਸੇਵਾ ਸੁਸਾਇਟੀ ਚੌਂਕ ਮੰਨਾ ਸਿੰਘ, ਮਾਤਾ ਭਾਨੀ ਜੀ ਸੁਖਮਨੀ ਸੇਵਾ ਸੁਸਾਇਟੀ ਗੁਰਨਾਮ ਨਗਰ, ਮਾਤਾ ਭਾਗ ਕੌਰ ਇਸਤਰੀ ਸਤਿਸੰਗ ਸਭਾ ਗੁਰਨਾਮ ਨਗਰ, ਬਾਬਾ ਦੀਪ ਸਿੰਘ ਜੀ ਸੁਖਮਨੀ ਸੇਵਾ ਸੁਸਾਇਟੀ ਪ੍ਰਤਾਪ ਨਗਰ, ਚਰਨ ਕੰਵਲ ਬੀਬੀਆਂ ਦਾ ਜਥਾ ਸ੍ਰੀ ਦਰਬਾਰ ਸਾਹਿਬ ਦੀਆਂ ਮੁਖੀ ਬੀਬੀਆਂ ਦੇ ਸ਼ਬਦੀ ਜਥਿਆਂ ਨੇ ਗੁਰਮਤਿ ਦੀਵਾਨ ਵਿਚ ਕੀਰਤਨ, ਗੁਰ ਇਤਿਹਾਸ ਤੇ ਗੁਰੂ ਸ਼ਬਦ ਨਾਲ ਸੰਗਤਾਂ ਨੂੰ ਜੋੜਿਆ। ਇਸ ਸਮੇਂ ਬੀਬੀ ਹਰਪ੍ਰੀਤ ਕੌਰ ਰਾਣੋ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਸਬੰਧੀ ਕਥਾ ਰਾਹੀਂ ਬੀਬੀਆਂ ਨਾਲ ਸਾਂਝ ਪਾਈ। ਸਤਿਸੰਗ ਵਿੱਚ ਸ਼ਾਮਲ ਬੀਬੀਆਂ ਨੂੰ ਸਿਰਪਾਓ ਨਾਲ ਸਨਮਾਨਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤੇ।

Have something to say? Post your comment

 

ਪੰਜਾਬ

19 ਜੂਨ ਨੂੰ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸੁਰੱਖਿਆ, ਲਾਈਵ ਵੈੱਬਕਾਸਟਿੰਗ ਅਤੇ ਮਾਈਕ੍ਰੋ-ਆਬਜ਼ਰਵਰ ਦੀ ਤਾਇਨਾਤੀ ਕੀਤੀ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ