BREAKING NEWS

ਪੰਜਾਬ

ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋ ਨੇ ਬੰਦੀ ਸਿੱਖਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਕੀਤਾ ਬੁਲੰਦ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | June 10, 2025 09:17 PM

ਬਿਆਸ ਵਿਖੇ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋ ਨੇ ਅੱਜ ਬੰਦੀ ਸਿੱਖਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਬੁਲੰਦ ਕੀਤਾ ਹੈ। ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਬਾਬਾ ਢਿਲੋ ਨੇ ਚੋਣਵੇ ਪੱਤਰਕਾਰਾਂ ਨਾਲ ਗਲ ਕਰਦਿਆਂ ਕਿਹਾ ਕਿ ਉਨਾਂ ਪਾਸ ਡੇਰਾ ਬਿਆਸ ਵਿਖੇ ਆਉਣ ਵਾਲੇ ਕੇਂਦਰੀ ਤੇ ਸੂਬਾ ਸਰਕਾਰਾਂ ਦੇ ਮੰਤਰੀਆਂ ਨਾਲ ਅਕਸਰ ਉਹ ਬੰਦੀ ਸਿੱਖਾਂ ਬਾਰੇ ਵਿਚਾਰ ਚਰਚਾ ਕਰਦੇ ਰਹਿੰਦੇ ਹਨ।ਉਨਾ ਕਿਹਾ ਕਿ ਜਿਹੜੇ ਸਿਆਸੀ ਸਿੱਖ ਕੈਦੀ ਅਦਾਲਤਾਂ ਵਲੋ ਦਿੱਤੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨਾਂ ਨੂੰ ਮਨੁੱਖਤਾ ਦੇ ਅਧਾਰ ਤੇ ਹੁਣ ਰਿਹਾਅ ਕਰ ਦੇਣਾ ਚਾਹੀਦਾ ਹੈ।ਬਾਬਾ ਢਿਲੋ ਨੇ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਗਲਬਾਤ ਦਾ ਸਿੱਟਾ ਸੀ ਕਿ ਭਾਈ ਗੁਰਦੀਪ ਸਿੰਘ ਖੈੜਾ ਦੀ ਛੁੱਟੀ ਪ੍ਰਵਾਨ ਹੋਈ ਤੇ ਹੁਣ ਉਨਾਂ ਦੀ ਹਾਰਦਿਕ ਇੱਛਾ ਹੈ ਕਿ ਬਾਕੀ ਬੰਦੀ ਸਿੱਖ ਵੀ ਜਲਦ ਰਿਹਾਅ ਹੋਣ ਤੇ ਇਸ ਲਈ ਉਹ ਡੇਰੇ ਆਉਣ ਵਾਲੇ ਹਰ ਸਿਆਸੀ ਆਗੂ ਤੇ ਕੇਂਦਰ ਅਤੇ ਰਾਜ ਸਰਕਾਰਾਂ ਦੇ ਮੰਤਰੀਆਂ ਨਾਲ ਗਲਬਾਤ ਕਰਦੇ ਰਹਿਣਗੇ।ਇਸ ਤੋ ਪਹਿਲਾਂ ਬਾਬਾ ਢਿਲੋ ਨੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਸ਼ਰਧਾ ਨਾਲ ਮੱਥਾ ਟੇਕਿਆ। ਕਰੀਬ 30 ਮਿੰਟ ਤਕ ਉਹ ਸ੍ਰੀ ਦਰਬਾਰ ਸਾਹਿਬ ਸਮੂੰਹ ਵਿਖੇ ਰਹੇ।

Have something to say? Post your comment

 

ਪੰਜਾਬ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ

ਅਸੀਂ 2022 ਵਿੱਚ ਸਪੋਰਟਸ ਹੱਬ ਦਾ ਵਾਅਦਾ ਕੀਤਾ ਸੀ ਅਤੇ ਅੱਜ ਅਸੀਂ ਇਸ ਨੂੰ ਪੂਰਾ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ