BREAKING NEWS

ਪੰਜਾਬ

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਵੱਲੋਂ ਬਠਿੰਡਾ ਤੇ ਮੰਡੌੜ ਵਿਖੇ ਪੁਲਿਸ ਹਿਰਾਸਤ ਅਤੇ ਮੁਕਾਬਲੇ ਵਿਚ ਮੌਤਾਂ ਦੀ ਜਾਂਚ ਕਰਨ ਦਾ ਫੈਸਲਾ

ਕੌਮੀ ਮਾਰਗ ਬਿਊਰੋ | June 10, 2025 09:14 PM


ਚੰਡੀਗੜ੍ਹ- ਜਸਟਿਸ (ਰਿਟਾ.) ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਅੱਜ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਸੂਬਾਈ ਆਗੂਆਂ ਦੀ ਮੀਟਿੰਗ ਵਿਚ ਪੰਜਾਬ ਅੰਦਰ ਪੁਲਿਸ ਜ਼ਿਆਦਤੀਆਂ, ਪੁਲਿਸ ਹਿਰਾਸਤ ’ਚ ਮੌਤਾਂ ਅਤੇ ਝੂਠੇ ਕੇਸ ਮੜ੍ਹਨ ਸਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਵਿਚ ਸੰਗਠਨ ਵੱਲੋਂ ਬਠਿੰਡਾ ਤੇ ਮੰਡੌੜ ਵਾਲੇ ਪੁਲਿਸ ਮੁਕਾਬਲੇ ਤੇ ਹਿਰਾਸਤ ਵਿਚ ਹੋਈਆਂ ਮੌਤਾਂ ਦੀਆਂ ਘਟਨਾਵਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ।
ਦੋ ਹਫਤੇ ਪਹਿਲਾਂ, ਬਠਿੰਡਾ ਸੀ. ਆਈ ਏ ਸਟਾਫ ਵੱਲੋਂ ਅੰਗਰੇਜ਼ੀ ਦੇ ਅਧਿਆਪਕ ਨਰਿੰਦਰਦੀਪ ਸਿੰਘ ਨੂੰ ਅਣ-ਮਨੁੱਖੀ ਤਸੀਹੇ ਦਿੱਤੇ ਗਏ ਜਿਸ ਕਾਰਨ ਉਸ ਦੀ ਪੁਲਿਸ ਹਿਰਾਸਤ ਵਿੱਚ ਮੌਤ ਹੋ ਗਈ।
ਦੂਸਰੀ ਘਟਨਾ ਵਿੱਚ ਸ਼ੀਹਾਂ ਦੌਦ ਪਿੰਡ ਦੇ ਨਿਵਾਸੀ ਅਤੇ ਕੈਨੇਡਾ ਦੇ ਵਸਨੀਕ ਜਸਪ੍ਰੀਤ ਸਿੰਘ ਨੂੰ ਮਾਰਚ ਵਿੱਚ ਪਟਿਆਲਾ ਪੁਲਿਸ ਨੇ “ਪੁਲਿਸ ਮੁਕਾਬਲੇ” ਵਿੱਚ ਮਾਰ ਦਿੱਤਾ ਸੀ।
ਜਥੇਬੰਦੀ ਦੇ ਕੰਮ ਨੂੰ ਵਧੇਰੇ ਅਸਰਦਾਰ ਬਣਾਉਣ ਲਈ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ ਤੇ ਪੰਜਾਬ ਅੰਦਰ ਆਰਜ਼ੀ ਤੌਰ ’ਤੇ ਜ਼ਿਲ੍ਹਾ ਕਮੇਟੀਆਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਅੰਦਰ ਕਾਨੂੰਨ ਦਾ ਰਾਜ ਸਥਾਪਤ ਕਰਨ ਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਚਿੰਤਤ ਸਾਰੇ ਵਿਅਕਤੀਆਂ ਨੂੰ ਜਥੇਬੰਦੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।
ਇਸ ਮੀਟਿੰਗ ਵਿਚ ਮਾਲਵਿੰਦਰ ਸਿੰਘ ਮਾਲੀ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਦਿਲਾਵਰ ਸਿੰਘ, ਤਰਜਿੰਦਰ ਸਿੰਘ, ਡਾ. ਪਿਆਰਾ ਲਾਲ ਗਰਗ ਅਤੇ ਡਾ. ਖੁਸ਼ਹਾਲ ਸਿੰਘ ਸ਼ਾਮਲ ਹੋਏ।

Have something to say? Post your comment

 

ਪੰਜਾਬ

19 ਜੂਨ ਨੂੰ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸੁਰੱਖਿਆ, ਲਾਈਵ ਵੈੱਬਕਾਸਟਿੰਗ ਅਤੇ ਮਾਈਕ੍ਰੋ-ਆਬਜ਼ਰਵਰ ਦੀ ਤਾਇਨਾਤੀ ਕੀਤੀ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ