BREAKING NEWS
ਆਪ ਸਰਕਾਰ ਪੰਜਾਬ ਨੂੰ ਬਣਾਏਗੀ ਉਦਯੋਗ ਦਾ ਕੇਂਦਰ- ਹੋਵੇਗਾ ਤੁਰੰਤ ਹੱਲ – ਹਰਪਾਲ ਚੀਮਾਸਿਰਫ਼ ਤਿੰਨ ਸਾਲਾਂ ਵਿੱਚ ਅਸੀਂ ਸਾਰਿਆਂ ਲਈ ਭਲਾਈ ਅਤੇ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਬਣਾਇਆ ਹੈ": ਮੁੱਖ ਮੰਤਰੀ ਭਗਵੰਤ ਮਾਨਮੁੱਖ ਮੰਤਰੀ ਮਾਨ ਅਤੇ ‘ਆਪ’ ਕਨਵੀਨਰ ਕੇਜਰੀਵਾਲ ਦੀ ਦੂਰਦਰਸ਼ੀ ਅਗਵਾਈ ਹੇਠ ‘ਪੰਜਾਬ ਉਦਯੋਗਿਕ ਕ੍ਰਾਂਤੀ’ ਇਤਿਹਾਸਕ ਮੀਲ ਪੱਥਰ ਸਾਬਿਤ ਹੋਵੇਗੀਨਸ਼ੇ ਨੂੰ ਜੜ੍ਹੋਂ ਪੁੱਟਣ ਲਈ ਕੋਈ ਕਸਰ ਨਹੀਂ ਛੱਡਾਂਗੇ, ਪੂਰਾ ਪੰਜਾਬ ਮਾਨ ਸਰਕਾਰ ਦੇ ਨਾਲ ਖੜ੍ਹਾ ਹੈ – ਹਰਪਾਲ ਚੀਮਾ'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀਭਾਜਪਾ ਨੇਤਾ ਦੇ ਦੋਸ਼ਾਂ 'ਤੇ ਮੰਤਰੀ ਧਾਲੀਵਾਲ ਦੀ ਸਖ਼ਤ ਪ੍ਰਤੀਕਿਰਿਆ, ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾ

ਪੰਜਾਬ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 10, 2025 08:56 PM

ਅੰਮ੍ਰਿਤਸਰ-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ-ਹਵਾਲਾ ਕਾਰਟੇਲ ਦੇ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਰਨ (25) ਵਾਸੀ ਅਲਗੋਂ ਖੁਰਦ, ਤਰਨਤਾਰਨ, ਜਸਪ੍ਰੀਤ ਸਿੰਘ (20) ਵਾਸੀ ਸਲੋਦੀ, ਲੁਧਿਆਣਾ, ਅਰਸ਼ਦੀਪ ਸਿੰਘ ਉਰਫ਼ ਅਰਸ (22) ਵਾਸੀ ਮਹਿੰਦੀਪੁਰ, ਤਰਨ ਤਾਰਨ, ਗੁਰਮੀਤ ਸਿੰਘ ਉਰਫ ਗੀਤੂ (24) ਵਾਸੀ ਸੁਖੇਰਾ ਬੋਦਲਾ, ਫਾਜ਼ਿਲਕਾ, ਰਜਿੰਦਰਪਾਲ ਸਿੰਘ ਉਰਫ਼ ਨਿੱਕਾ (24) ਵਾਸੀ ਕੋਲੋਵਾਲ, ਅੰਮ੍ਰਿਤਸਰ ਅਤੇ ਮਲਕੀਤ ਸਿੰਘ (28) ਵਾਸੀ ਹਵੇਲੀਆਂ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਰਸ਼ਦੀਪ, ਆਪਣੇ ਸਾਥੀਆਂ ਜਸਪ੍ਰੀਤ ਅਤੇ ਕਰਨ ਨਾਲ ਮਿਲ ਕੇ ਨਸ਼ੀਲੇ ਪਦਾਰਥਾਂ ਦੇ ਵਪਾਰ ਅਤੇ ਹਵਾਲਾ ਲੈਣ-ਦੇਣ ਨੂੰ ਅੰਜਾਮ ਦੇ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ, ਗੁਰਮੀਤ ਅਤੇ ਰਾਜਿੰਦਰਪਾਲ ਮਿਲ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੰਡ ਰਹੇ ਸਨ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਤੋਂ ਹੋਣ ਵਾਲੀ ਕਮਾਈ ਜਸਪ੍ਰੀਤ ਵੱਲੋਂ ਹਵਾਲਾ ਚੈਨਲਾਂ ਜ਼ਰੀਏ ਦੁਬਈ, ਯੂਏਈ ਰਾਹੀਂ ਪਾਕਿਸਤਾਨ ਭੇਜੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਵੱਲੋਂ ਜੇਲ੍ਹ ਦੇ ਅੰਦਰ ਵਰਤਿਆ ਗਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ, ਜੋ ਉਨ੍ਹਾਂ ਦੀਆਂ ਸਰਹੱਦ ਪਾਰ ਦੀਆਂ ਗਤੀਵਿਧੀਆਂ ਬਾਰੇ ਮਹੱਤਵਪੂਰਨ ਸਬੂਤ ਪ੍ਰਦਾਨ ਕਰਦਾ ਹੈ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਹੋਰ ਵੇਰਵੇ ਸਾਂਝੇ ਕਰਦਿਆਂ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅਰਸ਼ਦੀਪ ਸਿੰਘ ਨੂੰ ਕਮਰਸ਼ੀਅਲ ਐਨਡੀਪੀਐਸ ਕੇਸ ਤਹਿਤ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ, ਉਸਨੇ ਸਰਹੱਦ ਪਾਰ ਦੇ ਤਸਕਰਾਂ ਨਾਲ ਸੰਪਰਕ ਬਣਾਈ ਰੱਖਿਆ।

ਉਨ੍ਹਾਂ ਕਿਹਾ ਕਿ ਇੱਕ ਵੱਖਰੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਲਕੀਤ ਸਿੰਘ ਇੱਕ ਬਦਨਾਮ ਤਸਕਰ ਹੈ ਅਤੇ ਉਸ ਨੇ ਇੱਕ ਸਾਲ ਦੁਬਈ ਵਿੱਚ ਬਿਤਾਇਆ ਸੀ, ਜਿੱਥੇ ਉਹ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਆਇਆ। ਉਨ੍ਹਾਂ ਦੱਸਿਆ ਕਿ ਉਸਦੇ ਪਿੰਡ ਦੀ ਅੰਤਰਰਾਸ਼ਟਰੀ ਸਰਹੱਦ ਨਾਲ ਨੇੜਤਾ ਕਾਰਨ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਭਾਰਤ ਵਾਪਸ ਆ ਕੇ ਖੇਪਾਂ ਦੀ ਤਸਕਰੀ ਕਰਨੀ ਸ਼ੁਰੂ ਕਰ ਦਿੱਤੀ।
ਸੀਪੀ ਨੇ ਕਿਹਾ ਕਿ ਡੀਸੀਪੀ ਰਵਿੰਦਰਪਾਲ ਸਿੰਘ ਅਤੇ ਏਡੀਸੀਪੀ ਜਗਬਿੰਦਰ ਸਿੰਘ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਨੇ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕੀਤੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਉਹ ਖੇਪਾ ਪਹੁੰਚਾਉਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਸਥਾਨਕ ਅਤੇ ਅੰਤਰਰਾਸ਼ਟਰੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦੋ ਵੱਖ-ਵੱਖ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

Have something to say? Post your comment

 

ਪੰਜਾਬ

ਪੰਜਾਬ ਸਰਕਾਰ ਵਲੋਂ  ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ  ਬਿਜਲੀ ਦੀ ਸਿਖਰਲੀ  ਮੰਗ ਪੂਰੀ: ਹਰਭਜਨ ਸਿੰਘ

ਅਸੀਂ 2022 ਵਿੱਚ ਸਪੋਰਟਸ ਹੱਬ ਦਾ ਵਾਅਦਾ ਕੀਤਾ ਸੀ ਅਤੇ ਅੱਜ ਅਸੀਂ ਇਸ ਨੂੰ ਪੂਰਾ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ ਤੋਂ ਲੰਡਨ: ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਆਪ ਸਰਕਾਰ ਪੰਜਾਬ ਨੂੰ ਬਣਾਏਗੀ ਉਦਯੋਗ ਦਾ ਕੇਂਦਰ- ਹੋਵੇਗਾ ਤੁਰੰਤ ਹੱਲ – ਹਰਪਾਲ ਚੀਮਾ

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ​ਹੋਈ ਮਜ਼ਬੂਤ, ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ 'ਆਪ' ਵਿੱਚ ਹੋਏ ਸ਼ਾਮਲ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਆਪ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਅਕਾਲੀ ਦਲ ’ਚ ਹੋਈ ਸ਼ਾਮਲ

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜੀਵਨੀ ’ਤੇ ਪੁਸਤਕ ਰਿਲੀਜ਼ ਸਮਾਗਮ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ

ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗ ਅਭਿਆਸ ਕਰਵਾਇਆ ਗਿਆ

ਤਿੰਨ ਰੋਜਾ 12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ 12 ਤੋਂ 14 ਜੂਨ ਤੱਕ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ