BREAKING NEWS

ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵਿਖੇ ਯੋਗ ਅਭਿਆਸ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 11, 2025 06:41 PM

ਅੰਮ੍ਰਿਤਸਰ-ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥਣਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦਿਆਂ ਯੋਗ ਅਭਿਆਸ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜ਼ੂਕੇਸ਼ਨ ਅਸਿਸਟੈਂਟ ਪ੍ਰੋਫੈਸਰ ਅਤੇ ਯੋਗ ਟਰੇਨਰ ਸ: ਕੇਸਰ ਸਿੰਘ ਦੁਆਰਾ ਖਾਲਸਾ ਕਾਲਜ ਗਰਲਜ ਹੋਸਟਲ ’ਚ ਰਹਿ ਰਹੀਆਂ ਵਿਦਿਆਰਥਣਾਂ ਨੂੰ ਯੋਗ ਅਭਿਆਸ ਦੀ ਟ੍ਰੇਨਿੰਗ ਮੁਹੱਈਆ ਕਰਵਾਈ ਗਈ।

ਇਸ ਸਬੰਧੀ ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਮੌਕੇ ਆਸਣ, ਪ੍ਰਾਣਾਯਾਮ, ਪ੍ਰਤਿਆਹਾਰਾ, ਧਿਆਨ ਆਦਿ ਵੱਖ-ਵੱਖ ਪ੍ਰਕਾਰ ਦੀਆਂ ਯੋਗ ਕਿਰਿਆਵਾਂ ਦਾ ਅਭਿਆਸ ਕਰਵਾਇਆ ਗਿਆ ਅਤੇ ਇਨ੍ਹਾਂ ਕਿਰਿਆਵਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥਣਾਂ ਦਾ ਉਤਸ਼ਾਹ ਵਧਾਉਂਦਿਆ ਹੋਇਆ ਜੀਵਨ ’ਚ ਯੋਗਾ ਬਾਰੇ ਦੱਸਦਿਆ ਕਿਹਾ ਕਿ ਯੋਗ ਇਕ ਸੰਪੂਰਨ ਅਭਿਆਸ ਹੈ ਜੋ ਸਰੀਰਿਕ, ਮਾਨਸਿਕ ਅਤੇ ਅਧਿਆਤਮਿਕ ਪਹਿਲੂਆਂ ਨੂੰ ਸੰਤੂਲਿਤ ਰੱਖਦਾ ਹੈ, ਜਿਸ ਨਾਲ ਮਨੁੱਖ ਬਹੁਤ ਸਾਰੀਆਂ ਮਾਨਸਿਕ ਅਤੇ ਸਰੀਰਿਕ ਬਿਮਾਰੀਆਂ ਤੋਂ ਆਪਣਾ ਬਚਾਅ ਕਰ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆ ਆਪਣੀ ਰੋਜਮਰ੍ਹਾ ਦੀ ਜਿੰਦਗੀ ’ਚ ਯੋਗ ਅਭਿਆਸ ਅਪਨਾਉਣ ਲਈ ਪ੍ਰੇਰਿਤ ਕੀਤਾ।

Have something to say? Post your comment

 

ਪੰਜਾਬ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ