BREAKING NEWS

ਪੰਜਾਬ

ਆਪ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਅਕਾਲੀ ਦਲ ’ਚ ਹੋਈ ਸ਼ਾਮਲ

ਕੌਮੀ ਮਾਰਗ ਬਿਊਰੋ | June 11, 2025 06:57 PM

ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਪੱਛਮੀ ਹਲਕੇ ਵਿਚ ਚੋਣ ਪ੍ਰਚਾਰ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਸੱਤਾਧਾਰੀ ਆਪ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਅੱਜ ਆਪਣੇ ਸਮਰਥਕਾਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।

ਪ੍ਰੀਤੀ ਮਲਹੋਤਰਾ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਦੇ ਸਾਰੇ ਅਸਲ ਵਰਕਰ ਇਸ ਵੇਲੇ ਮਾਯੂਸ ਹਨ ਅਤੇ ਇਸਨੂੰ ਛੱਡ ਰਹੇ ਹਨ ਕਿਉਂਕਿ ਪੰਜਾਬ ਵਿਚ ਬਾਹਰਲਿਆਂ ਨੇ ਪਾਰਟੀ ’ਤੇ ਕਬਜ਼ਾ ਕਰ ਲਿਆ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਸੂਬੇ ਵਾਸਤੇ ਕੰਮ ਕਰਨ ਲਈ ਪਾਰਟੀ ਵਿਚ ਸ਼ਮੂਲੀਅਤ ਕੀਤੀ ਸੀ ਪਰ ਹੁਣ ਇਹਨਾਂ ਨੇ ਮਹਿਸੂਸ ਕਰ ਲਿਆ ਹੈ ਕਿ ਬਾਹਰਲੇ ਹੀ ਸਾਰੀ ਪਾਰਟੀ ਤੇ ਸਰਕਾਰ ’ਤੇ ਕਬਜ਼ਾ ਕਰੀ ਬੈਠੇ ਹਨ ਅਤੇ ਪੰਜਾਬੀਆਂ ਦੀ ਪਾਰਟੀ ਵਿਚ ਕੋਈ ਸੁਣਵਾਈ ਨਹੀਂ ਹੁੰਦੀ।
ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੂਰੀ ਤਰ੍ਹਾਂ ਦਰ ਕਿਨਾਰ ਕਰ ਦਿੱਤਾ ਗਿਆ ਹੈ । ਉਹਨਾਂ ਕਿਹਾ ਕਿ ਇਹੀ ਹਾਲ ਮੰਤਰੀਆਂ ਦਾ ਹੈ ।ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੋ ਰਹੀ ਹੈ। ਵਪਾਰੀਆਂ ਨੂੰ ਰੋਜ਼ਾਨਾ ਆਧਾਰ ’ਤੇ ਫਿਰੌਤੀਆਂ ਦੇ ਫੋਨ ਆ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਬਾਬਾ ਬੀ ਆਰ ਅੰਬੇਡਕਰ ਦੇ ਬੁੱਤਾਂ ਦਾ ਅਪਮਾਨ ਕੀਤੇ ਜਾਣ ਨਾਲ ਸਮਾਜਿਕ ਸਾਂਝੀਵਾਲਤਾ ਵੀ ਖ਼ਤਰੇ ਵਿਚ ਹੈ।

ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰੀਤੀ ਮਲਹੋਤਰਾ ਨੇ ਕਿਹਾ ਕਿ ਉਹਨਾਂ ਆਪ ਹਾਈ ਕਮਾਂਡ ਨੂੰ ਆਖਿਆ ਸੀ ਕਿ ਉਹ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪੂਰਾ ਕਰੇ ਪਰ ਉਸਨੇ ਸਾਫ ਇਨਕਾਰ ਕਰ ਦਿੱਤਾ।  ਉਹਨਾਂ ਆਪ ਸਰਕਾਰ ਵੱਲੋਂ ਸਾਰੀਆਂ ਚੇਅਰਮੈਨੀਆਂ ਪੰਜਾਬ ਤੋਂ ਬਾਹਰਲਿਆਂ ਨੂੰ ਦੇਣ ਅਤੇ ਨੌਜਵਾਨਾਂ ਵਾਸਤੇ ਰੋਜ਼ਗਾਰ ਸਿਰਜਣ ਵਿਚ ਅਸਫਲ ਰਹਿਣ ਦੀ ਵੀ ਨਿਖੇਧੀ ਕੀਤੀ।

 ਇਸ ਮੌਕੇ ਸੀਨੀਅਰ ਪਾਰਟੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਕਮਲ ਚੈਟਲੀ, ਸੁਰਮਿੰਦਰ ਸੀਰਾ ਅਤੇ ਅਕਾਲੀ ਦਲ ਲੁਧਿਆਣਾ ਪੱਛਮੀ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਵੀ ਮੌਜੂਦ ਸਨ।

Have something to say? Post your comment

 

ਪੰਜਾਬ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ