BREAKING NEWS

ਪੰਜਾਬ

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 11, 2025 07:06 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਭਾਈ ਵਿਸ਼ਾਲ ਨੇ ਸੰਗਤਾਂ ਨਾਲ ਭਗਤ ਕਬੀਰ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਭਗਤ ਕਬੀਰ ਜੀ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਅਵਾਜ਼ ਉਠਾਈ ਅਤੇ ਨੇਕੀ ਦਾ ਮਾਰਗ ਅਪਨਾਉਣ ਲਈ ਪ੍ਰੇਰਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਸਨ।

Have something to say? Post your comment

 

ਪੰਜਾਬ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ

ਸਮਰੱਥਾ ਨੂੰ ਖੰਭ: ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਸਿੱਖਾਂ ਨੂੰ ਰਾਜਸੀ ਸ਼ਕਤੀ ਹਾਸਲ ਕਰਨ ਲਈ ਪੰਥਕ ਏਕਤਾ ਜ਼ਰੂਰੀ: ਬਾਬਾ ਬਲਬੀਰ ਸਿੰਘ