BREAKING NEWS

ਪੰਜਾਬ

ਸਹਾਇਕ ਸਬ ਇੰਸਪੈਕਟਰ ਨੂੰ 2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | June 12, 2025 07:03 PM

ਚੰਡੀਗੜ੍ਹ-  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਦੇਵ ਸਿੰਘ ਨੂੰ 2, 000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਅਕਾਲੀ ਦਲ ਨਸ਼ੇ ਖਤਮ ਕਰਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ-ਸੁਖਬੀਰ ਸਿੰਘ ਬਾਦਲ

ਕੈਪਟਨ ਸਰਕਾਰ ਨੇ ਨਸ਼ਾ ਕਰਨ ਵਾਲਿਆਂ ਨੂੰ ਫੜਿਆ, ਜਦਕਿ ਆਪ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ-ਬਲਤੇਜ ਪੰਨੂ

ਪੰਜਾਬ ਸਰਕਾਰ ਵਿਰੁੱਧ ਜਾਖੜ ਦੇ ਬੇਬੁਨਿਆਦ ਦੋਸ਼  ਨਿਰਾਸ਼ਾਜਨਕ ਹਨ: ਲਾਲਚੰਦ ਕਟਾਰੂਚੱਕ

19 ਜੂਨ ਨੂੰ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸੁਰੱਖਿਆ, ਲਾਈਵ ਵੈੱਬਕਾਸਟਿੰਗ ਅਤੇ ਮਾਈਕ੍ਰੋ-ਆਬਜ਼ਰਵਰ ਦੀ ਤਾਇਨਾਤੀ ਕੀਤੀ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ