ਨੈਸ਼ਨਲ

ਗੁਰਦੁਆਰਾ ਮਜਨੂੰ ਕਾ ਟਿੱਲਾ ਦਿਲੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 12, 2025 07:08 PM
 
ਨਵੀਂ ਦਿੱਲੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਹਾਰ ਅਤੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਇਥੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਬਹੁਤ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
*ਇਸ ਸ਼ੁਭ ਮੌਕੇ ਤੇ ਵਿਸ਼ੇਸ਼ ਗੁਰਮਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਵੱਲੋਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵਧਾਈ ਦਿੱਤੀ ਗਈ।ਇਸ ਮੌਕੇ ਤੇ ਉਨਾਂ ਨੇ ਸੰਗਤਾਂ ਨੂੰ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਇਕ ਅਜਿਹੇ ਮੂਰਤ ਜ਼ੋ ਉਨਾਂ ਦੀ ਸਿੱਖਿਆ ਅਤੇ ਸਿਧਾਂਤ ਨੂੰ ਲੈ ਕੇ ਆਇਆ ਉਹ ਸਿੱਖ ਪੰਥ ਨੂੰ ਇਕ ਨਵਾਂ ਮੋੜ ਦੇ ਕੇ ਗਿਆ, ਕਿਉਂਕਿ ਉਨਾਂ ਨੇ ਜੀਵਨ ਵਿੱਚ ਜੋ ਪਰ ਉਪਕਾਰ ਕੀਤੇ ਹਨ ਉਨਾਂ ਦਾ ਕੋਈ ਸਾਨੀ ਨਹੀਂ ਹੈ।
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਵੱਖ ਵੱਖ ਨਾਮਾਂ ਨਾਲ ਜਾਣਿਆ ਜਾਂਦਾ ਸੀ, ਉਨਾਂ ਨੂੰ ਮੀਰੀ ਦਾ ਮਾਲਕ, ਬੰਦੀ ਛੋੜ ਦਾਤਾ ਵੀ ਕਿਹਾ ਗਿਆ ਹੈ।
ਉਨਾਂ ਕਿਹਾ ਜਿਸ ਦਿਨ ਦੁਨੀਆਂ ਦਿਵਾਲੀ ਮਨਾਉਂਦੀ ਹੈ, ਸਿੱਖ ਪੰਥ ਆਪਣੇ ਗੁਰੂ ਨੂੰ ਯਾਦ ਕਰਦੇ ਹੋਏ ਕਿ ਉਸ ਦਿਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗਵਾਲੀਅਰ ਦੇ  52 ਰਾਜਿਆਂ ਨੂੰ ਆਪਣੇ ਨਾਲ ਰਿਹਾਅ ਕਰਵਾਇਆ ਸੀ, ਅਸੀਂ ਉਸ ਦਿਨ ਨੂੰ ਦਾਤਾ ਬੰਦੀ ਛੋੜ ਦਿਵਸ ਦੇ ਨਾਮ‌ ਨਾਲ ਮਨਾਉਂਦੇ ਹਾਂ, ਉਨਾਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਵੀ ਸਿਰਜਨਾ ਕੀਤੀ ।

Have something to say? Post your comment

 

ਨੈਸ਼ਨਲ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ

ਡੀ.ਐਸ.ਜੀ.ਐੱਮ.ਸੀ. ਵੱਲੋਂ ਬਾਲਾ ਸਾਹਿਬ ਹਸਪਤਾਲ ਦਿੱਲੀ ਵਾਸੀਆਂ ਨੂੰ ਸਮਰਪਿਤ

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ

ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ