BREAKING NEWS

ਪੰਜਾਬ

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਕੌਮੀ ਮਾਰਗ ਬਿਊਰੋ | June 12, 2025 07:15 PM


ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ ਕੀਤਾ ਗਿਆ ਹੈ, ਜਿਸ ਨੂੰ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਤਿਆਰ ਕੀਤੀਆਂ ਸਰਗਰਮੀਆਂ ਨੂੰ ਵੀ ਰਿਲੀਜ਼ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ (ਵਿਦਿਆ) ਇੰਜੀ: ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਕੁਦਰਤੀ ਆਫਤਾਂ ਦੇ ਸੰਦਰਭ ਵਿੱਚ ਪੰਜਾਬੀਆਂ ਦੀ ਭੂਮਿਕਾ ’ਤੇ ਸਕਾਰਾਤਮਕ ਚਰਚਾ ਕੀਤੀ ਗਈ ਸੀ। ਵਿਦਵਾਨਾਂ ਵੱਲੋ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਨੂੰ ਦਰਸਾਉਂਦਾ ਸਰਗਰਮੀਆਂ ਰੂਪੀ ਕਿਤਾਬਚਾ ਵੀ ਜਾਰੀ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਸਕੱਤਰ, ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਪਰਮਜੀਤ ਸਿੰਘ ਖਾਲਸਾ, ਮੈਂਬਰ ਇੰਚਾਰਜ ਵਿਦਿਆ ਸ. ਗੁਰਮੀਤ ਸਿੰਘ ਬੂਹ, ਮੈਂਬਰ ਜਥੇਦਾਰ ਕੌਰ ਸਿੰਘ, ਸਕੱਤਰ ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਪ੍ਰਿਤਪਾਲ ਸਿੰਘ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰਿੰਸੀਪਲ ਡਾ. ਰਜਿੰਦਰ ਕੌਰ, ਡਾ. ਅਮਨਦੀਪ ਹੀਰਾ, ਡਾ. ਸਰਬਜੀਤ ਕੌਰ, ਡਾ. ਕੁਲਵਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਡਾ. ਗੁਰਜੀਤ ਸਿੰਘ, ਡਾ. ਹਰਮਨਦੀਪ ਸਿੰਘ, ਪ੍ਰੋ. ਮਲਵਿੰਦਰ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਅਕਾਲੀ ਦਲ ਨਸ਼ੇ ਖਤਮ ਕਰਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ-ਸੁਖਬੀਰ ਸਿੰਘ ਬਾਦਲ

ਕੈਪਟਨ ਸਰਕਾਰ ਨੇ ਨਸ਼ਾ ਕਰਨ ਵਾਲਿਆਂ ਨੂੰ ਫੜਿਆ, ਜਦਕਿ ਆਪ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ-ਬਲਤੇਜ ਪੰਨੂ

ਪੰਜਾਬ ਸਰਕਾਰ ਵਿਰੁੱਧ ਜਾਖੜ ਦੇ ਬੇਬੁਨਿਆਦ ਦੋਸ਼  ਨਿਰਾਸ਼ਾਜਨਕ ਹਨ: ਲਾਲਚੰਦ ਕਟਾਰੂਚੱਕ

19 ਜੂਨ ਨੂੰ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸੁਰੱਖਿਆ, ਲਾਈਵ ਵੈੱਬਕਾਸਟਿੰਗ ਅਤੇ ਮਾਈਕ੍ਰੋ-ਆਬਜ਼ਰਵਰ ਦੀ ਤਾਇਨਾਤੀ ਕੀਤੀ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ