ਧਰਮ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 12, 2025 07:19 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।


ਇਸ ਮੌਕੇ ਸੰਬੋਧਨ ਹੁੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਇਤਿਹਾਸ ਅੰਦਰ ਅਨੇਕਾਂ ਮਿਸਾਲਾਂ ਮਿਲਦੀਆਂ ਹਨ, ਜਦੋਂ ਸਿੱਖਾਂ ਨੇ ਸਿਦਕ ਨਾਲ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਪੂਰਨ ਭਰੋਸਾ ਰੱਖਣ ਦੀ ਅਪੀਲ ਕੀਤੀ। ਗਿਆਨੀ ਗੜਗੱਜ ਨੇ ਪ੍ਰੇਰਣਾ ਕੀਤੀ ਕਿ ਸਿੱਖ ਕੌਮ ਸਿੱਖੀ ਦੇ ਮਹੱਤਵਪੂਰਨ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਇਕਜੁਟ ਹੋਵੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਮੀਤ ਮੈਨੇਜਰ ਸ. ਗੁਰਿੰਦਰਪਾਲ ਸਿੰਘ ਕਾਦੀਆਂ ਆਦਿ ਹਾਜ਼ਰ ਸਨ।

Have something to say? Post your comment

 
 
 

ਧਰਮ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਡੀਐਸਜੀਐਮਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦੀ ਯਾਦ ਵਿੱਚ ਕੀਰਤਨ ਸਮਾਗਮ ਆਯੋਜਿਤ ਕਰੇਗਾ- ਕਾਲਕਾ

ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭ ਦੁਖ ਜਾਇ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ