BREAKING NEWS

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਣਾੳੇਣ ਦਾ ਕਾਰਜ ਆਰੰਭ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 12, 2025 07:24 PM

ਅੰਮ੍ਰਿਤਸਰ- ਇਥੇ ਸਥਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਸ਼ੈੱਡ ਬਨਾਉਣ ਦੀ ਆਰੰਭਤਾ ਅੱਜ ਜੈਕਾਰਿਆਂ ਦੀ ਗੂੰਜ ਵਿਚ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ੈੱਡ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਸੰਗਤ ਨੂੰ ਮੌਸਮ ਦੀਆਂ ਮੁਸ਼ਕਲਾਂ ਤੋਂ ਬਚਾਉਣ ਅਤੇ ਸਮਾਗਮਾਂ ਲਈ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦੀ ਆਰੰਭਤਾ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਿੱਖ ਇਤਿਹਾਸ ਦਾ ਅਹਿਮ ਅਸਥਾਨ ਹੈ, ਜੋ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਅਣਮੁੱਲੀ ਸ਼ਹਾਦਤ ਦੀ ਯਾਦਗਾਰ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸੰਗਤ ਦੀ ਸਹੂਲਤ ਅਤੇ ਸੇਵਾ ਲਈ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸ਼ੈੱਡ ਦੀ ਸਥਾਪਨਾ ਨਾਲ ਸੰਗਤਾਂ ਨੂੰ ਗੁਰਮਤਿ ਸਮਾਗਮਾਂ ਦੌਰਾਨ ਬਿਹਤਰ ਸਹੂਲਤਾਂ ਮਿਲਣਗੀਆਂ ਅਤੇ ਸੁੰਦਰਤਾ ਵਿੱਚ ਵੀ ਵਾਧਾ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਇਸ ਕਾਰਜ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲਿਆਂ ਨੇ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਕਾਰਜ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਸ. ਜਸਮੇਰ ਸਿੰਘ ਲਾਛੜੂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਮੀਤ ਮੈਨੇਜਰ ਸ. ਜਸਬੀਰ ਸਿੰਘ, ਸ. ਗੁਰਸੇਵਕ ਸਿੰਘ, ਸ. ਸੁਖਦੇਵ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 

ਪੰਜਾਬ

19 ਜੂਨ ਨੂੰ ਪਾਰਦਰਸ਼ੀ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਸੁਰੱਖਿਆ, ਲਾਈਵ ਵੈੱਬਕਾਸਟਿੰਗ ਅਤੇ ਮਾਈਕ੍ਰੋ-ਆਬਜ਼ਰਵਰ ਦੀ ਤਾਇਨਾਤੀ ਕੀਤੀ

ਰਾਮਪੁਰਾ ਫੂਲ ਵਿਚ ਸਿੱਖ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਤੇ ਹੋਵੇ ਸਖ਼ਤ ਕਾਰਵਾਈ: ਬਾਬਾ ਮਹਿਰਾਜ

ਪਟਿਆਲਾ ਦੇ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਨੂੰ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ - ਮੀਤ ਹੇਅਰ 

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਸ਼ਖਸ਼ੀਅਤਾਂ ਨੇ ਦਿੱਤੀਆਂ ਗੁਰਪੁਰਬ ਦੀਆਂ ਵਧਾਈਆਂ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਸ਼੍ਰੋਮਣੀ ਕਮੇਟੀ

ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ