ਪੰਜਾਬ

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 13, 2025 07:26 PM

ਅੰਮ੍ਰਿਤਸਰ- ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਸ. ਨਿਰਮਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ ਨੇ ਨਿਭਾਈ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਨਗਰ ਕੀਰਤਨ ਵਿਚ ਨਿਹੰਗ ਸਿੰਘ ਘੋੜਿਆਂ ਸਮੇਤ ਸ਼ਾਮਲ ਹੋਏ ਅਤੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਛੇਵੇਂ ਪਾਤਸ਼ਾਹ ਵੱਲੋਂ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਲੜੀ ਪਹਿਲੀ ਜੰਗ ਨੂੰ ਫ਼ਤਹਿ ਕਰਨ ਦੀ ਯਾਦ ਵਿਚ 15 ਜੂਨ ਨੂੰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਗੁਰ-ਇਤਿਹਾਸ ਸਰਵਣ ਕਰਵਾਉਣਗੇ। ਇਸ ਮੌਕੇ ਬਾਬਾ ਨਾਹਰ ਸਿੰਘ, ਬਾਬਾ ਨਿਹਾਲ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਸ. ਜਸਬੀਰ ਸਿੰਘ, ਇੰਚਾਰਜ ਸ. ਬਲਦੇਵ ਸਿੰਘ ਧੁੰਨ, ਸ. ਜਗਜੀਤ ਸਿੰਘ, ਸ. ਜਗਜੀਤ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ

ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ

ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ ਗਿਆ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਡਿਪਟੀ ਸਪੀਕਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ ਕਰਵਾਉਣ ਲਈ ਵਿਸ਼ੇਸ਼ ਮੀਟਿੰਗ ਬੁਲਾਈ

ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਕਾਰਵਾਈ, 10 ਮੁਲਜ਼ਮ ਗ੍ਰਿਫ਼ਤਾਰ, 12 ਹਥਿਆਰ, 4 ਕਿਲੋ ਹੈਰੋਇਨ ਬਰਾਮਦ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ- ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ