ਸੰਸਾਰ

ਸਾਹਿਤ ਸਭਾ ਸਰੀ ਵੱਲੋਂ ਰਣਜੀਤ ਸਿੰਘ ਦੀ ਪੁਸਤਕ ‘ਅਨਮੋਲ ਰਤਨ’ ਰਿਲੀਜ਼ ਕੀਤੀ ਗਈ

ਹਰਦਮ ਮਾਨ/ ਕੌਮੀ ਮਾਰਗ ਬਿਊਰੋ | June 13, 2025 07:31 PM

ਸਰੀ- ਬੀਤੇ ਦਿਨੀਂ ਸਾਹਿਤ ਸਭਾ ਸਰੀ ਵੱਲੋਂ ਪੰਜਾਬ ਭਵਨ ਵਿਖੇ ਮਾਸਿਕ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਤੋਂ ਆਏ ਸਾਹਿਤਕਾਰ ਰਣਜੀਤ ਸਿੰਘ ਦੀ ਵਾਰਤਕ ਪੁਸਤਕ ‘ਅਨਮੋਲ ਰਤਨ’ ਲੋਕ ਅਰਪਣ ਕੀਤੀ ਗਈ।

ਸਭਾ ਦੇ ਪ੍ਰਧਾਨ ਇੰਦਰਜੀਤ ਧਾਮੀ ਨੇ ਮੀਟਿੰਗ ਵਿਚ ਪਹੁੰਚੇ ਸਭਨਾਂ ਲੇਖਕਾਂ, ਪਾਠਕਾਂ ਨੂੰ ਜੀ ਆਇਆਂ ਕਿਹਾ ਅਤੇ ਪਿਛਲੇ ਥੋੜ੍ਹੇ ਸਮੇਂ ਵਿਚ ਸਦੀਵੀ ਵਿਛੋੜਾ ਦੇ ਗਏ ਸਾਹਿਤ ਸਭਾ ਸਰੀ ਦੇ ਪ੍ਰਧਾਨ ਕ੍ਰਿਸ਼ਨ ਭਨੋਟ, ਪ੍ਰਸਿੱਧ ਸ਼ਾਇਰ ਨਦੀਮ ਪਰਮਾਰ, ਹਰਜੀਤ ਦੌਧਰੀਆ ਅਤੇ ਨਾਮਵਰ ਚਿੱਤਰਕਾਰ ਜਰਨੈਲ ਸਿੰਘ ਨੂੰ ਯਾਦ ਕਰਦਿਆਂ ਦੁੱਖ ਪ੍ਰਗਟ ਕੀਤਾ।

ਰਣਜੀਤ ਸਿੰਘ ਨੇ ਆਪਣੀ ਪੁਸਤਕ ‘ਅਨਮੋਲ ਰਤਨ’ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਚ ਡਾ. ਨਰਿੰਦਰ ਸਿੰਘ ਕਪਾਨੀ, ਭਾਈ ਬੰਨੋ ਜੀ, ਬੰਦਾ ਸਿੰਘ ਬਹਾਦਰ, ਜੱਸਾ ਸਿੰਘ ਰਾਮਗੜ੍ਹੀਆ, ਜੱਸਾ ਸਿੰਘ ਆਹਲੂਵਾਲੀਆ, ਸਰਦਾਰ ਬਘੇਲ ਸਿੰਘ, ਭਗਤ ਪੂਰਨ ਸਿੰਘ, ਡਾ. ਹਰੀ ਰਾਮ ਗੁਪਤਾ, ਪੀਰ ਬੁੱਧੂ ਸ਼ਾਹ ਅਤੇ ਮਾਸਟਰ ਤਾਰਾ ਸਿੰਘ ਸਮੇਤ 24 ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਦਰਜ ਹਨ।

ਪੰਜਾਬ ਭਵਨ ਦੇ ਨਿਰਮਾਤਾ ਸੁੱਖੀ ਬਾਠ ਨੇ ਇਸ ਮੌਕੇ ਰਣਜੀਤ ਸਿੰਘ ਨੂੰ ਇਸ ਵੱਡਮੁੱਲੀ ਪੁਸਤਕ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ 152 ਸਟਰੀਟ ਅਤੇ 66 ਐਵੀਨਿਊ ਸਰੀ ਵਿਖੇ ਬਣ ਰਹੀ ਪੰਜਾਬ ਭਵਨ ਦੀ ਨਵੀਂ ਇਮਾਰਤ ਆਉਂਦੇ ਛੇ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗੀ। ਉਨ੍ਹਾਂ ਪੰਜਾਬ ਭਵਨ ਵੱਲੋਂ ਰਣਜੀਤ ਸਿੰਘ ਦਾ ਸਨਮਾਨ ਕੀਤਾ। ਇਸ ਮੌਕੇ ਹਾਜਰ ਕਵੀਆਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਮੀਟਿੰਗ ਦਾ ਸੰਚਾਲਨ ਡਾ. ਦਵਿੰਦਰ ਕੌਰ ਨੇ ਬਾਖੂਬੀ ਕੀਤਾ।

Have something to say? Post your comment

 
 
 

ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਅਤੇ ਲੇਖਕ ਜਸਵਿੰਦਰ ਰੁਪਾਲ ਨਾਲ ਵਿਸ਼ੇਸ਼ ਬੈਠਕ

ਸਨਸੈੱਟ ਇੰਡੋ ਕਨੇਡੀਅਨ ਸੀਨੀਅਰਜ਼ ਸੁਸਾਇਟੀ ਵੈਨਕੂਵਰ ਵੱਲੋਂ ‘ਵਰਲਡ ਸੀਨੀਅਰਜ਼ ਡੇ’ ਮਨਾਇਆ ਗਿਆ

ਸਰੀ ਵਿਚ ਭਾਰਤੀ ਉਪ ਮਹਾਂਦੀਪ ਦੀ ਵੰਡ ਅਤੇ ਇਸ ਦੇ ਨਤੀਜਿਆਂ ਉੱਪਰ ਵਿਸ਼ੇਸ਼ ਸਮਾਗਮ 6 ਸਤੰਬਰ ਨੂੰ

ਰਾਵੀ ਨਦੀ ਦਾ ਪਾਣੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅੰਦਰ ਹੋਇਆ ਦਾਖਲ

ਫ਼ਲੋਰਿਡਾ ਹਾਦਸੇ ’ਤੇ ਯੂਨਾਈਟਿਡ ਸਿੱਖਸ ਵੱਲੋਂ ਡੂੰਘੀ ਹਮਦਰਦੀ, ਦਸਤਾਰ ਅਪਮਾਨ ਦੀ ਜ਼ੋਰਦਾਰ ਨਿਖੇਧੀ

ਪਸਿੱਧ ਪ੍ਰਕਾਸ਼ਕ ਅਤੇ ਸ਼ਾਇਰ ਸਤੀਸ਼ ਗੁਲਾਟੀ ਨੂੰ ਸਦਮਾ- ਦਾਮਾਦ ਅੰਮ੍ਰਿਤ ਪਾਲ ਦੀ ਅਚਾਨਕ ਮੌਤ

ਬਲਬੀਰ ਪਰਵਾਨਾ, ਮੁਦੱਸਰ ਬਸ਼ੀਰ ਤੇ ਭਗਵੰਤ ਰਸੂਲਪੁਰੀ ਦੀਆਂ ਪੁਸਤਕਾਂ 2025 ਦੇ ‘ਢਾਹਾਂ ਸਾਹਿਤਕ ਐਵਾਰਡ’ ਲਈ ਚੁਣੀਆਂ

ਗੁਲਾਟੀ ਪਬਲਿਸ਼ਰਜ਼ ਵੱਲੋਂ ਨਾਵਲਕਾਰ ਜਰਨੈਲ ਸਿੰਘ ਸੇਖਾ ਨੂੰ ਪੰਜ ਨਵ-ਪ੍ਰਕਾਸ਼ਿਤ ਕਿਤਾਬਾਂ ਭੇਟ ਕੀਤੀਆਂ

ਵੈਨਕੂਵਰ ਮਿਸ਼ਨ ਐਡਵੈਂਚਰਜ ਦੇ ਵਿਦਿਆਰਥੀ ਗੁਰਦਆਰਾ ਨਾਨਕ ਨਿਵਾਸ ਰਿਚਮੰਡ ਵਿਖੇ ਨਤਮਸਤਕ ਹੋਏ

ਦਵਾਈਆਂ ਦੇ ਆਯਾਤ 'ਤੇ ਡਿਊਟੀ 250 ਪ੍ਰਤੀਸ਼ਤ ਤੱਕ ਪਹੁੰਚ ਸਕਦੀ ਹੈ: ਟਰੰਪ