ਪੰਜਾਬ

ਆਪ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਵਿੱਚ ਕੀਤਾ ਸਵਾਗਤ

ਕੌਮੀ ਮਾਰਗ ਬਿਊਰੋ | June 14, 2025 06:58 PM

ਲੁਧਿਆਣਾ- ਪੱਛਮੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਲੁਧਿਆਣਾ ਦੇ ਮਸ਼ਹੂਰ ਉਦਯੋਗਪਤੀ ਅਤੇ ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੂਣਪ੍ਰੀਤ ਸੌਂਧ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਬਦੀਸ਼ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕੀਤਾ।

ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਜਿੰਦਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਉਦਯੋਗ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਆਪ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਉਦਯੋਗਾਂ ਅਤੇ ਛੋਟੇ-ਮੱਧਮ ਕਾਰੋਬਾਰਾਂ ਦੇ ਵਿਕਾਸ ਲਈ ਵੀ ਠੋਸ ਕਦਮ ਚੁੱਕ ਰਹੀ ਹੈ। ਫਾਸਟ ਟ੍ਰੈਕ ਪੰਜਾਬ ਪੋਰਟਲ ਜਿਸ ਦੀ ਸਭ ਤੋਂ ਵੱਡੀ ਉਦਾਹਰਨ ਹੈ। ਉਨ੍ਹਾਂ ਇੰਡਸਟਰੀ ਦੀ ਦਹਾਕਿਆਂ ਪੁਰਾਣੀ ਕਈ ਮੰਗਾਂ ਨੂੰ ਪੂਰਾ ਕਰਨ ਲਈ ਆਪ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਵਾਅਦਾ ਕੀਤਾ।

ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਜਿੰਦਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਉਦਯੋਗ ਜਗਤ ਵਿੱਚ ਪਾਰਟੀ ਦੀ ਪਹੁੰਚ ਨੂੰ ਨਵੀਂ ਊਰਜਾ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਪ੍ਰਤੀਬੱਧ ਹਾਂ ਅਤੇ ਇਸ ਦਿਸ਼ਾ ਵਿੱਚ ਹੋਰ ਵੀ ਮਜ਼ਬੂਤ ਯੋਜਨਾਵਾਂ 'ਤੇ ਕੰਮ ਕਰ ਰਹੇ ਹਾਂ।

 

Have something to say? Post your comment

 

ਪੰਜਾਬ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਆਰ.ਐਸ.ਐਸ-ਭਾਜਪਾ ਸੰਵਿਧਾਨ, ਰਾਖਵੇਂਕਰਨ ਦੇ ਵਿਰੁੱਧ ਹਨ: ਵੜਿੰਗ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਭਾਜਪਾ ਅਤੇ ਅਕਾਲੀ ਆਗੂਆਂ ਨੇ ਪੰਜਾਬ ਵਿੱਚ ਭੂ-ਮਾਫ਼ੀਆ ਚਲਾਇਆ, ਹਜ਼ਾਰਾਂ ਗੈਰ-ਕਾਨੂੰਨੀ ਕਲੋਨੀਆਂ ਵਿਕਸਤ ਕਰਕੇ ਵਿੱਤੀ ਲਾਭ ਕਮਾਏ - ਸੌਂਧ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਲੈਂਡ ਪੂਲਿੰਗ ਨੀਤੀ ਕਿਸਾਨ-ਪੱਖੀ, ਪਾਰਦਰਸ਼ੀ ਅਤੇ ਸਵੈ-ਇੱਛਤ ਯੋਜਨਾ, ਇਸ ਤੋਂ ਸਿਰਫ਼ ਲੈਂਡ ਮਾਫ਼ੀਆ ਹਨ ਪ੍ਰੇਸ਼ਾਨ

ਅਕਾਲੀ ਦਲ ਨਸ਼ੇ ਖਤਮ ਕਰਨ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕੇ ਦੇਣ ਲਈ ਵਚਨਬੱਧ-ਸੁਖਬੀਰ ਸਿੰਘ ਬਾਦਲ

ਕੈਪਟਨ ਸਰਕਾਰ ਨੇ ਨਸ਼ਾ ਕਰਨ ਵਾਲਿਆਂ ਨੂੰ ਫੜਿਆ, ਜਦਕਿ ਆਪ ਸਰਕਾਰ ਨਸ਼ਾ ਤਸਕਰਾਂ ਨੂੰ ਫੜ ਰਹੀ ਹੈ-ਬਲਤੇਜ ਪੰਨੂ