ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ 250 ਤੋਂ ਜ਼ਿਆਦਾ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 14, 2025 07:31 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਗਰਮੀਆਂ ਦੀਆਂ ਛੁੱਟੀਆਂ ਵਿਚ ਐਨ ਸੀ ਆਰ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਭਾਗਾਂ ਵਿਚ ਲਗਾਏ ਗਏ 250 ਤੋਂ ਵੱਧ ਗੁਰਮਤਿ ਕੈਂਪਾਂ ਵਿਚ 20 ਹਜ਼ਾਰ ਤੋਂ ਜ਼ਿਆਦਾ ਵਿਦਿਆਰਥੀਆਂ ਨੇ ਗੁਰਮਤਿ ਵਿਦਿਆ ਹਾਸਲ ਕੀਤੀ ਹੈ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ ਹੈ। ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਹਨਾਂ ਕੈਂਪਾਂ ਦੇ ਦੋ ਦਿਨਾਂ ਸਮਾਪਤੀ ਸਮਾਗਮਾਂ ਦੇ ਪਹਿਲੇ ਦਿਨ ਦੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਅਤੇ ਸਰਦਾਰ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਗਾਏ ਜਾਂਦੇ ਇਹਨਾਂ ਕੈਂਪਾਂ ਵਿਚ ਵਿਦਿਆਰਥੀਆਂ ਨੂੰ ਗੁਰ ਇਤਿਹਾਸ ਤੇ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਉਮਰ ਵਿਚ ਜਦੋਂ ਬੱਚੇ ਗੁਰਬਾਣੀ ਨਾਲ ਜੁੜ ਜਾਂਦੇ ਹਨ ਤਾਂ ਸਾਰੀ ਉਮਰ ਉਹ ਗੁਰਬਾਣੀ ਨਾਲ ਜੁੜੇ ਰਹਿੰਦੇ ਹਨ। ਉਹਨਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਭਾਰੀ ਹਾਜ਼ਰੀ ਇਹ ਦਰਸਾਉਂਦੀ ਹੈ ਕਿ ਪੰਥ ਦੀ ਜਿਹੜੀ ਅਗਲੀ ਪਨੀਰੀ ਤਿਆਰ ਹੋ ਰਹੀ ਹੈ, ਉਹ ਪੂਰਨ ਗੁਰਸਿੱਖੀ ਜੀਵਨ ਨਾਲ ਜੁੜ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਅਸੀਂ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ ਤਾਂ ਸਾਡੀ ਯੋਜਨਾ ਸੀ ਕਿ ਦਿੱਲੀ ਦੇ ਸਾਰੇ 46 ਵਾਰਡਾਂ ਵਿਚ ਇਕ-ਇਕ ਕੈਂਪ ਅਸੀਂ ਲਗਾਵਾਂਗੇ ਪਰ ਉਹਨਾਂ ਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਸਿਰਫ ਦਿੱਲੀ ਐਨ ਸੀ ਆਰ ਹੀ ਨਹੀਂ ਬਲਕਿ ਇਹ ਕੈਂਪ ਉੜੀਸਾ, ਕਟਕ, ਐਮ ਪੀ, ਪਾਣੀਪਤ, ਮੁੰਬਈ, ਬਰੇਲੀ, ਰੁਦਰਪੁਰ, ਹਲਦਵਾਨੀ, ਬਹਿਰਾਈ, ਹਰਦੁਆਰ, ਮੁਜੱਫਰਨਗਰ, ਮੁਰਾਦਾਬਾਦ, ਬਿਜਨੌਰ, ਅਲੀਗੜ੍ਹ, ਆਗਰਾ ਤੇ ਕਾਨਪੁਰ ਵਿਚ ਵੀ ਲੱਗੇ ਹਨ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿਚ ਧਰਮ ਪ੍ਰਚਾਰ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਕ ਹਜ਼ਾਰ ਤੋਂ ਵੱਧ ਵਾਲੰਟੀਅਰਜ਼ ਨੇ ਭਾਗ ਲਿਆ। ਇਸ ਮੌਕੇ ਤੇ ਕਮੇਟੀ ਮੈਂਬਰ ਭੁਪਿੰਦਰ ਸਿੰਘ ਭੁੱਲਰ, ਸਾਬਕਾ ਮੈਂਬਰ ਪਰਮਜੀਤ ਸਿੰਘ ਚੰਡੋਕ, ਹਰਪਾਲ ਸਿੰਘ ਕੋਛੜ, ਮੀਡੀਆ ਪ੍ਰਭਾਰੀ ਸੁਦੀਪ ਸਿੰਘ ਮੌਜੂਦ ਸਨ।

Have something to say? Post your comment

 

ਨੈਸ਼ਨਲ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ

ਡੀ.ਐਸ.ਜੀ.ਐੱਮ.ਸੀ. ਵੱਲੋਂ ਬਾਲਾ ਸਾਹਿਬ ਹਸਪਤਾਲ ਦਿੱਲੀ ਵਾਸੀਆਂ ਨੂੰ ਸਮਰਪਿਤ

12ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਵਿੱਚ ਪੰਜਾਬ ਦਾ ਦਬਦਬਾ; ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਓਵਰਆਲ ਟਰਾਫੀਆਂ ਜਿੱਤੀਆਂ

ਵੰਦੇ ਭਾਰਤ ਐਕਸਪ੍ਰੈਸ ਮੁੰਬਈ ਅਤੇ ਨਾਂਦੇੜ ਵਿਚਕਾਰ ਵੀ ਚੱਲੇਗੀ: ਬਲ ਮਲਕੀਤ ਸਿੰਘ