ਪੰਜਾਬ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | June 14, 2025 09:10 PM

ਚੰਡੀਗੜ੍ਹ-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ 'ਇੱਕ ਰਾਸ਼ਟਰ ਇੱਕ ਚੋਣ' ਸੋਧ ਬਿੱਲ 'ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ 'ਤੇ ਸਿੱਧਾ ਹਮਲਾ ਦੱਸਿਆ।

ਸ਼੍ਰੀ ਪੀ.ਪੀ. ਚੌਧਰੀ ਦੀ ਪ੍ਰਧਾਨਗੀ ਹੇਠ ਗਠਿਤ ਸਾਂਝੀ ਸੰਸਦੀ ਕਮੇਟੀ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮਿਲ ਕੇ ਇਸ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਇੱਕ ਲੁਕਵਾਂ ਏਜੰਡਾ ਹੈ ਜੋ ਭਾਰਤ ਦੇ ਸੰਵਿਧਾਨ ਜਿਸਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਧਿਆਨ ਨਾਲ ਬਣਾਇਆ, ਵਿੱਚ ਦਰਜ ਰਾਸ਼ਟਰ ਦੇ ਸੰਘੀ ਢਾਂਚੇ ਨੂੰ ਤਬਾਹ ਕਰਨ ਲਈ ਤਿਆਰ ਕੀਤਾ ਗਿਆ ਹੈ।

ਪ੍ਰਸਤਾਵਿਤ ਬਿੱਲ ਦੀਆਂ ਸੋਧਾਂ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਵਿੱਚ ਸ਼ਾਮਿਲ ਕੀਤੀਆਂ ਗਈਆਂ ਸੋਧਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਦੇ ਰਹਿਮੋ-ਕਰਮ ਅਧੀਨ ਕਰ ਦੇਣਗੀਆਂ, ਜੋ ਕਿ ਸੰਵਿਧਾਨ ਵਿੱਚ ਦਰਜ ਸੰਘੀ ਢਾਂਚੇ ਵਿਰੁੱਧ ਇੱਕ ਚਿੰਤਾਜਨਕ ਪਹੁੰਚ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕੇਂਦਰ ਸਰਕਾਰ ਦੁਆਰਾ ਧਾਰਾ 356 ਅਤੇ 360 ਦੀ ਦੁਰਵਰਤੋਂ ਨੂੰ ਹੋਰ ਉਤਸ਼ਾਹਿਤ ਕਰੇਗਾ।

ਸੋਧ ਬਿੱਲ ਦੇ ਭਾਗ 2 ਦੇ ਭਾਗ 5 ਦੇ ਅਨੁਸਾਰ, ਜੇਕਰ ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਕਿਸੇ ਵੀ ਵਿਧਾਨ ਸਭਾ ਦੀਆਂ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਨਾਲ ਨਹੀਂ ਕਰਵਾਈਆਂ ਜਾ ਸਕਦੀਆਂ, ਤਾਂ ਉਹ ਰਾਸ਼ਟਰਪਤੀ ਨੂੰ ਇੱਕ ਆਦੇਸ਼ ਦੁਆਰਾ ਐਲਾਨ ਕਰਨ ਲਈ ਸਿਫਾਰਸ਼ ਕਰ ਸਕਦਾ ਹੈ, ਕਿ ਉਸ ਵਿਧਾਨ ਸਭਾ ਦੀਆਂ ਚੋਣਾਂ ਬਾਅਦ ਦੀ ਮਿਤੀ 'ਤੇ ਕਰਵਾਈਆਂ ਜਾ ਸਕਦੀਆਂ ਹਨ। ਇਸ ਸੋਧ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ ਸੰਕਲਪ ਅੰਤ ਵਿੱਚ ਉਲਟਾ ਪਵੇਗਾ, ਕਿਉਂਕਿ ਇਹ ਕੇਂਦਰ ਸਰਕਾਰ ਨੂੰ ਆਮ ਚੋਣਾਂ ਤੋਂ ਇੱਕ ਜਾਂ ਦੋ ਸਾਲ ਬਾਅਦ ਆਪਣੀ ਸਹੂਲਤ ਅਨੁਸਾਰ ਰਾਜ ਚੋਣਾਂ ਕਰਵਾਉਣ ਦੇ ਯੋਗ ਬਣਾਏਗਾ, ਨਾ ਕਿ ਇਸ ਸੋਧ ਬਿੱਲ ਦੇ ਕੀਤੇ ਜਾ ਰਹੇ ਪ੍ਰਚਾਰ ਅਨੁਸਾਰ ਸਾਰੇ ਦੇਸ਼ ਵਿੱਚ ਇੱਕੋ ਸਮੇਂ ਚੋਣ ਕਰਵਾਉਣ ਨੂੰ।

ਰਾਜਾਂ ਦੇ ਸੰਘੀ ਢਾਂਚੇ ਅਤੇ ਸੰਸਥਾਗਤ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਲਈ ਇੱਕ ਸਾਂਝੇ ਸਟੈਂਡ ਦੀ ਮੰਗ ਕਰਦਿਆਂ, ਸ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਇੱਕਪਾਸੜ ਪ੍ਰਸਤਾਵ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਲਈ ਲੋੜੀਂਦੇ ਸ਼ਕਤੀ ਦੇ ਸੰਤੁਲਨ ਨੂੰ ਅਸਥਿਰ ਕਰਨ ਦਾ ਖਤਰਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੁਆਰਾ ਪ੍ਰਸਤਾਵਿਤ ਇੱਕ ਰਾਸ਼ਟਰ ਇੱਕ ਚੋਣ ਬਿੱਲ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਲਈ ਇੱਕ ਗਿਣੀ-ਮਿਥੀ ਚਾਲ ਹੈ ਜੋ ਵਿਭਿੰਨ ਸਭਿਆਚਾਰਾਂ, ਭਾਸ਼ਾਵਾਂ ਅਤੇ ਖੇਤਰਾਂ ਦੀ ਨੁਮਾਇੰਦਗੀ ਕਰਦਿਆਂ ਭਾਰਤੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ।

ਸੰਵਿਧਾਨ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਅਟੱਲ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਅਤੇ 'ਆਪ' ਕੇਂਦਰੀਕ੍ਰਿਤ ਪਹੁੰਚ ਵਾਲੇ ਇਸ ਸੋਧ ਬਿੱਲ ਤੋਂ ਰਾਜਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲਿਖਤੀ ਰੂਪ ਵਿੱਚ ਵੀ ਇਸ ਬਿੱਲ ਦਾ ਵਿਰੋਧ ਕਰਨਗੇ।

Have something to say? Post your comment

 
 
 

ਪੰਜਾਬ

ਬੰਦੀ ਸਿੰਘਾ ਦੀ ਰਿਹਾਈ ਲਈ ਲੱਗੇ ਮੋਰਚੇ ਨੁੰ ਹੋਰ ਤੇਜ਼ ਕਰਨ ਲਈ 22 ਜੁਲਾਈ ਨੁੰ ਕਿਸਾਨ ਭਵਨ ਵਿਖੇ ਸਾਂਝੀ ਇਕੱਤਰਤਾ-ਕੌਮੀ ਇਨਸਾਫ਼ ਮੋਰਚਾ

ਆਮ ਆਦਮੀ ਪਾਰਟੀ ਨੇ ਯੂਥ ਅਤੇ ਮਹਿਲਾ ਵਿੰਗ ਦੇ ਅਹੁਦੇਦਾਰ ਕੀਤੇ ਨਿਯੁਕਤ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਦੀ ਮੁਹਿੰਮ ਦੇ ਆਖਰੀ ਪੜਾਅ ਦਾ ਐਲਾਨ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਨੇ ਕੀਤਾ ਆਪਸੀ ਵਿਵਾਦ ਹੱਲ

ਸ੍ਰੀ ਦਰਬਾਰ ਸਾਹਿਬ ਲੰਗਰ ਹਾਲ ਨੂੰ ਉਡਾ ਦੇਣ ਦੀ ਮਿਲੀ ਧਮਕੀ

ਗੁਰੂਆਂ ਪੀਰਾਂ ਦੇ ਨਾਂ ਤੇ ਵਸਦਾ ਪੰਜਾਬ ਆਪਣੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਲੈ ਕੇ ਚਿੰਤਤ ਵੀ ਤੇ ਚੇਤਨ ਵੀ ਖਰੜਾ ਪੇਸ਼ ਹੋਇਆ ਪੰਜਾਬ ਵਿਧਾਨ ਸਭਾ ਵਿੱਚ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਜਲ ਸਰੋਤ ਮੰਤਰੀ ਨੇ ਵਿਧਾਨ ਵਿੱਚ ਦਿੱਤੀ ਜਾਣਕਾਰੀ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ