ਪੰਜਾਬ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਕੌਮੀ ਮਾਰਗ ਬਿਊਰੋ | June 14, 2025 09:14 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ।
ਸਰਦਾਰ ਮਲੂਕਾ ਨੂੰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉੱਘੇ ਆਗੂ ਨੇ ਪਾਰਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਉਹ ਅੱਗੇ ਵੀ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਗੇ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਪਿਛਲੇ ਸਮੇਂ ਵਿਚ ਵੱਖ-ਵੱਖ ਕਾਰਣਾਂ ਕਰ ਕੇ ਪਾਰਟੀ ਛੱਡ ਗਏ ਆਗੂ ਮੁੜ ਤੋਂ ਵਾਪਸੀ ਕਰ ਰਹੇ ਹਨ।
ਪਿਛਲੇ ਦਿਨੀਂ ਸਰਦਾਰ ਸੋਹਣ ਸਿੰਘ ਠੰਢਲ ਤੇ ਸ੍ਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋਏ ਸਨ। ਉਹਨਾਂ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਸਰਦਾਰ ਮਲੂਕਾ ਦੀ ਵਾਪਸੀ ਆਉਂਦੇ ਦਿਨਾਂ ਵਿਚ ਪਾਰਟੀ ਦੀ ਪੂਰਨ ਏਕਤਾ ਦਾ ਰਾਹ ਪੱਧਰਾ ਕਰੇਗੀ। ਸਰਦਾਰ ਬਾਦਲ ਨੇ ਸਮੁੱਚੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਵਾਸਤੇ ਇਕਜੁੱਟ ਹੋਣ।
ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹ ਤੁਰੰਤ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੇ ਪ੍ਰਚਾਰ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਲੁਧਿਆਣਾ ਪੱਛਮੀ ਹਲਕੇ ਵਿਚ ਪਾਰਟੀ ਦਾ ਆਧਾਰ ਹਰ ਦਿਨ ਵੱਧ ਰਿਹਾ ਹੈ ਤੇ ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਪ੍ਰਧਾਨ ਪ੍ਰੀਤੀ ਮਲਹੋਤਰਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ