ਨੈਸ਼ਨਲ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 15, 2025 07:25 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਜਿਸ ਇਲਾਕੇ ਵਿਚ ਸਿੱਖਾਂ ਦੇ ਈਸਾਈ ਧਰਮ ਵਿਚ ਪਰਿਵਰਤਰਨ ਦੀਆਂ ਖਬਰਾਂ ਆ ਰਹੀਆਂ ਸਨ, ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਦੌਰਾਨ ਸਭ ਤੋਂ ਵੱਧ ਹੁੰਗਾਰਾ, ਇਹਨਾਂ ਕੈਂਪਾਂ ਨੂੰ ਮਿਲਿਆ ਹੈ।
ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰਮਤਿ ਕੈਂਪਾਂ ਦੇ ਸਮਾਪਤੀ ਸਮਾਗਮ ਦੇ ਆਖਰੀ ਦਿਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਕਰਮਸਰ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਨੂੰ ਸਿਰਫ ਦਿੱਲੀ ਹੀ ਨਹੀਂ ਬਲਕਿ ਦੇਸ਼ ਭਰ ਦੇ ਅਨੇਕਾਂ ਭਾਗਾਂ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਖਾਸ ਤੌਰ ’ਤੇ ਯੂ ਪੀ ਵਿਚ ਉਸ ਇਲਾਕੇ ਵਿਚ ਹੁੰਗਾਰਾ ਮਿਲਿਆ ਹੈ ਜਿਥੇ ਇਹ ਦਾਅਵੇ ਕੀਤੇ ਜਾ ਰਹੇ ਸਨ ਕਿ ਸਿੱਖ ਉਥੇ ਈਸਾਈ ਧਰਮ ਵਿਚ ਤਬਦੀਲ ਹੋ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਗੁਰਮਤਿ ਕੈਂਪਾਂ ਨੂੰ ਹੁੰਗਾਰਾ ਦੱਸਦਾ ਹੈ ਕਿ ਸਿੱਖ ਕੌਮ ਆਪਣੇ ਧਰਮ ਪ੍ਰਤੀ ਵਚਨਬੱਧ ਹੈ ਤੇ ਕੌਮ ਦੇ ਬੱਚੇ ਗੁਰਮਤਿ ਜੀਵਨ ਜਾਚ ਨਾਲ ਜੁੜਨ ਲਈ ਤਤਪਰ ਹਨ।
ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਜਿਥੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ, ਉਥੇ ਹੀ ਗੁਰਬਾਣੀ ਅਨੁਸਾਰ ਜੀਵਨ ਜਾਚ ਨਾਲ ਵੀ ਜੋੜਿਆ ਗਿਆ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਬੱਚਿਆਂ ਨੇ ਆਪਣੇ ਮਾਪਿਆਂ ਨੂੰ ਖੁਦ ਆਖਿਆ ਹੈ ਕਿ ਉਹ ਗਰਮੀ ਦੀਆਂ ਛੁੱਟੀਆਂ ਪਹਾੜੀਆਂ ਵਿਚ ਬਿਤਾਉਣ ਦੀ ਥਾਂ ਗੁਰਮਤਿ ਕੈਂਪਾਂ ਵਿਚ ਗੁਰਬਾਣੀ ਨਾਲ ਜੁੜਨਾ ਚਾਹੁੰਦੇ ਹਨ ਤੇ ਇਸ ਕਾਰਣ ਐਤਕੀਂ ਕਮੇਟੀ ਦੇ 250 ਕੈਂਪਾਂ ਵਿਚ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਇਹ ਵਿਦਿਆਰਥੀ ਆਪਣੇ ਜੀਵਨ ਦੇ ਮੁੱਢਲੇ ਪੜਾਅ ਵਿਚ ਹੀ ਗੁਰਸਿੱਖੀ ਜੀਵਨ ਜਾਚ ਨਾਲ ਜੁੜਦੇ ਹਨ ਤਾਂ ਉਹਨਾਂ ਪਰਿਵਾਰਾਂ ’ਤੇ ਗੁਰੂ ਸਾਹਿਬ ਆਪ ਬਖਸ਼ਿਸ਼ ਕਰਦੇ ਹਨ। ਇਸ ਦੌਰਾਨ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਕਰਮਸਰ ਨੇ ਇਹਨਾਂ ਕੈਂਪਾਂ ਦੀ ਸਫਲਤਾ ਵਾਸਤੇ ਇਹਨਾਂ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ, ਇਹਨਾਂ ਦੇ ਮਾਪਿਆਂ ਦਾ, ਸਿੰਘ ਸਭਾਵਾਂ ਦੇ ਪ੍ਰਬੰਧਕਾਂ, ਕਮੇਟੀ ਦੇ ਸਮੂਹ ਹੈਡ ਗ੍ਰੰਥੀ ਸਾਹਿਬ, ਗ੍ਰੰਥੀ ਸਾਹਿਬ, ਪ੍ਰਚਾਰਕ, ਰਾਗੀ, ਢਾਡੀ ਜਿਹਨਾਂ ਨੇ ਇਹਨਾਂ ਕੈਂਪਾਂ ਵਿਚ ਅਹਿਮ ਯੋਗਦਾਨ ਕੈਂਪਾਂ ਪਾਇਆ, ਉਹਨਾਂ ਸਭਨਾ ਦਾ ਧੰਨਵਾਦ ਅਤੇ ਨਾਲ ਹੀ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਜਿਹਨਾਂ ਦੀ ਬਦੌਲਤ ਇਹ ਕੈਂਪ ਸਫਲ ਹੋਏ ਹਨ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਮੋਦੀ ਦੇ ਜੀ7 ਸੰਮੇਲਨ ਦੌਰੇ ਤੋਂ ਪਹਿਲਾਂ ਖਾਲਿਸਤਾਨ ਪੱਖੀ ਵਿਰੋਧ ਪ੍ਰਦਰਸ਼ਨ ਦੀ ਨਿੰਦਾ ਕੀਤੀ ਸਿੱਖ ਆਗੂਆਂ ਨੇ

ਰੇਖਾ ਗੁਪਤਾ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: 'ਆਪ' ਆਗੂ ਜਰਨੈਲ ਸਿੰਘ

ਦਿੱਲੀ ਵਿੱਚ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਲਈ ਯਾਦਗਾਰ ਬਣਾਉਣ ਵਾਸਤੇ ਮੁੱਖਮੰਤਰੀ ਰੇਖਾ ਗੁਪਤਾ ਨੂੰ ਦਿੱਤਾ ਮੰਗਪੱਤਰ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਨਿਤਨੇਮ ਕਲਾਸ ਦੇ ਬੱਚਿਆਂ ਨੂੰ ਸਨਮਾਨ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ