ਪੰਜਾਬ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | June 15, 2025 07:30 PM

ਪਟਿਆਲਾ-ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਪੰਜਾਬ ਕਈ ਸਾਲਾਂ ਤੋਂ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦਰਦ ਸਹਾਰ ਰਿਹਾ ਹੈ। ਨਿਰੰਤਰ ਹੋ ਰਹੀਆਂ ਇਹਨਾਂ ਬੇਅਦਬੀਆਂ ਦਾ ਮੁੱਖ ਕਾਰਨ ਸਖ਼ਤ ਸਜ਼ਾ ਦੇਣ ਲਈ ਕਾਨੂੰਨ ਦੀ ਅਣਹੋਂਦ ਹੈ। ਜਿਸ ਕਾਰਨ ਬੇਅਦਬੀਆਂ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦੇ ਹੌਸਲੇ ਵਧੇ ਹੋਏ ਹਨ। ਜਦੋਂ ਕਿਤੇ ਵੀ, ਧਾਰਮਿਕ ਗ੍ਰੰਥ ਦੀ ਬੇਅਦਬੀ ਹੁੰਦੀ ਹੈ, ਉਸਦੀ ਸਜ਼ਾ ਏਨੀ ਬੇਮਿਸਾਲ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਹੋ ਜਿਹੀਆਂ ਘਟਨਾਵਾਂ ਨਾ ਵਾਪਰਣ। ਉਨ੍ਹਾਂ ਕਿਹਾ ਭਾਰਤ ਦਾ ਸੰਵਿਧਾਨ ਅਜਿਹੇ ਸੰਵੇਦਨਸ਼ੀਲ ਮਸਲੇ ਤੇ ਸਟੇਟ ਐਕਟ ਬਨਾਉਣ ਦਾ ਅਧਿਕਾਰ ਪੰਜਾਬ ਸਰਕਾਰ ਨੂੰ ਦਿੰਦਾ ਹੈ।

ਉਨ੍ਹਾਂ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖ਼ਤ ਕਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ 12 ਅਕਤੂਬਰ 2024 ਤੋਂ ਭਾਈ ਗੁਰਜੀਤ ਸਿੰਘ ਖਾਲਸਾ ਸਮਾਣਾ ਦੇ 400 ਫੁੱਟ ਉੱਚੇ ਟਾਵਰ ਉੱਤੇ ਮੋਰਚਾ ਲਗਾਈ ਬੈਠਾ ਹੈ। ਪਤਾ ਲੱਗਾ ਹੈ 11 ਜਨਵਰੀ ਤੋਂ ਉਸ ਨੇ ਰੋਟੀ ਖਾਣੀ ਵੀ ਤਿਆਗ ਦਿੱਤੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਸਾਜਿਸ਼ ਘਾੜਿਆਂ ਲਈ ਬੇਮਿਸਾਲ ਸਜ਼ਾ ਦਾ ਕਾਨੂੰਨ ਪੰਜਾਬ ਸਰਕਾਰ ਖਾਸ ਕੇਂਦਰ ਸਰਕਾਰ ਨੂੰ ਬਨਾਉਣਾ ਚਾਹੀਦਾ ਹੈ, ਤਾਂ ਜੋ ਇਸ ਤਰ੍ਹਾਂ ਮੰਗ ਲੈ ਕੇ ਕਿਸੇ ਟਾਵਰ ਤੇ ਚੜ੍ਹ ਆਪਣੀ ਕੀਮਤੀ ਜ਼ਿੰਦਗੀ ਨਾ ਗਵਾਉਣੀ ਪਵੇ।

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ